Breaking NewsD5 specialNewsPoliticsPunjab

Big Breaking – ਮੁੱਖ ਸਕੱਤਰ ਤੇ ਮੰਤਰੀਆਂ ਦੇ ਮਾਮਲੇ ਨੇ ਲਿਆ ਨਵਾਂ ਮੋੜ, Manpreet Badal ਦਾ ਵੱਡਾ ਐਲਾਨ

ਚੰਡੀਗੜ੍ਹ : ਪਿਛਲੇ ਕਈ ਦਿਨਾਂ ਤੋਂ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਅਤੇ ਮੰਤਰੀਆਂ ‘ਚ ਚੱਲਦਾ ਆ ਰਿਹਾ ਝਗੜਾ ਆਖਿਰ ਖਤਮ ਹੋ ਗਿਆ ਹੈ। ਮੁੱਖ ਸਕੱਤਰ ਨੇ ਅੱਜ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਹੋਈ ਕੈਬਨਿਟ ਬੈਠਕ ਦੌਰਾਨ ਸਾਰੇ ਮੰਤਰੀਆਂ ਤੋਂ ਮਾਫੀ ਮੰਗ ਲਈ ਹੈ। ਕੈਬੀਨਟ ਬੈਠਕ ਤੋਂ ਬਾਅਦ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਕਿ ਮੁੱਖ ਸਕੱਤਰ ਦੇ ਵੱਲੋਂ ਮਾਫੀ ਮੰਗਣ ਤੋਂ ਬਾਅਦ ਇਹ ਵਿਵਾਦ ਖਤਮ ਹੋ ਗਿਆ ਹੈ।

🔴 LIVE | ਕਰੋਨਾ ਵਾਇਰਸ ਤੇ ਅੱਜ ਦੀਆਂ ਵੱਡੀਆਂ ਖ਼ਬਰਾਂ | ਹੋਰ ਅੱਗੇ ਵਧੇਗਾ ਲੌਕਡਾਊਨ? Call – 0175-5000156

ਜਾਣਕਾਰੀ ਅਨੁਸਾਰ ਮੁੱਖ ਸਕੱਤਰ ਕਰਨ ਅਵਤਾਰ ਨੇ ਮੀਟਿੰਗ ਵਿੱਚ ਮੁਆਫ਼ੀ ਮੰਗੀ ਜਿਸਤੋਂ ਬਾਅਦ ਸਾਰੇ ਕੈਬਨਿਟ ਮੰਤਰੀਆਂ ਨੇ ਮੁੱਖ ਸਕੱਤਰ ਕਰਨ ਅਵਤਾਰ ਨੂੰ ਮੁਆਫ਼ ਕਰ ਦਿੱਤਾ ਹੈ। ਇਸ ਸਬੰਧੀ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਖੁਲਾਸਾ ਕੀਤਾ ਹੈ।ਦੱਸਿਆ ਜਾਂਦਾ ਹੈ ਕਿ ਚਰਨਜੀਤ ਸਿੰਘ ਚੰਨੀ ਨੇ ਵੀ ਮੁਆਫ਼ੀ ‘ਤੇ ਤਸੱਲੀ ਪ੍ਰਗਟ ਕੀਤੀ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਹੀ ਮੁੱਖ ਸਕੱਤਰ ਵਿਰੁੱਧ ਬਗਾਵਤੀ ਸੁਰਾਂ ਚੁੱਕਣ ਵਾਲੇ ਮੰਤਰੀਆਂ ਮਨਪ੍ਰੀਤ ਬਾਦਲ ਤੇ ਚਰਨਜੀਤ ਚੰਨੀ ਨੂੰ ਲੰਚ ‘ਤੇ ਬੁਲਾ ਕੇ ਸ਼ਾਂਤ ਕਰਨ ਦਾ ਹੀਲਾ ਕੀਤਾ ਸੀ।

BIG BREAKING | ਸਵੇਰੇ ਸਵੇਰੇ ਵੱਡੀ ਖ਼ਬਰ, ਫਰਾਰ ਹੋਇਆ ਕਰੋਨਾ ਵਾਇਰਸ ਦਾ ਮਰੀਜ਼

ਦੱਸ ਦੇਈਏ ਕਿ ਪਿਛਲੇ ਦਿਨੀਂ ਆਬਕਾਰੀ ਨੀਤੀ ਨੂੰ ਲੈ ਕੇ ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਤੇ ਮੰਤਰੀਆਂ ਦੇ ਵਿਚਕਾਰ ਕਾਫ਼ੀ ਵਿਵਾਦ ਵੱਧ ਗਿਆ ਸੀ। ਜਿਸ ਤੋਂ ਬਾਅਦ ਮੰਤਰੀਆਂ ਵਲੋਂ ਬੈਠਕ ਦਾ ਬਾਈਕਾਟ ਕਰ ਦਿੱਤਾ ਗਿਆ ਸੀ। ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਸਕੱਤਰ ਤੋਂ ਐਕਸਾਈਜ਼ ਮਹਿਕਮੇ ਦਾ ਚਾਰਜ ਵੀ ਵਾਪਸ ਲੈ ਲਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button