Breaking NewsD5 specialNewsPress ReleasePunjabTop News

Barindermeet Singh Pahra ਨੇ ਮਿਲਕਫੈਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਉਪ ਮੁੱਖ ਮੰਤਰੀ ਰੰਧਾਵਾ ਤੇ ਕੈਬਨਿਟ ਮੰਤਰੀ ਰਹੇ ਹਾਜ਼ਰ

ਚੰਡੀਗੜ੍ਹ: ਵਿਧਾਇਕ Barindermeet Singh Pahra ਨੇ ਅੱਜ ਉਪ ਮੁੱਖ ਮੰਤਰੀ Sukhjinder Singh Randhawa, ਕੈਬਨਿਟ ਮੰਤਰੀਆਂ, ਵਿਧਾਇਕਾਂ ਦੀ ਹਾਜ਼ਰੀ ਵਿੱਚ ਮਿਲਕਫੈਡ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ। ਉਪ ਮੁੱਖ ਮੰਤਰੀ ਸ. Randhawa ਜਿਨ੍ਹਾਂ ਕੋਲ ਸਹਿਕਾਰਤਾ ਵਿਭਾਗ ਵੀ ਹੈ, ਨੇ ਕਿਹਾ ਕਿ ਮਿਲਕਫੈਡ ਸਿੱਧੇ ਤੌਰ ਉੱਤੇ ਆਮ ਲੋਕਾਂ ਖਾਸ ਕਰਕੇ ਦੁੱਧ ਉਤਪਾਦਕ ਕਿਸਾਨਾਂ ਨਾਲ ਜੁੜਿਆ ਹੋਇਆ ਹੈ।

ਦਿੱਲੀ ਦੇ ਬੈਰੀਕੇਡ ਕਿਸਾਨਾਂ ਨੇ ਕ੍ਰੇਨ ‘ਤੇ ਲਏ ਢੰਗ! ਫੇਰ ਚੱਕ ਲਿਆਏ ਪਿੰਡ || D5 Channel Punjabi

ਸ੍ਰੀ Pahra ਜ਼ਮੀਨ ਨਾਲ ਜੁੜੇ ਨੇਤਾ ਹਨ ਜਿਨ੍ਹਾਂ ਦੀ ਅਗਵਾਈ ਵਿੱਚ ਮਿਲਕਫੈਡ ਆਪਣੇ ਟੀਚੇ ਪੂਰੇ ਕਰਨ ਵਿੱਚ ਸਫਲ ਰਹੇਗਾ। ਉਨ੍ਹਾਂ ਕਿਹਾ ਕਿ ਨੌਜਵਾਨ ਆਗੂ ਸ੍ਰੀ Pahra ਮਿਲਕਫੈਡ ਨੂੰ ਹੋਰ ਵੀ ਬੁਲੰਦੀਆਂ ਉੱਤੇ ਲੈ ਕੇ ਜਾਣਗੇ। ਨਵ-ਨਿਯੁਕਤ ਚੇਅਰਮੈਨ ਸ੍ਰੀ Pahra ਨੇ ਮੁੱਖ ਮੰਤਰੀ Charanjit Singh Channi, ਉਪ ਮੁੱਖ ਮੰਤਰੀ Sukhjinder Singh Randhawa ਤੇ ਕਾਂਗਰਸ ਹਾਈ ਕਮਾਨ ਦਾ ਧੰਨਵਾਦ ਕਰਦਿਆਂ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਵਿਸ਼ਵਾਸ ਦਿਵਾਇਆ।

ਲਓ ਨਵਜੋਤ ਸਿੱਧੂ ਤੇ ਬਾਲੀ ਦਾ ਧਮਾਕਾ! ਪੰਜਾਬ ‘ਚ ਬਣੂ ਕਾਂਗਰਸ ਦੀ ਸਰਕਾਰ || D5 Channel Punjabi

ਇਸ ਮੌਕੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਅਰੁਣਾ ਚੌਧਰੀ, ਸੁਖਬਿੰਦਰ ਸਿੰਘ ਸਰਕਾਰੀਆ ਤੇ ਗੁਰਕੀਰਤ ਸਿੰਘ ਕੋਟਲੀ, ਮਾਰਕਫੈਡ ਦੇ ਚੇਅਰਮੈਨ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ, ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ, ਕੁਲਬੀਰ ਸਿੰਘ ਜ਼ੀਰਾ, ਹਰਪ੍ਰਤਾਪ ਸਿੰਘ ਅਜਨਾਲਾ, ਪ੍ਰੀਤਮ ਸਿੰਘ ਕੋਟਭਾਈ, ਤੇ ਦਵਿੰਦਰ ਸਿੰਘ ਘੁਬਾਇਆ, ਚੇਅਰਮੈਨ ਜੋਗਿੰਦਰ ਸਿੰਘ ਮਾਨ, ਚੇਅਰਮੈਨ ਹਰਪ੍ਰੀਤ ਸਿੰਘ ਸੰਧੂ, ਅਸ਼ੋਕ ਚੌਧਰੀ, ਵਧੀਕ ਮੁੱਖ ਸਕੱਤਰ ਸਹਿਕਾਰਤਾ ਅਨੁਰਾਗ ਅੱਗਰਵਾਲ, ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਰੁਣ ਰੂਜ਼ਮ, ਮਿਲਕਫੈਡ ਦੇ ਐਮ.ਡੀ. ਕਮਲਦੀਪ ਸਿੰਘ ਸੰਘਾ, ਸ੍ਰੀ ਪਾਹੜਾ ਦੇ ਪਰਿਵਾਰਕ ਮੈਂਬਰ, ਮਿਲਕਫੈਡ ਦੇ ਬੋਰਡ ਆਫ ਡਾਇਰੈਕਟਰਜ਼ ਦੇ ਮੈਂਬਰ ਬਲਜੀਤ ਸਿੰਘ ਪਾਹੜਾ, ਹਰਮਿੰਦਰ ਸਿੰਘ, ਅਮਨਦੀਪ ਸਿੰਘ, ਤਜਿੰਦਰ ਸਿੰਘ, ਰਣਜੀਤ ਸਿੰਘ ਤੇ ਗੁਰਭੇਜ ਟਿੱਬੀ ਵੀ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button