Breaking NewsD5 specialNewsPoliticsPunjab

Big Breaking-ਕਰੋਨਾ ‘ਤੇ ਕਰਫਿਊ ਸਬੰਧੀ ਪੰਜਾਬ ਸਰਕਾਰ ਦੇ ਵੱਡੇ ਐਲਾਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਕਣਕ ਦੀ ਖਰੀਦ ਨੂੰ ਨਿਰਵਿਘਨ ਢੰਗ ਨਾਲ ਚਲਾਉਣ ਲਈ ਵਿਆਪਕ ਸੁਰੱਖਿਆ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ ਅਤੇ ਨਾਲ ਹੀ ਉਨ੍ਹਾਂ ਖਰੀਦ ਕੇਂਦਰਾਂ ਨੂੰ ਵੀ 7-8 ਅਪਰੈਲ ਤੱਕ ਸਾਰੇ ਖਰੀਦ ਪ੍ਰਬੰਧ ਮੁਕੰਮਲ ਕਰਨ ਲਈ ਕਿਹਾ। ਆਪਣੇ ਕੈਬਨਿਟ ਦੇ ਸਾਥੀਆਂ ਸਮੇਤ ਇਸ ਸਬੰਧੀ ਸੂਬੇ ਦੀ ਤਿਆਰੀ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਖਰੀਦ ਪ੍ਰਬੰਧਾਂ ਨੂੰ ਪੜਾਅ ਵਾਰ ਇਸ ਢੰਗ ਨਾਲ ਲਾਗੂ ਕੀਤਾ ਜਾਵੇ ਕਿ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇ।

🔴Live ਕਰਫਿਊ ‘ਚ ਆੜ੍ਹਤੀਆਂ, ਕਿਸਾਨਾਂ, ਵਿਦਿਆਰਥੀਆਂ ਤੇ NRI’s ਲਈ ਨਵੇਂ ਫ਼ੁਰਮਾਨ | Call 0175-5000156

ਮੰਤਰੀ ਮੰਡਲ ਨੇ ਫੈਸਲਾ ਲਿਆ ਕਿ ਸਾਰੇ ਖਰੀਦ ਕੇਂਦਰਾਂ ਨੂੰ ਕੋਵਿਡ ਰੋਕਥਾਮ ਉਪਾਵਾਂ ਦੀ ਪੂਰਤੀ ਕਰਨੀ ਚਾਹੀਦੀ ਹੈ ਅਤੇ ਕਣਕ ਦੀ ਖਰੀਦ ਲਈ ਇਨ੍ਹਾਂ ਕੇਂਦਰਾਂ ਵਿਚਲੇ ਸਾਰੇ ਲੋਕਾਂ ਲਈ ਭੋਜਨ, ਪਾਣੀ, ਰਹਿਣ ਲਈ ਥਾਂ ਅਤੇ ਡਾਕਟਰੀ ਜ਼ਰੂਰਤਾਂ ਦਾ ਵੀ ਪ੍ਰਬੰਧ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਸਾਰੇ ਖਰੀਦ ਪ੍ਰਬੰਧ 7-8 ਅਪਰੈਲ 2020 ਤੱਕ ਹੋ ਜਾਣੇ ਚਾਹੀਦੇ ਹਨ। ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਇਹ ਫੈਸਲਾ ਲਿਆ ਗਿਆ ਹੈ ਕਿ ਆੜ੍ਹਤੀਆਂ ਨੂੰ 48 ਘੰਟਿਆਂ ਦੇ ਅੰਦਰ ਅੰਦਰ ਭੁਗਤਾਨ ਕਰ ਦਿੱਤਾ ਜਾਵੇਗਾ ਅਤੇ ਉਹ ਅਗਲੇ 48 ਘੰਟਿਆਂ ਵਿੱਚ ਕਿਸਾਨਾਂ ਨੂੰ ਫਸਲਾਂ ਦਾ ਭੁਗਤਾਨ ਕਰ ਦੇਣਗੇ। ਕਾਬਲੇਗੌਰ ਹੈ ਕਿ ਮੁੱਖ ਮੰਤਰੀ ਨੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਕੱਲ੍ਹ ਆਪਣੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੂੰ ਆੜ੍ਹਤੀਆ ਜ਼ਰੀਏ ਕਿਸਾਨਾਂ ਨੂੰ ਅਦਾਇਗੀ ਕਰਨ ਵਾਸਤੇ ਪ੍ਰਣਾਲੀ ਵਿਚ ਸੋਧ ਕਰਨ ਲਈ ਕਿਹਾ ਸੀ ਅਤੇ ਮੌਜੂਦਾ ਸਥਿਤੀ ਨੂੰ ਦੇਖਦਿਆਂ ਸਿੱਧੇ ਬੈਂਕ ਟਰਾਂਸਫਰ ਸਮੇਤ ਅਦਾਇਗੀ ਦੀਆਂ ਸਹੂਲਤਾਂ ਨੂੰ ਹਾਲ ਦੀ ਘੜੀ ਟਾਲਣ ਲਈ ਕਿਹਾ ਸੀ।

ਕਰਫਿਊ ਲੱਗੇ – ਗੱਡੀ ‘ਚ ਫੜਿਆ ਪੁਲਿਸ ਮੁਲਾਜ਼ਮ, ਗੰਦੇ ਕੰਮ ਕਰਦੇ ਦੀ ਪਿੰਡ ਵਾਲਿਆਂ ਨੇ ਬਣਾਈ ਵੀਡੀਓ

ਮੰਤਰੀ ਮੰਡਲ ਦੀ ਬੈਠਕ ਪਿੱਛੋਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਾਢੀ ਦੀਆਂ ਅਟਕਲਾਂ ਨੂੰ ਦੂਰ ਕਰਨ ਲਈ ਕੰਬਾਇਨਾਂ ਨੂੰ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਤੱਕ ਕੰਮ ਕਰਨ ਦੀ ਆਗਿਆ ਦਿੱਤੀ ਜਾਏਗੀ। ਇਸ ਤੋਂ ਇਲਾਵਾ ਨਿਰਵਿਘਨ ਅਤੇ ਤੇਜ਼ੀ ਨਾਲ ਕਾਰਵਾਈਆਂ ਨੂੰ ਯਕੀਨੀ ਬਣਾਉਣ ਲਈ ਭੰਡਾਰਨ ਵਾਲੀਆਂ ਥਾਵਾਂ ‘ਤੇ ਢੋਆ-ਢੁਆਈ ਕਾਰਜਾਂ ਲਈ ਵੱਧ ਤੋਂ ਵੱਧ ਗਿਣਤੀ ਵਿਚ ਮਜ਼ਦੂਰਾਂ ਨੂੰ ਕੰਮ ਕਰਨ ਦੀ ਇਜਾਜਤ ਹੋਵੇਗੀ।

ਦੇਖੋ ਜਿਹੜੇ ਪਿੰਡ ਗਏ ਸੀ Bhai Nirmal Singh ਹੁਣ ਕਿਹੋ ਜਿਹੇ ਨੇ ਪਿੰਡ ਦੇ ਹਾਲਾਤ | Punjab Curfew

ਇੱਕਠਾਂ ਨੂੰ ਰੋਕਣ ਦੀ ਲੋੜ ਦੇ ਮੱਦੇਨਜ਼ਰ ਸੂਬਾ ਸਰਕਾਰ ਇਸ ਸਾਲ 3000 ਖਰੀਦ ਕੇਂਦਰਾਂ ਨੂੰ ਆੜ੍ਹਤੀਆ ਅਤੇ ਸੈਲਰ ਮਾਲਕਾਂ ਨਾਲ ਜੋੜਨ ਲਈ ਕੰਮ ਕਰ ਰਹੀ ਹੈ। ਇਸ ਪ੍ਰਕਿਰਿਆ ਵਿਚ ਸ਼ਾਮਲ ਕਿਸਾਨਾਂ ਅਤੇ ਹੋਰਾਂ ਨੂੰ ਕੂਪਨ ਜਾਰੀ ਕੀਤੇ ਜਾਣਗੇ। ਖਰੀਦ ਲਈ ਕੁੱਲ 1820 ਖਰੀਦ ਕੇਂਦਰ ਉਪਲੱਬਧ ਹੋਣਗੇ।ਮੰਤਰੀ ਮੰਡਲ ਨੂੰ ਦੱਸਿਆ ਗਿਆ ਕਿ ਖਰੀਦ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਬਾਰਦਾਨੇ, ਲੱਕੜ ਦੇ ਬਕਸੇ ਅਤੇ ਤਰਪਾਲਾਂ ਦੇ ਭੰਡਾਰਨ ਲਈ ਲੋੜੀਂਦੇ ਸਟਾਕ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button