Breaking NewsD5 specialNewsPunjab

Big Breaking-ਬੇਅਦਬੀ ਮਾਮਲਿਆਂ ‘ਚ ਵੱਡੀ ਕਾਰਵਾਈ, SIT ਨੇ ਕੀਤੀਆਂ 7 ਵੱਡੀਆਂ ਗ੍ਰਿਫਤਾਰੀਆਂ

ਫਰੀਦਕੋਟ : ਬਰਗਾੜੀ ਵਿਖੇ ਸਾਲ 2015 ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ‘ਚ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਵੱਡੀ ਕਾਰਵਾਈ ਕਰਦੇ ਹੋਏ 7 ਡੇਰਾ ਪ੍ਰੇਮੀਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਖ਼ਬਰ ਆ ਰਹੀ ਹੈ। ਇਨ੍ਹਾਂ 7 ਡੇਰਾ ਪ੍ਰੇਮੀਆਂ ਨੂੰ ਪੁਲਿਸ ਵੱਲੋਂ ਅੱਜ ਸਵੇਰੇ ਫਰੀਦਕੋਟ ਅਤੇ ਕੋਟਕਪੂਰਾ ਇਲਾਕਿਆਂ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਚੋਰੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਤੇ ਫ਼ਿਰ ਬਰਗਾੜੀ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ‘ਚ 7 ਡੇਰਾ ਪ੍ਰੇਮੀਆਂ ਨੂੰ ਡੀ.ਆਈ.ਜੀ. ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਨੇ ਗ੍ਰਿਫ਼ਤਾਰ ਕੀਤਾ ਹੈ।

ਮੋਦੀ ਨੇ ਲੇਹ ਪਹੁੰਚ ਮਾਰਿਆ ਲਲਕਾਰਾ, ਚੀਨ ਨੂੰ ਪਾਈਆਂ ਦੰਦਲਾਂ, ਫੌਜੀਆਂ ਨੂੰ ਦਿੱਤਾ ਸੰਦੇਸ਼

ਸੂਤਰਾਂ ਅਨੁਸਾਰ ਗ੍ਰਿਫਤਾਰ ਕੀਤੇ ਗਏ ਦੋਸ਼ੀ ਡੇਰਾ ਪ੍ਰੇਮੀਆਂ ਨੂੰ ਅੱਜ ਬਾਅਦ ਦੁਪਹਿਰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ। ਇਸ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ‘ਚ ਸੁਖਵਿੰਦਰ ਸੰਨੀ,ਨੀਲਾ, ਭੋਲਾ, ਰਣਜੀਤ, ਨਿਸ਼ਾਨ ਤੇ ਨਰਿੰਦਰ ਸ਼ਰਮਾ ਦੇ ਨਾਮ ਸ਼ਾਮਲ ਹਨ। ਇਸ ਤੋਂ ਪਹਿਲਾਂ DIG ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਾਲੀ SIT ਨੇ ਇਹਨਾਂ ਸਾਰੇ ਡੇਰਾ ਪ੍ਰੇਮੀਆਂ ਨੂੰ ਗ੍ਰਿਫ਼ਤਾਰ ਕਰ ਕੇ ਪੁੱਛ ਪੜਤਾਲ ਕੀਤੀ ਸੀ ਅਤੇ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦਾ ਜੇਲ੍ਹ ਵਿਚ ਕਤਲ ਵੀ ਹੋਇਆ ਸੀ। ਉਸ ਦੇ ਸਾਥੀ ਇਹਨੀ ਦਿਨੀ ਜਮਾਨਤ ਤੇ ਬਾਹਰ ਸਨ, ਜਿਨਾਂ ਨੂੰ SIT ਵਲੋਂ ਮੁੜ ਗ੍ਰਿਫ਼ਤਾਰ ਕੀਤਾ ਗਿਆ ਹੈ। ਫੜ੍ਹੇ ਗਏ ਡੇਰਾ ਪ੍ਰੇਮੀਆਂ ਨੂੰ SIT ਅੱਜ ਮਾਨਯੋਗ ਅਦਾਲਤ ਵਿਚ ਪੇਸ਼ ਕਰ ਸਕਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button