PunjabTop News

Bathinda News: ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ, ਇਕ ਗੈਂਗਸਟਰ ਜ਼ਖਮੀ

Bathinda News: ਬਠਿੰਡਾ ਦੇ ਨੇੜਲੇ ਪਿੰਡ ਤਿਉਣਾ ਕੋਲ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ ਦੀ ਖ਼ਬਰ ਸਾਹਮਣੇ ਆਈ ਹੈ। ਮੁਢਲੀ ਜਾਣਕਾਰੀ ਮੁਤਾਬਕ ਕਥਿਤ ਦੋਸ਼ੀ ਲਾਰੇਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਹਨ। ਇਨ੍ਹਾਂ ਗੈਂਗਸਟਰਾਂ ਦੀ ਪਛਾਣ ਜਸਵਿੰਦਰ ਘੋੜਾ ਤੇ ਬੁੱਧ ਰਾਮ ਵੱਜੋ ਹੋਈ ਹੈ। ਜਾਣਕਾਰੀ ਮੁਤਾਬਕ ਇਹ ਗੈਂਗਸਟਰ ਮੋਟਰਸਾਈਕਲ ਤੇ ਸਵਾਰ ਸਨ। ਇਨ੍ਹਾਂ ਗੈਂਗਸਟਰਾਂ ਵਲੋਂ ਕਿਸੇ ਵੱਡੇ ਵਪਾਰੀ ਤੋਂ ਫਿਰੌਤੀ ਮੰਗਣ ਦੀ ਗੱਲ ਸਾਹਮਣੇ ਆਈ ਸੀ ਜਿਸਤੋਂ ਬਾਅਦ ਪੁਲਿਸ ਇਨ੍ਹਾਂ ਗੈਂਗਸਟਰਾਂ ਨੂੰ ਗਿਰਫ਼ਤਾਰ ਕਰਨ ਪਹੁੰਚੀ ਸੀ। ਪਰ ਪੁਲਿਸ ਵੱਲੋਂ ਜਦੋਂ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਗੈਂਗਸਟਰਾਂ ਵੱਲੋਂ ਪੁਲਿਸ ਤੇ ਹਮਲਾ ਕਰ ਦਿੱਤਾ ਗਿਆ।

ਗੁੱਸੇ ‘ਚ ਭੜਕਿਆ ਸੁਖਜਿੰਦਰ ਰੰਧਾਵਾ! CM ਮਾਨ ਬਾਰੇ ਕਰਤਾ ਵੱਡਾ ਐਲਾਨ!

ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ। ਪੁਲਿਸ ਕਾਰਵਾਈ ਵਿਚ ਇਕ ਗੈਂਗਸਟਰ ਜ਼ਖਮੀ ਹੋ ਗਿਆ। ਜਿਸਨੂੰ ਪੁਲਿਸ ਨੇ ਸਿਵਲ ਹਸਪਤਾਲ ਦਾਖਲ ਕਰਵਾਇਆ ਜਿੱਥੇ ਡਾਕਟਰਾਂ ਵੱਲੋਂ ਇਲਾਜ ਕੀਤਾ ਜਾ ਰਿਹਾ। ਮੁਢਲੀ ਸੂਚਨਾ ਮੁਤਾਬਕ ਘੋੜੇ ਉੱਪਰ ਪਹਿਲਾਂ ਵੀ ਇਕ ਵਪਾਰੀ ਤੇ ਗੋਲੀ ਚੱਲਣ ਦਾ ਮਾਮਲਾ ਦਰਜ ਹੈ ਜਿਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਵੀ ਭੇਜ ਦਿੱਤਾ ਸੀ ਪ੍ਰੰਤੂ ਉਹ ਕਰੀਬ ਦੋ ਮਹੀਨੇ ਪਹਿਲਾਂ ਹੀ ਜੇਲ੍ਹ ਤੋਂ ਬਾਹਰ ਆਇਆ ਹੈ। ਉਸੀ ਤਰ੍ਹਾਂ ਉਸ ਦੇ ਸਾਥੀ ਬੁੱਧ ਰਾਮ ਹੈਰੋਇਨ ਤਸਕਰੀ ਦਾ ਪਰਚਾ ਦਰਜ ਹੈ। ਪੁਲਿਸ ਨੇ ਗੈਂਗਸਟਰਾਂ ਕੋਲੋ 32 ਬੋਰ ਤੇ 315 ਬੋਰ ਪਿਸਟਲ ਬਰਾਮਦ ਕੀਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button