Breaking NewsD5 specialNewsPunjab

Big Breaking-ਪੰਜਾਬ ‘ਚ ਕੋਰੋਨਾ ਬਾਰੇ ਵੱਡੀ ਖ਼ਬਰ, ਦੇਖੋ ਕਿੰਨੀ ਹੋਈ ਮਰੀਜਾਂ ਦੀ ਗਿਣਤੀ

ਪਟਿਆਲਾ : ਪੰਜਾਬ ‘ਚ ਕੋਰੋਨਾ ਵਾਇਰਸ ਦੇ ਪਾਜੀਟਿਵ ਮਰੀਜ਼ਾਂ ਦੀ ਗਿਣਤੀ ਦਿਨੋਂ ਦਿਨ ਵੱਧਦੀ ਹੀ ਜਾ ਰਹੀ ਹੈ। ਹੁਣ ਤੱਕ ਮਰੀਜ਼ਾਂ ਦੀ ਗਿਣਤੀ ਵੱਧ ਕੇ 31 ਹੋ ਗਈ ਹੈ। ਬੀਤੇ ਦਿਨ ਸੂਬੇ ‘ਚ ਕੋਰੋਨਾ ਵਾਇਰਸ ਦੇ ਦੋ ਨਵੇਂ ਪਾਜੀਟਿਵ ਮਾਮਲੇ ਸਾਹਮਣੇ ਆਏ ਸਨ।  ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਮੋਰਾਂਵਾਲੀ ’ਚ ਕੋਰੋਨਾ ਦਾ ਇੱਕ ਮਰੀਜ਼ ਸਾਹਮਣੇ ਆਇਆ ਹੈ।

Big Breaking-ਪੰਜਾਬ ‘ਚ ਕੋਰੋਨਾ ਬਾਰੇ ਵੱਡੀ ਖ਼ਬਰ, ਦੇਖੋ ਕਿੰਨੀ ਹੋਈ ਮਰੀਜਾਂ ਦੀ ਗਿਣਤੀ

ਇਸ ਨਵੇਂ ਕੇਸ ਨਾਲ ਸਬੰਧਤ ਵਿਅਕਤੀ ਦਰਅਸਲ ਪਿੰਡ ਮੋਰਾਂਵਾਲੀ ਦੇ ਉਸੇ ਵਿਅਕਤੀ ਦਾ ਪੁੱਤਰ ਹੈ, ਜਿਹੜਾ ਬੀਤੇ ਦਿਨੀਂ ਕੋਰੋਨਾ ਪਾਜੀਟਿਵ ਨਿਕਲਿਆ ਸੀ। ਪਿੰਡ ਮੋਰਾਂਵਾਲੀ ਗੜ੍ਹਸ਼ੰਕਰ ਸਬ–ਡਿਵੀਜ਼ਨ ‘ਚ ਪੈਂਦਾ ਹੈ। ਪਿੰਡ ਮੋਰਾਂਵਾਲੀ ਦਾ ਇਹ ਵਿਅਕਤੀ ਨਵਾਂ ਸ਼ਹਿਰ ਜ਼ਿਲ੍ਹੇ ਦੇ ਬੰਗਾ ਕਸਬੇ ਦੇ ਲਾਗਲੇ ਪਿੰਡ ਪਠਲਾਵਾ ਦੇ ਉਸ ਵਿਅਕਤੀ ਦੇ ਸੰਪਰਕ ‘ਚ ਰਿਹਾ ਸੀ, ਜਿਸ ਦੀ ਕੋਰੋਨਾ ਵਾਇਰਸ ਕਾਰਨ ਬੀਤੇ ਦਿਨੀਂ ਮੌਤ ਹੋ ਗਈ ਸੀ।

ਭਗਵੰਤ ਮਾਨ ਨੇ ਦਿੱਤੇ ਨੰਬਰ, ਕਰਫਿਊ ਪਾਸ, ਰਾਸ਼ਨ ਤੇ ਦਵਾਈਆਂ ਲਈ ਨੰਬਰ ਨੋਟ ਕਰੋ | Bhagwant Mann

ਦੂਜਾ ਮਾਮਲਾ ਜ਼ਿਲ੍ਹਾ ਲੁਧਿਆਣਾ ‘ਚ ਸਾਹਮਣੇ ਆਇਆ ਹੈ, ਜਿੱਥੇ 51 ਸਾਲਾ ਔਰਤ ਦੀ ਕੋਰੋਨਾ ਟੈਸਟ ਰਿਪੋਰਟ ਪਾਜੀਟਿਵ ਆਈ ਹੈ। ਇਸ ਔਰਤ ਦਾ ਦਯਾਨੰਦ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਹੈ। ਇਸ ਔਰਤ ਦੀ ਪਾਜੀਟਿਵ ਰਿਪੋਰਟ ਆਉਣ ਦੀ ਪੁਸ਼ਟੀ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੇ ਕੀਤੀ ਹੈ। ਇਹ ਔਰਤ ਬੁਟੀਕ ਦੀ ਦੁਕਾਨ ਚਲਾਉਂਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button