Breaking NewsD5 specialNewsPoliticsPunjab

BIG BREAKING-ਆਮ ਆਦਮੀ ਪਾਰਟੀ ਦੇ ਵੱਡੇ ਲੀਡਰ ‘ਤੇ ਹੋਇਆ ਹਮਲਾ

ਹੁਸ਼ਿਆਰਪੁਰ : ਵੱਡੀ ਖ਼ਬਰ ਹੁਸ਼ਿਆਰਪੁਰ ਤੋਂ ਸਾਹਮਣੇ ਆ ਰਹੀ ਹੈ। ਜਿਥੇ ਆਮ ਆਦਮੀ ਪਰਟੀ ਦੇ 2017 ‘ਚ ਵਿਧਾਨ ਸਭਾ ਚੋਣਾਂ ਦੇ ਉਮੀਦਵਾਰ ਰਹੇ ਸੁਲੱਖਣ ਸਿੰਘ ਜੱਗੀ ‘ਤੇ ਦੇਰ ਰਾਤ ਕਈ ਹਥਿਆਰਬੰਦ ਲੋਕਾਂ ਵਲੋਂ ਹਮਲਾ ਕਰ ਦਿੱਤਾ ਗਿਆ। ਜਿਸ ਦੌਰਾਨ ਆਮ ਆਦਮੀ ਪਾਰਟੀ ਦੇ ਲੀਡਰ ਕਾਫੀ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਜ਼ਖਮੀ ਹਾਲਤ ‘ਚ ਨਜ਼ਦੀਕੀ ਸਿਵਲ ਹਸਪਤਾਲ ‘ਚ ਭਰਤੀ ਕਰਵਾਇਆ ਗਿਆ।

🔴 Live 🔴ਕੀ ਜਥੇਦਾਰ ਨੇ ਮੁੜ ਮੰਗਿਆ ਖਾਲਿਸਤਾਨ? ਪੁਲਿਸ ਨੇ ਲੱਭ ਲਿਆ ਸੈਣੀ ਦਾ ਪੱਕਾ ਟਿਕਾਣਾ?

ਹਮਲੇ ਦਾ ਸ਼ਿਕਾਰ ਹੋਏ ਸੁਲਖੱਣ ਸਿੰਘ ਦਾ ਕਹਿਣਾ ਹੈ ਕਿ ਹਰ ਰੋਜ ਦੀ ਤਰ੍ਹਾਂ ਘਰ ਨੂੰ ਵਾਪਿਸ ਆ ਰਹੇ ਸਨ। ਜਿਸ ਦੌਰਾਨ ਕੁਝ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਉਧਰ ਹਸਪਤਾਲ ਦੇ ਡਾਕਟਰ ਦਾ ਕਹਿਣਾ ਹੈ ਜਖਮੀ ਦੀ ਹਾਲਤ ਫਿਲਹਾਲ ਖਤਰੇ ਤੋਂ ਬਾਹਰ ਹੈ ਅਤੇ ਉਹ ਠੀਕ ਹਨ।

ਲਓ ਜੀ! ਸਿਮਰਜੀਤ ਬੈਂਸ ਨੇ ਕਰਤਾ ਵੱਡਾ ਐਲਾਨ,ਪੰਜਾਬ ਦੀਆਂ ਸੜਕਾਂ ਕਰਨਗੇ ਜਾਮ!ਨਾਲ ਹੋਣਗੇ ਕਿਸਾਨ

ਜਖਮੀ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਕਿਸੇ ਸੋਚੀ ਸਮਝੀ ਚਾਲ ਦੇ ਤਹਿਤ ਹਮਲਾ ਕੀਤਾ ਗਿਆ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਰਵਾਈ ਸੁਰੂ ਕਰ ਦਿੱਤੀ ਗਈ ਹੈ। ਹੁਣ ਦੇਖਣਾ ਹੋਵੇਗਾ ਕਿ ਆਖਰਕਾਰ ਹੁਣ ਪੁਲਿਸ ਵਲੋ ਕਦੋਂ ਤੱਕ ਮੁਲਜ਼ਮਾਂ ਨੂੰ ਕਾਬੂ ਕੀਤਾ ਜਾਂਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button