Breaking NewsD5 specialIndiaNewsPoliticsPunjab

ਫੇਰ ਬਣੇ ਸ਼੍ਰੋਮਣੀ ਕਮੇਟੀ ਪ੍ਰਧਾਨ, Daduwal ਨੇ ਕੀਤੀ ਲਾਹ-ਪਾਹ

ਅੰਮ੍ਰਿਤਸਰ: ਐੱਸ. ਜੀ. ਪੀ. ਸੀ. ਦੇ ਮੌਜੂਦਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਇਕ ਵਾਰ ਫਿਰ ਸਿੱਖਾਂ ਦੀ ਸਿਰਮੌਰ ਸੰਸਥਾ ਦਾ ਪ੍ਰਧਾਨ ਥਾਪਿਆ ਗਿਆ ਹੈ। ਤੇਜਾ ਸਿੰਘ ਸਮੁੰਦਰੀ ਹਾਲ ‘ਚ ਅੱਜ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਵਿਚ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਾਗੀਰ ਕੌਰ ਵਲੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਨਾਂ ਮੁੜ ਪ੍ਰਧਾਨ ਦੇ ਅਹੁਦੇ ਵਜੋਂ ਪੇਸ਼ ਕੀਤਾ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦੇ ਜਥੇਦਾਰ ਤੋਤਾ ਸਿੰਘ ਅਤੇ ਅਰਵਿੰਦਰ ਸਿੰਘ ਪੱਖੋਕੇ ਦੇ ਨਾਂ ਵੀ ਪ੍ਰਧਾਨ ਦੇ ਅਹੁਦੇ ਲਈ ਪੇਸ਼ ਕੀਤੇ ਗਏ ਸਨ।

Read Also ‘ਲਿਫਾਫੇ’ ਪਾੜਨ ਲਈ ਕਾਹਲਾ SGPC ਪ੍ਰਧਾਨ?

ਇਸ ਤੋਂ ਇਲਾਵਾ ਰਘੂਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ, ਬਿੱਕਰ ਸਿੰਘ ਚੰਨੋ ਨੂੰ ਜੂਨੀਅਰ ਮੀਤ ਪ੍ਰਧਾਨ ਤੇ ਗੁਰਬਚਨ ਸਿੰਘ ਕਰਮੂਵਾਲ ਨੂੰ ਜਨਰਲ ਸਕੱਤਰ ਚੁਣਿਆ ਗਿਆ। ਉੱਥੇ ਹੀ ਕਾਰਜਕਾਰੀ ਮੈਂਬਰਾਂ ਵਿੱਚ ਗੁਰਮੀਤ ਸਿੰਘ ਤ੍ਰਿਲੋਕੇਵਾਲ, ਭੁਪਿੰਦਰ ਸਿੰਘ. ਜਰਨੈਲ ਸਿੰਘ, ਜਗਜੀਤ ਸਿੰਘ ਤਲਵੰਡੀ, ਖੁਸ਼ਵਿੰਦਰ ਸਿੰਘ ਭਾਟੀਆ, ਅਮਰੀਕ ਸਿੰਘ, ਜਸਵੀਰ ਕੌਰ ਜੱਫਰਵਾਲ, ਤਾਰਾ ਸਿੰਘ ਸਿੱਲਾ, ਅਮਰੀਕ ਸਿੰਘ ਕੋਟਸ਼ਮੀਰ, ਭਾਈ ਮਨਜੀਤ ਸਿੰਘ ਤੇ ਸ਼ਿੰਗਾਰਾ ਸਿੰਘ ਲੋਹੀਆ ਸ਼ਾਮਲ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button