BIG BREAKING – ਦਿੱਲੀ ਤੋਂ ਕੇਂਦਰ ਸਰਕਾਰ ਨੇ ਭੇਜੀ ਕਿਸਾਨਾਂ ਨੂੰ ਅਜਿਹੀ ਖ਼ਬਰ
ਪਟਿਆਲਾ : ਕੇਂਦਰੀ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ 24 ਸਤੰਬਰ ਤੋਂ ਰੇਲਵੇ ਟ੍ਰੈਕ ‘ਤੇ ਧਰਨੇ ਦੇ ਰਹੀਆਂ 31 ਕਿਸਾਨ ਜਥੇਬੰਦੀਆਂ ਨੂੰ ਕੇਂਦਰ ਸਰਕਾਰ ਨੇ ਗੱਲਬਾਤ ਲਈ ਫਿਰ ਤੋਂ ਬੁਲਾਇਆ ਹੈ। ਇਹ ਗੱਲਬਾਤ 13 ਨਵੰਬਰ ਨੂੰ ਦੀਵਾਲੀ ਤੋਂ ਠੀਕ ਇੱਕ ਦਿਨ ਪਹਿਲਾਂ ਹੋਵੇਗੀ। ਇਸ ਤੋਂ ਪਹਿਲਾਂ 14 ਅਕਤੂਬਰ ਨੂੰ ਕੇਂਦਰੀ ਖੇਤੀਬਾੜੀ ਸਕੱਤਰ ਸੰਜੈ ਅਗਰਵਾਲ ਦੇ ਨਾਲ ਮੀਟਿੰਗ ਹੋਈ ਸੀ ਅਤੇ ਇਸ ਮੀਟਿੰਗ ‘ਚ ਕਿਸੇ ਵੀ ਮੰਤਰੀ ਦੇ ਸ਼ਾਮਿਲ ਨਾ ਹੋਣ ਦੇ ਚੱਲਦਿਆਂ ਕਿਸਾਨ ਮੀਟਿੰਗ ਦਾ ਵਾਕਆਊਟ ਕਰ ਆਏ ਸਨ।
ਆਹ ਦੇਖਲੋ ਪ੍ਰਧਾਨਾਂ ਦਾ ਹਾਲ,ਗੁਰੂ ਘਰ ਦੀਆਂ ਗੋਲਕਾਂ ਵੀ ਨਹੀਂ ਛੱਡੀਆਂ?
ਇੱਕ ਅਕਤੂਬਰ ਤੋਂ ਪੰਜਾਬ ਦੀਆਂ ਰੇਲਵੇ ਲਾਈਨਾਂ ਪੂਰੀ ਤਰ੍ਹਾਂ ਨਾਲ ਬੰਦ ਹਨ ਅਤੇ ਇਸ ‘ਤੇ ਕੋਈ ਰੇਲ ਨਹੀਂ ਚੱਲੀ। ਹੁਣ ਇੱਕ ਵਾਰ ਫਿਰ ਤੋਂ 13 ਨਵੰਬਰ ਨੂੰ ਕਿਸਾਨਾਂ ਦੇ ਨਾਲ ਬੈਠਕ ਹੋਵੇਗੀ। ਕਿਸਾਨਾਂ ਦੀ ਮੰਗ ‘ਤੇ ਕੇਂਦਰ ਸਰਕਾਰ ਨੇ ਇਹ ਗੱਲ ‘ਤੇ ਮੰਨ ਲਈ ਹੈ ਕਿ ਮੀਟਿੰਗ ‘ਚ ਮੰਤਰੀ ਸ਼ਾਮਿਲ ਹੋਣਗੇ। ਕਿਸਾਨਾਂ ਦੇ ਨਾਲ ਹੋਣ ਵਾਲੀ ਮੀਟਿੰਗ ‘ਚ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਮੌਜੂਦ ਰਹਿਣਗੇ। ਹਾਲਾਂਕਿ ਇਸ ਬੈਠਕ ‘ਚ ਰੇਲ ਮੰਤਰੀ ਪੀਊਸ਼ ਗੋਇਲ ਦੇ ਵੀ ਸ਼ਾਮਿਲ ਹੋਣ ਦੀ ਉਂਮੀਦ ਹੈ ਪਰ ਅਜੇ ਤੱਕ ਉਨ੍ਹਾਂ ਦਾ ਪ੍ਰੋਗਰਾਮ ਫਾਇਨਲ ਨਹੀਂ ਹੋਇਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.