Breaking NewsD5 specialNewsPoliticsPunjab

BIG BREAKING-ਕਿਸਾਨਾਂ ਅੱਗੇ ਝੁਕੀ ਸਰਕਾਰ,ਮੰਨੀਆਂ ਸਾਰੀਆਂ ਮੰਗਾਂ !

ਮਾਨਸਾ : ਕਿਸਾਨਾਂ ਵੱਲੋਂ ਪਿਛਲੇ ਲੰਮੇਂ ਸਮੇਂ ਤੋਂ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਇਨ੍ਹਾਂ ਪ੍ਰਦਰਸ਼ਨਾਂ ਦੇ ਚੱਲਦਿਆ ਮਾਨਸਾ ਦੀ ਰਹਿਣ ਵਾਲੀ ਇੱਕ ਬਜ਼ੁਰਗ ਔਰਤ ਦੀ ਮੌਤ ਹੋ ਗਈ ਸੀ ਅਤੇ ਪੀੜਿਤ ਪਰਿਵਾਰ ਵੱਲੋਂ ਮ੍ਰਿਤਕ ਦੇਹ ਦਾ ਸਸਕਾਰ ਕਰਨ ਤੋਂ ਮਨਾ ਕਰ ਦਿੱਤਾ ਗਿਆ ਸੀ ਅਤੇ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਅਤੇ ਇਹ ਮੰਗ ਕੀਤੀ ਜਾ ਰਹੀ ਸੀ ਕਿ ਜਦੋਂ ਤੱਕ ਪਰਿਵਾਰ ਨੂੰ ਮੁਆਵਜ਼ਾ ਅਤੇ ਇੱਕ ਨੌਕਰੀ ਨਹੀਂ ਦਿੱਤੀ ਜਾਂਦੀ ਉਦੋਂ ਤੱਕ ਮ੍ਰਿਤਕ ਦੇਹ ਦਾ ਸਸਕਾਰ ਨਹੀ ਕੀਤਾ ਜਾਵੇਗਾ।

🔴LIVE🔴ਰਾਸ਼ਟਰਪਤੀ ਵੱਲੋਂ ਪੰਜਾਬ ਸਰਕਾਰ ਨੂੰ ਕੋਰਾ ਜਵਾਬ!ਪਿੰਡਾਂ ‘ਚ ਕਿਸਾਨ ਹੋਣ ਲੱਗੇ ਇਕੱਠੇ, ਵੱਡੇ ਸੰਘਰਸ਼ ਦੀ ਤਿਆਰੀ!

ਉਸ ਮਾਮਲੇ ਨੂੰ ਲੈ ਅੱਜ ਸਰਕਾਰ ਵੱਲੋਂ ਪੀੜਤ ਪਰਿਵਾਰ ਦੀਆਂ ਮੰਗਾਂ ਮੰਨ ਕੇ ਉਨ੍ਹਾਂ ਨੂੰ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦੇਣ ਦਾ ਐਲਾਨ ਕਰ ਦਿੱਤਾ ਗਿਆ। ਜਿਸ ਤੋਂ ਪੀੜਿਤ ਪਵਿਰਾਰ ਨੇ ਕਿਸਾਨ ਬੀਬੀ ਦਾ ਸਸਕਾਰ ਕੀਤਾ। ਦੂਜੇ ਪਾਸੇ ਮੌਕੇ ਤੇ ਮੌਜੂਦ ਤਹਿਸੀਲਦਾਰ ਵੱਲੋਂ ਪੀੜਿਤ ਪਵਿਰਾਰ ਨੂੰ ਦਿੱਤੇ ਮੁਆਵਜੇ ਦੀ ਪੁਸਟੀ ਕੀਤੀ ਗਈ ਅਤੇ ਕਿਸਾਨ ਦੇ ਪਰਿਵਾਰ ਨੂੰ 3 ਲੱਖ ਰੁਪਏ ਦਾ ਚੈਕ ਵੀ ਦਿੱਤਾ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button