Big Breaking-ਪੰਜਾਬੀ ਗਾਇਕਾ ਅਨਮੋਲ ਗਗਨ ਮਾਨ ‘AAP’ ‘ਚ ਹੋਈ ਸ਼ਾਮਿਲ
ਚੰਡੀਗੜ੍ਹ : ਵੱਡੀ ਖ਼ਬਰ ਆਮ ਆਦਮੀ ਪਾਰਟੀ ਨਾਲ ਜੁੜੀ ਹੈ। ਜਿਸ ‘ਚ ਪੰਜਾਬ ਦੀ ਮਸ਼ਹੂਰ ਗਾਇਕਾ ਅਨਮੋਲ ਗਗਨ ਮਾਨ ਨੇ ਸੋਮਵਾਰ ਨੂੰ ਸਿਆਸਤ ‘ਚ ਪੈਰ ਧਰਦੇ ਹੋਏ ਆਮ ਆਦਮੀ ਪਾਰਟੀ ਦਾ ਝਾੜੂ ਫੜ੍ਹ ਲਿਆ ਹੈ। ਅਨਮੋਲ ਗਗਨ ਲੋਕ ਸਭਾ ਮੈਂਬਰ ਅਤੇ ਆਪ ਨੇਤਾ ਭਗਵੰਤ ਮਾਨ ਦੀ ਹਾਜ਼ਰੀ ‘ਚ ਪਾਰਟੀ ‘ਚ ਸ਼ਾਮਲ ਹੋਈ। ਇਸ ਮੌਕੇ ਅਨਮੋਲ ਗਗਨ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ‘ਚ ਦੇਖਿਆ ਹੈ ਕਿ ਪਰਿਵਾਰ ਵਾਦ ਦੀ ਸਿਆਸਤ ਚੱਲ ਰਹੀ ਹੈ ਪਰ ‘ਆਪ’ ‘ਚ ਅਜਿਹਾ ਨਹੀਂ ਹੈ ਕਿਉਂਕਿ ਇਹ ਪਾਰਟੀ ਸਿਰਫ ਲੋਕਾਂ ਦੇ ਹੱਕਾਂ ਦੀ ਆਵਾਜ਼ ਚੁੱਕਦੀ ਹੈ।
ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਪੂਰੀ ਜ਼ਿੰਦਗੀ ਪੰਜਾਬ ਲਈ ਸਮਰਿਪਤ ਹੈ। ਅਨਮੋਲ ਗਗਨ ਮਾਨ ਨੇ ਕਿਹਾ ਕਿ ਉਹ ਸਿਆਸਤ ‘ਚ ਕਾਫੀ ਦੇਰ ਤੋਂ ਆਉਣਾ ਚਾਹੁੰਦੀ ਸੀ ਪਰ ਕੋਈ ਪਲੇਟਫਾਰਮ ਨਹੀਂ ਮਿਲ ਰਿਹਾ ਸੀ ਅਤੇ ਉਨ੍ਹਾਂ ਨੇ ‘ਆਪ’ ਵੱਲੋਂ ਲੋਕਾਂ ਲਈ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋਏ ਕੇ ਪਾਰਟੀ ‘ਚ ਸ਼ਾਮਲ ਹੋਣ ਦਾ ਫੈਸਲਾ ਕੀਤਾ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣ ਲਈ ਕਿਸੇ ਨੂੰ ਵੀ ਆਪਣਾ ਕਿੱਤਾ ਛੱਡਣ ਦੀ ਲੋੜ ਨਹੀਂ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.