Breaking NewsD5 specialNewsPoliticsPunjab

BIG BREAKING- ਕੈਪਟਨ ਨੇ ਸੱਦੀ ਸੀ ਚੰਡੀਗੜ੍ਹ ਕਿਸਾਨਾਂ ਨਾਲ ਮੀਟੰਗ,ਫੇਰ ਕਿਸਾਨਾਂ ਨੇ ਵੀ ਕਰਤਾ ਵੱਡਾ ਧਮਾਕਾ?

ਚੰਡੀਗੜ੍ਹ : ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵੱਲੋਂ ਬਣਾਈ ਤਿੰਨ ਮੈਂਬਰੀ ਸਬ ਕਮੇਟੀ ਦੇ ਵਿੱਚ ਸ਼ਾਮਲ ਤਿੰਨ ਮੈਂਬਰੀ ਕਮੇਟੀ ਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਗਰੁੱਪ ਦੇ ਵਫਦ ਨਾਲ ਮੀਟਿੰਗ ਹੋਈ ਜੋ ਬੇ ਸਿੱਟਾ ਰਹੀ। ਮੀਟਿੰਗ ਤੋਂ ਬਾਅਦ ਯੂਨੀਅਨ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਉਨ੍ਹਾਂ ਮੰਤਰੀਆਂ ਨੂੰ ਦੋ-ਟੁੱਕ ਜਵਾਬ ਦੇ ਦਿੱਤਾ ਹੈ ਕਿ ਉਹ ਪ੍ਰਾਈਵੇਟ ਥਰਮਲ ਪਲਾਂਟਾਂ ਨੂੰ ਜਾਂਦੇ ਟ੍ਰੈਕ ਖਾਲੀ ਨਹੀਂ ਕਰਨਗੇ।

🔴LIVE🔴ਮੋਦੀ ਦਾ ਕਿਸਾਨਾਂ ਨੂੰ ਇੱਕ ਹੋਰ ਵੱਡਾ ਝਟਕਾ ! ਪੰਜਾਬ ਦੇ ਕਿਸਾਨਾਂ ਨੂੰ ਮਾਰੀ ਵੱਡੀ ਸੱਟ !

ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਪ੍ਰਾਈਵੇਟ ਘਰਾਣਿਆਂ ਨੂੰ ਬੇਲੋੜਾ ਫ਼ਾਇਦਾ ਪਹੁੰਚਾ ਰਹੀ ਹੈ। ਜਿਸ ਕਾਰਨ ਉਨ੍ਹਾਂ ਪ੍ਰਾਈਵੇਟ ਥਰਮਲ ਪਲਾਂਟਾਂ ਦਾ ਵਿਚ ਕੋਲੇ ਦੀਆਂ ਗੱਡੀਆਂ ਜਾਣ ਤੋਂ ਰੋਕੀਆ ਹੋਈਆਂ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨ ਵਿਰੋਧੀ ਫਰਮਾਨ ਜਾਰੀ ਕਰ ਰਹੀ ਹੈ ਜਿਸ ਕਾਰਨ ਇਸ ਸਰਕਾਰ ਦਾ ਅਕਸ ਫਾਸ਼ੀਵਾਦੀ ਹੋ ਗਿਆ ਹੈ। ਕਿਸਾਨਾਂ ਦੀ ਆਮਦਨ ਪਹਿਲਾਂ ਹੀ ਘੱਟ ਹੈ ਉਤੋਂ ਪ੍ਰਾਈਵੇਟ ਅਦਾਰਿਆਂ ਨੂੰ ਫ਼ਸਲਾਂ ਖਰੀਦਣ ਦੀ ਖੁੱਲ੍ਹ ਦੇ ਕੇ ਕਿਸਾਨਾਂ ਨੂੰ ਵਿੱਤੀ ਪੱਖੋਂ ਹੋਰ ਕਮਜ਼ੋਰ ਕੀਤਾ ਜਾਵੇਗਾ ਜਿਸ ਕਾਰਨ ਪੂਰੇ ਦੇਸ਼ ਦੇ ਕਿਸਾਨ ਸਰਕਾਰ ਖ਼ਿਲਾਫ਼ ਹੋ ਗਏ ਹਨ।

ਮੋਦੀ ਦੇ ਐਲਾਨ ਤੋਂ ਬਾਅਦ ਕਿਸਾਨਾਂ ਨੇ ਰੱਖਤੀ ਵੱਡੀ ਮੰਗ !ਛੇੜ ਦਿੱਤੀ ਕੇਂਦਰ ਸਰਕਾਰ ਨੂੰ ਨਵੀਂ ਭਸੂੜੀ !

ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਥਰਮਲ ਪਲਾਂਟਾਂ ਨੂੰ ਕੋਲਾ ਰੋਕਣ ਦੇ ਮਾਮਲੇ ‘ਤੇ ਉਨ੍ਹਾਂ ਦੇ ਮੰਤਰੀਆਂ ਨਾਲ ਬਹਿਸ ਵੀ ਹੋਈ। ਦੂਜੇ ਪਾਸੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਖ਼ਿਲਾਫ਼ ਕਾਨੂੰਨ ਬਣਾ ਦਿੱਤੇ ਹਨ ਜਿਸ ਕਾਰਨ ਪੰਜਾਬ ਸਰਕਾਰ ਹਰ ਪੱਖੋਂ ਕਿਸਾਨਾਂ ਦੇ ਨਾਲ ਹੈ ਪਰ ਜੋ ਪੰਜਾਬ ਦੀ ਸਮੱਸਿਆਵਾਂ ਹਨ ਉਨ੍ਹਾਂ ਦੇ ਹੱਲ ਬਾਰੇ ਵੀ ਸਰਕਾਰ ਗੰਭੀਰ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button