Breaking NewsD5 specialNewsPoliticsPunjab

Big Breaking-ਪੰਜਾਬ ‘ਚ ਲੌਕਡਾਓਨ ਨੂੰ ਲੈ ਕੇ ਵੱਡਾ ਐਲਾਨ,ਸਰਕਾਰ ਨੇ ਕੀਤਾ ਵੱਡਾ ਬਦਲਾਅ, ਦੇਖੋ ਨਵੇਂ ਫੈਸਲੇ

ਚੰਡੀਗੜ੍ਹ : ਕੋਵਿਡ ਦੇ ਸਮਾਜਿਕ ਫੈਲਾਅ ਨੂੰ ਰੋਕਣ ਲਈ ਜਿੱਥੋਂ ਤੱਕ ਲੋੜ ਪਵੇ, ਉਥੋਂ ਤੱਕ ਸਖਤ ਫੈਸਲੇ ਲੈਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਹਫਤੇ ਦੇ ਅੰਤਲੇ ਦਿਨਾਂ ਅਤੇ ਛੁੱਟੀ ਵਾਲੇ ਦਿਨਾਂ ਦੀਆਂ ਪਾਬੰਦੀਆਂ ਦੇ ਵਿਸਥਾਰਤ ਦਿਸ਼ਾ ਨਿਰਦੇਸ਼ਾਂ ਨੂੰ ਪ੍ਰਵਾਵਗੀ ਦੇ ਦਿੱਤੀ। ਇਸ ਅਨੁਸਾਰ ਅੰਤਰ ਜ਼ਿਲਾ ਆਵਾਜਾਈ ਉਤੇ ਪਾਬੰਦੀ ਹੋਵੇਗੀ ਸਿਰਫ ਈ-ਪਾਸ ਧਾਰਕਾਂ ਨੂੰ ਆਉਣ-ਜਾਣ ਦੀ ਆਗਿਆ ਹੋਵੇਗੀ। ਇਸ ਤੋਂ ਇਲਾਵਾ ਸਿਰਫ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਅਤੇ ਸੇਵਾਵਾਂ ਨੂੰ ਹਫਤੇ ਦੇ ਸਾਰੇ ਦਿਨ ਖੋਲ੍ਹਣ ਦੀ ਆਗਿਆ ਹੋਵੇਗੀ।

ਢੀਂਡਸਾ ਦਾ ਬਾਦਲਾਂ ਨੂੰ ਵੱਡਾ ਝਟਕਾ, ਬੀਜੇਪੀ ਨਾਲ ਜਾਣ ਦੇ ਦਿੱਤੇ ਸੰਕੇਤ, ਪਰਮਿੰਦਰ ਢੀਂਡਸਾ ਦਾ ਵੱਡਾ ਬਿਆਨ

ਮੁੱਖ ਮੰਤਰੀ ਨੇ ਵੀਰਵਾਰ ਨੂੰ ਕੋਵਿਡ ਦੀਆਂ ਤਿਆਰੀਆਂ ਸਬੰਧੀ ਰੱਖੀ ਵੀਡਿਓ ਕਾਨਫਰੰਸ ਵਿੱਚ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ਦਾ ਧਿਆਨ ਪੰਜਾਬੀਆਂ ਦੀਆਂ ਜਾਨਾਂ ਬਚਾਉਣ ਉਤੇ ਹੀ ਮੁੱਖ ਤੌਰ ‘ਤੇ ਕੇਂਦਰਿਤ ਹੈ, ਭਾਵੇਂ ਇਸ ਲਈ ਕਿੰਨੇ ਵੀ ਸਖਤ ਕਦਮ ਚੁੱਕਣੇ ਪੈਣ। ਇਹ ਸਭ ਆਉਣ ਵਾਲੇ ਦੋ ਮਹੀਨਿਆਂ ਤੱਕ ਇਸ ਮਹਾਂਮਾਰੀ ਦੇ ਸਿਖਰ ਦੇ ਅਨੁਮਾਨਾਂ ਦੀ ਰੌਸ਼ਨੀ ਵਿੱਚ ਕਿਹਾ ਗਿਆ। ਸੂਬਾ ਸਰਕਾਰ ਵੱਲੋਂ ਲੌਕਡਾਊਨ 5.0/ਆਨਲੌਕ 1.0 ਸਬੰਧੀ ਪਹਿਲਾਂ ਜਾਰੀ ਨੋਟੀਫਿਕੇਸ਼ਨ ਤੋਂ ਇਲਾਵਾ ਅੱਜ ਨਵੇਂ ਵਿਸਥਾਰਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ। ਅਗਲੇ ਹੁਕਮਾਂ ਤੱਕ ਇਹ ਹਦਾਇਤਾਂ ਹਫਤੇ ਦੇ ਅੰਤਲੇ ਦਿਨਾਂ ਅਤੇ ਗਜ਼ਟਿਡ ਛੁੱਟੀ ਵਾਲੇ ਦਿਨਾਂ ਲਈ ਲਾਗੂ ਰਹਿਣਗੀਆਂ।

Excl Interview-ਮਾਨ,ਖਹਿਰਾ,ਗਾਂਧੀ ਤੇ ਛੋਟੇਪੁਰ ਹੋਣਗੇ ਇਕੱਠੇ!,ਡਾ.ਜੌਹਲ ਤੇ ਢੀਂਡਸਾ ਕਰਨਗੇ ਅਗਵਾਈ!ਸਿੱਧੂ ਹੋਣਗੇ CM?

ਨਵੇਂ ਦਿਸ਼ਾ ਨਿਰਦੇਸ਼:-
ਜ਼ਰੂਰੀ ਵਸਤਾਂ ਤੇ ਸੇਵਾਵਾਂ ਨਾਲ ਸਬੰਧਤ ਦੁਕਾਨਾਂ ਹਫਤੇ ਦੇ ਸਾਰੇ ਦਿਨ ਦਿਨ ਸ਼ਾਮ 7 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ।
ਰੈਸਟੋਰੈਂਟ (ਸਿਰਫ ਘਰ ਲਿਜਾਣ/ਹੋਮ ਡਲਿਵਰੀ ਲਈ) ਅਤੇ ਸ਼ਰਾਬ ਦੀਆਂ ਦੁਕਾਨਾਂ ਸਾਰੇ ਦਿਨ ਸ਼ਾਮ 8 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ।
ਹੋਰ ਦੁਕਾਨਾਂ ਚਾਹੇ ਇਕੱਲੀਆਂ ਹੋਣ ਜਾਂ ਸ਼ਾਪਿੰਗ ਮਾਲ ਵਿੱਚ ਹੋਣ ਐਤਵਾਰ ਨੂੰ ਬੰਦ ਹੋਣਗੀਆਂ ਜਦੋਂ ਕਿ ਸ਼ਨਿਚਰਵਾਰ ਨੂੰ ਇਹ ਸ਼ਾਮ 5 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ। ਜ਼ਿਲਾ ਪ੍ਰਸ਼ਾਸਨ ਇਨ੍ਹਾਂ ਸਮਿਆਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਏਗਾ।

Lok Sabha ‘ਚ Bhagwant Maan ਚੁੱਕੇਗਾ Punjab ਦੇ ਇਸ ਪਿੰਡ ਦਾ ਵੱਡਾ ਮੁੱਦਾ,ਸਰਕਾਰ ਦਾ ਧੱਕਾ ਦੇਖ ਹੋ ਜਾਓਗੇ ਹੈਰਾਨ

ਐਤਵਾਰ ਨੂੰ ਬੰਦ ਤੋਂ ਇਲਾਵਾ ਜ਼ਿਲਾ ਪ੍ਰਸ਼ਾਸਨ ਇਹ ਵੀ ਫੈਸਲਾ ਲੈ ਸਕਦਾ ਹੈ ਕਿ ਸਬੰਧਤ ਮਾਰਕੀਟ ਐਸੋਸੀਏਸ਼ਨਾਂ ਨਾਲ ਗੱਲਬਾਤ ਕਰਕੇ ਗੈਰ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਹਫਤੇ ਵਿੱਚ ਕਿਸੇ ਹੋਰ ਦਿਨ ਵੀ ਬੰਦ ਕਰਨ ਦੇ ਹੁਕਮ ਜਾਰੀ ਕਰੇ ਖਾਸ ਕਰਕੇ ਜਿੱਥੇ ਵੱਧ ਜ਼ੋਖਮ ਵਾਲਾ ਇਲਾਕਾ ਹੋਵੇ ਅਤੇ ਕੇਸਾਂ ਦੀ ਗਿਣਤੀ ਜ਼ਿਆਦਾ ਹੋਵੇ।
ਅੰਤਰ-ਜ਼ਿਲਾ ਆਵਾਜਾਈ ਈ-ਪਾਸ ਨਾਲ ਹੋ ਸਕੇਗੀ ਜਿਹੜਾ ਸਿਰਫ ਜ਼ਰੂਰੀ ਕੰਮਾਂ ਲਈ ਜਾਰੀ ਹੋਵੇਗਾ ਪਰ ਮੈਡੀਕਲ ਐਮਰਜੈਂਸੀ ਲਈ ਆਉਣ-ਜਾਣ ਲਈ ਅਜਿਹੇ ਕਿਸੇ ਪਾਸ ਦੀ ਲੋੜ ਨਹੀਂ ਹੋਵੇਗੀ।

ਬੇਅਦਬੀ ਮਾਮਲਿਆਂ ‘ਚ ਵੱਡਾ ਖ਼ੁਲਾਸਾ, ਮੁੱਖ ਗਵਾਹਾਂ ਨਾਲ ਸਰਕਾਰ ਨੇ ਕੀਤਾ ਧੱਕਾ, ਸੁਣਕੇ ਰੌਂਗਟੇ ਖੜ੍ਹੇ ਹੋ ਜਾਣਗੇ

ਇਸ ਤੋਂ ਇਲਾਵਾ ਵਿਆਹ ਸਮਾਗਮਾਂ ਲਈ ਈ-ਪਾਸ ਲੋੜੀਂਦਾ ਹੋਵੇਗਾ ਅਤੇ ਇਹ 50 ਵਿਸ਼ੇਸ਼ ਵਿਅਕਤੀਆਂ ਨੂੰ ਹੀ ਜਾਰੀ ਹੋਵੇਗਾ।
ਦੇਸ਼ ਵਿੱਚ ਖਾਸ ਕਰਕੇ ਦਿੱਲੀ ਵਿੱਚ ਕੋਵਿਡ ਦੇ ਵਧਦੇ ਕੇਸਾਂ ਉਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਮਾਜਿਕ ਵਿੱਥ ਦੇ ਇਹਤਿਆਤਾਂ ਅਤੇ ਮਾਸਕ ਦੀ ਵਰਤੋਂ ਯਕੀਨੀ ਬਣਾਉਣ। ਸਥਿਤੀ ਇਹ ਮੰਗ ਕਰਦੀ ਹੈ ਕਿ ਸਾਰੀ ਪਾਬੰਦੀਆਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਥਿਤੀ ਲੱਗਪੱਭ ਕਾਬੂ ਹੇਠ ਹੈ ਅਤੇ ਉਨ੍ਹਾਂ ਦੀ ਸਰਕਾਰ ਹੋਰ ਕੋਈ ਜ਼ੋਖਮ ਨਹੀਂ ਉਠਾ ਸਕਦੀ ਜਿਸ ਨਾਲ ਮਹਾਂਮਾਰੀ ਖਤਰਨਾਕ ਹੱਦ ਤੱਕ ਵਧ ਜਾਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button