Breaking NewsD5 specialNewsPunjabTop News

Beant Singh Murder Case ਦੇ ਮੁੱਖ ਦੋਸ਼ੀ Jagtar Singh Tara ਨੂੰ ਦੋ ਸਾਲ ਤੋਂ ਵੱਧ ਦੀ ਸਜ਼ਾ ਹੋਈ ਹੈ, ਅਦਾਲਤ ਨੇ ਇਸ ਆਧਾਰ ‘ਤੇ ਜੇਲ੍ਹ ਬਰੇਕ ਕੇਸ ਕੀਤਾ ਖਾਰਜ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਦੇ ਮੁੱਖ ਮੁਲਜ਼ਮ ਜਗਤਾਰ ਸਿੰਘ ਤਾਰਾ ਨੂੰ ਅੱਜ ਚੰਡੀਗੜ੍ਹ ਦੀ ਅਦਾਲਤ ਵਿੱਚ ਜੇਲ੍ਹ ਬਰੇਕ ਕੇਸ ਵਿੱਚ ਪੇਸ਼ ਕੀਤਾ ਗਿਆ।ਇਸ ਦੌਰਾਨ ਤਾਰਾ ਨੇ ਕਿਹਾ ਕਿ ਉਸ ਨੂੰ ਦੇਸ਼ ਦੇ ਸਿਸਟਮ ‘ਤੇ ਭਰੋਸਾ ਨਹੀਂ ਹੈ, ਜਿਸ ਕਾਰਨ ਉਹ ਜੇਲ੍ਹ ਦੀਆਂ ਸਲਾਖਾਂ ਤੋੜ ਕੇ ਫਰਾਰ ਹੋ ਗਿਆ ਸੀ।ਤਾਰਾ ਦੇ ਵਕੀਲ ਸਿਮਰਜੀਤ ਸਿੰਘ ਨੇ ਦੱਸਿਆ ਕਿ ਅੱਜ ਜੇਲ੍ਹ ਬਰੇਕ ਕੇਸ ਨੂੰ ਇਸ ਆਧਾਰ ’ਤੇ ਖਾਰਜ ਕਰ ਦਿੱਤਾ ਗਿਆ ਹੈ ਕਿ ਜਗਤਾਰ ਪਹਿਲਾਂ ਹੀ ਦੋ ਸਾਲ ਤੋਂ ਵੱਧ ਦੀ ਸਜ਼ਾ ਕੱਟ ਚੁੱਕਾ ਹੈ।

ਸਵੇਰੇ ਹੀ ਡੇਰਾ ਪ੍ਰੇਮੀਆਂ ਨੂੰ ਝਟਕਾ, ਰਾਮ ਰਹੀਮ ਕੋਲ ਜੇਲ੍ਹ ‘ਚ ਪਹੁੰਚੀਆਂ ਗੱਡੀਆਂ ਹੀ ਗੱਡੀਆਂ! D5 Channel Punjabi

ਇਨ੍ਹਾਂ ਧਾਰਾਵਾਂ ਵਿੱਚ ਦੋ ਸਾਲ ਦੀ ਸਜ਼ਾ ਹੈ।ਦੱਸ ਦੇਈਏ ਕਿ 31 ਅਗਸਤ 1995 ਨੂੰ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਪੰਜਾਬ ਸਿਵਲ ਸਕੱਤਰੇਤ ਦੀ ਇਮਾਰਤ ਨੇੜੇ ਬੰਬ ਧਮਾਕੇ ਵਿੱਚ ਮੌਤ ਹੋ ਗਈ ਸੀ। ਇਸ ਧਮਾਕੇ ਵਿੱਚ 17 ਹੋਰ ਲੋਕਾਂ ਦੀ ਵੀ ਮੌਤ ਹੋ ਗਈ ਸੀ। ਜਗਤਾਰ ਤਾਰਾ ਨੇ ਇਸ ਕੇਸ ਵਿੱਚ ਆਪਣੀ ਸ਼ਮੂਲੀਅਤ ਕਬੂਲ ਕੀਤੀ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button