Breaking NewsD5 specialNewsPoliticsPunjab

Big Breaking- ਜਵਾਨਾਂ ਦੇ ਪਰਿਵਾਰਾਂ ਲਈ ਕੈਪਟਨ ਦਾ ਵੱਡਾ ਐਲਾਨ,ਪਹਿਲੀ ਵਾਰੀ ਲਿਆ ਵੱਡਾ ਫ਼ੈਸਲਾ

ਚੰਡੀਗੜ੍ਹ : ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਹੱਦ ‘ਤੇ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਪਰਿਵਾਰ ਨੂੰ ਦਿੱਤੀ ਜਾਣ ਵਾਲੀ ਆਰਥਿਕ ਮਦਦ ਨੂੰ 10 ਲੱਖ ਰੁਪਏ ਤੋਂ ਵਧਾ ਕੇ 50 ਲੱਖ ਕਰ ਦਿੱਤਾ ਹੈ। ਸਰਕਾਰ ਨੇ 21 ਸਾਲ ਪੁਰਾਣੇ ਨਿਯਮ ਨੂੰ ਬਦਲ ਦਿੱਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਜਵਾਨਾਂ ਦੇ ਬੱਚਿਆਂ ਨੂੰ ਨੌਕਰੀ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਬਹਾਦਰ ਜਵਾਨਾਂ ‘ਤੇ ਮਾਣ ਹੈ ਅਤੇ ਫੌਜੀਆਂ ਦੀ ਸ਼ਹਾਦਤ ਸਾਡੇ ਲਈ ਸਭ ਤੋਂ ਉੱਚਾ ਸਥਾਨ ਰੱਖਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਸ਼ਹੀਦ ਹੋਏ ਫੌਜੀਆਂ ਦੇ ਪਰਿਵਾਰਾਂ ਦੀ ਹਰ ਸੰਭਵ ਮਦਦ ਲਈ ਤਿਆਰ ਹੈ ਅਤੇ ਇਨ੍ਹਾਂ ਪਰਿਵਾਰਾਂ ਦੀ ਜਿੰਨੀ ਮਦਦ ਕੀਤੀ ਜਾਵੇ ਘੱਟ ਹੈ।

ਢੀਂਡਸਾ ਕੱਢ ਲਿਆਇਆ ਬਾਦਲਾਂ ਦਾ ਖਾਤਾ! ਸੁਣੋ ਕਿਵੇਂ ਪੰਜਾਬੀਆਂ ਨਾਲ ਇਕ ਹੋਰ ਧੋਖਾ ਕੀਤਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗਲਵਾਨ ਘਾਟੀ ਵਿੱਚ ਚੀਨੀ ਫੌਜਾਂ ਵੱਲੋਂ ਜਿਸ ਕਰੂਰਤਾ ਨਾਲ 20 ਭਾਰਤੀ ਫੌਜੀਆਂ ਨੂੰ ਕਤਲ ਕੀਤਾ ਗਿਆ ਉਸਨੂੰ ਦਰਦਨਾਕ ਅਤੇ ਵਹਿਸ਼ੀ ਕਰਾਰ ਦਿੱਤਾ ਹੈ। ਮੁੱਖ ਮੰਤਰੀ ਨੇ ਇਸ ਹਿੰਸਕ ਝੜਪ ਵਿੱਚ ਕੀਮਤੀ ਜਾਨਾਂ ਜਾਣ ਲਈ ਜ਼ਿੰਮੇਵਾਰੀ ਤੈਅ ਹੋਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਰੀ ਕੌਮ ਆਪਣੇ ਨਾਗਰਿਕਾਂ ਉੱਪਰ ਹੋਏ ਇਸ ਘਿਨਾਉਣੇ ਹਮਲੇ ਲਈ ਕੇਂਦਰ ਸਰਕਾਰ ਪਾਸੋਂ ਢੁੱਕਵਾਂ ਜਵਾਬ ਦਿੱਤੇ ਜਾਣ ਦੀ ਉਮੀਦ ਕਰ ਰਹੀ ਹੈ।

1962-65 ਤੇ 1971 ਦੀ ਜੰਗ ਲੜ੍ਹਨ ਵਾਲੇ ਕੈਪਟਨ ਤੋਂ ਸੁਣੋ ਹੱਡਬੀਤੀ | ਘਰ ਬਹਿ ਕੇ ਬੜ੍ਹਕਾਂ ਮਾਰਨ ਵਾਲੇ ਆਹ ਸੁਣਨ

ਦੱਸ ਦਈਏ ਕਿ ਭਾਰਤ ਅਤੇ ਚੀਨ ਦੀ ਫੌਜ ਦੇ ਵਿਚਾਲੇ ਲੱਦਾਖ ‘ਚ ਹੋਈ ਹਿੰਸਕ ਝੜਪ ‘ਚ 20 ਭਾਰਤੀ ਫੌਜੀਆਂ ਦੀ ਜਾਨ ਚਲੀ ਗਈ ਸੀ ਅਤੇ ਚਾਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ ਸਨ। ਇਨ੍ਹਾਂ ਸ਼ਹੀਦ ਜਵਾਨਾਂ ‘ਚ 4 ਜਵਾਨ ਪੰਜਾਬ ਦੇ ਸਨ। ਇਨ੍ਹਾਂ ‘ਚ ਮਾਨਸਾ ਦਾ ਗੁਰਤੇਜ ਸਿੰਘ (ਸਿਪਾਹੀ ), ਸੰਗਰੂਰ ਤੋਂ ਗੁਰਵਿੰਦਰ ਸਿੰਘ (ਸਿਪਾਹੀ ), ਗੁਰਦਾਸਪੁਰ ਤੋਂ ਸਤਨਾਮ ਸਿੰਘ (ਨਾਇਬ ਸੂਬੇਦਾਰ) ਅਤੇ ਪਟਿਆਲਾ ਤੋਂ ਮਨਦੀਪ ਸਿੰਘ (ਨਾਇਬ ਸੂਬੇਦਾਰ) ਸ਼ਾਮਲ ਸਨ। ਇਸ ਤੋਂ ਇਲਾਵਾ ਸਭ ਤੋਂ ਜ਼ਿਆਦਾ ਬਿਹਾਰ ਰੈਜੀਮੈਂਟ ਦੇ ਜਵਾਨ ਸ਼ਹੀਦ ਹੋਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button