Breaking NewsD5 specialNewsPress ReleasePunjabTop News

ਬੀਬੀ ਜਗੀਰ ਕੌਰ ਨੇ ਪਾਕਿਸਤਾਨ ’ਚ ਇਕ ਸਿੱਖ ਨੂੰ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਕੀਤੀ ਨਿਖੇਧੀ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਕਿਸਤਾਨ ’ਚ ਇਕ ਸਿੱਖ ਸ. ਸਤਨਾਮ ਸਿੰਘ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਪਾਕਿਸਤਾਨ ਅੰਦਰ ਪਿਛਲੇ ਸਮੇਂ ਦੌਰਾਨ ਸਿੱਖਾਂ ’ਤੇ ਕਈ ਵਾਰ ਹਮਲਾ ਹੋਇਆ ਹੈ।
ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਦੇਸ਼ ਅੰਦਰ ਘੱਟਗਿਣਤੀ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਏ, ਤਾਂ ਜੋ ਅੱਗੇ ਤੋਂ ਕੋਈ ਹੋਰ ਅਜਿਹੀ ਘਟਨਾ ਨਾ ਵਾਪਰੇ। ਬੀਬੀ ਜਗੀਰ ਕੌਰ ਨੇ ਸ. ਸਤਨਾਮ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਦੇਣ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button