PunjabTop News

Bathinda News: ਪਿੰਡ ਸਿਧਾਣਾ ਠੀਕਰੀ ਪਹਿਰਾ ਦੇ ਰਹੇ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰ ਦਾ ਕਤਲ

Bathinda News: ਬਠਿੰਡਾ ਜਿਲ੍ਹੇ ਦੇ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਵਿੱਚ ਪੈਂਦੇ ਪਿੰਡ ਸਿਧਾਣਾ ਵਿਖੇ ਬੀਤੀ ਰਾਤ ਠੀਕਰੀ ਪਹਿਰਾ ਦੇ ਰਹੇ ਨਸ਼ਾ ਵਿਰੋਧੀ ਐਕਸ਼ਨ ਕਮੇਟੀ ਦੇ ਮੈਂਬਰ ਨੂੰ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਨਸ਼ਿਆਂ ਦੀ ਰੋਕਥਾਮ ਲਈ ਅੱਗੇ ਆਏ ਲੋਕਾਂ ਤੇ ਹਮਲੇ ਤਾਂ ਹੁੰਦੇ ਆਏ ਹਨ ਪਰ ਕਤਲ ਵਰਗੀ ਦਿਲ ਦਹਿਲਾਉਣ ਵਾਲੀ ਵਾਰਦਾਤ ਦਾ ਇਹ ਪਹਿਲਾ ਮਾਮਲਾ ਹੈ। ਪਿੰਡ ਸਿਧਾਣਾ ਵਿਖੇ ਕਤਲ ਕੀਤੇ ਨੌਜਵਾਨ ਦੀ ਪਹਿਚਾਣ ਜਸਵੀਰ ਸਿੰਘ ਦੇ ਤੌਰ ਤੇ ਕੀਤੀ ਗਈ ਹੈ।  ਨੌਜਵਾਨ ਦੀ ਹੱਤਿਆ ਕਰਨ ਵਾਲੇ ਵਿਅਕਤੀਆਂ ਦੀ ਗਿਣਤੀ ਦੋ ਦੱਸੀ ਗਈ ਹੈ। ਮ੍ਰਿਤਕ ਦੇ ਭਰਾ ਜਗਸੀਰ ਸਿੰਘ ਨੇ ਦੱਸਿਆ ਕਿ ਪਿੰਡ ਸਿਧਾਣਾ ਵਿੱਚ ਨਸ਼ਾ ਕਮੇਟੀ ਬਣਾ ਕੇ ਦਿਨ ਰਾਤ ਪਹਿਰੇਦਾਰੀ ਕੀਤੀ ਜਾ ਰਹੀ ਹੈ।

Lakha Sidhana ਦੇ ਪਿੰਡ ‘ਚ ਵੱਡੀ ਵਾਰਦਾਤ, ਭੁੱਬਾਂ ਮਾਰ ਰੋਇਆ MLA ! Sidhana ਦਾ ਵੱਡਾ ਬਿਆਨ!

ਉਨ੍ਹਾਂ ਦੱਸਿਆ ਕਿ ਸ਼ਨੀਵਾਰ ਰਾਤ ਨੂੰ ਪਿੰਡ ਨੂੰ ਆਉਣ ਜਾਣ ਵਾਲੇ ਰਸਤਿਆਂ ਉੱਪਰ ਨਸ਼ਾ ਕਮੇਟੀ ਨੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਮੋਟਰ ਸਾਈਕਲ ਤੇ ਸਵਾਰ ਹੋ ਕੇ ਆਏ ਦੋ ਜਣਿਆਂ ਨੂੰ ਕਮੇਟੀ ਮੈਂਬਰਾਂ ਨੇ ਰੋਕਣਾ ਚਾਹਿਆ ਪਰ ਉਹ ਨਾਕਾ ਤੋੜ ਕੇ ਭੱਜ ਨਿਕਲੇ। ਕਮੇਟੀ ਮੈਂਬਰਾਂ ਨੇ ਇਸਦੀ ਸੂਚਨਾ ਅਗਲੇ ਨਾਕੇ ਤੇ ਤਾਇਨਾਤ ਜਸਵੀਰ ਸਿੰਘ ਨੂੰ ਦਿੱਤੀ, ਜਿੱਥੇ ਦੋਵਾਂ ਮੋਟਰ ਸਾਈਕਲ ਸਵਾਰਾਂ ਨੂੰ ਰੋਕਣ ਦਾ ਯਤਨ ਕੀਤਾ। ਪਰ ਇਸ ਦੌਰਾਨ ਉਨ੍ਹਾਂ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਜਸਵੀਰ ਸਿੰਘ ਕਤਲ ਕਰ ਦਿੱਤਾ।

CM ਮਾਨ ਨੂੰ ਲਾਈਵ ਹੋਕੇ ਪੱਗ ਬੰਨ੍ਹਣ ਦਾ ਚੈਲੇਂਜ! D5 Channel Punjabi

ਪਿੰਡ ਵਾਸੀਆਂ ਵੱਲੋਂ ਦੋਵਾਂ ਨੌਜਵਾਨਾਂ ਨੂੰ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਸਰਕਾਰੀ ਤੌਰ ਤੇ ਇਸ ਮਾਮਲੇ ਦਾ ਅਜੇ ਕੋਈ ਪੱਖ ਸਾਹਮਣੇ ਨਹੀਂ ਆਇਆ ਹੈ। ਪਤਾ ਲੱਗਿਆ ਹੈ ਕਿ ਪੁਲਿਸ ਮਾਮਲੇ ਦੀ ਜਾਂਚ ਵਿਚ ਜੁਟ ਗਈ ਹੈ। ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੱਧੂ ਵੀ ਮੌਕੇ ਤੇ ਪਹੁੰਚੇ ਅਤੇ ਵਿਸ਼ਵਾਸ ਦਿਵਾਇਆ ਕਿ ਦੋਸ਼ੀ ਕਿਸੇ ਵੀ ਹਾਲਾਤ ਵਿੱਚ ਬਖਸ਼ੇ ਨਹੀਂ ਜਾਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button