NewsBreaking NewsD5 specialPunjab

Big Breaking-ਸਕੂਲ ਫੀਸਾਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫੈਸਲਾ

ਚੰਡੀਗੜ੍ਹ : ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਸਾਹਮਣੇ ਆ ਰਹੀ ਹੈ। ਜਿੱਥੇ ਸਕੂਲਾਂ ਅਤੇ ਬੱਚਿਆਂ ਦੀਆਂ ਸਕੂਲ ਫੀਸਾਂ ਨੂੰ ਲੈ ਕੇ ਮਾਮਲਾ ਚੱਲ ਰਿਹਾ ਸੀ। ਦੱਸ ਦਈਏ ਕਿ ਇਸ ਦੇ ਚੱਲਦਿਆਂ ਸਕੂਲਾਂ ਨੂੰ ਹਾਈਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ ਸਕੂਲਾਂ ਨੂੰ ਦਾਖਲਾ ਤੇ ਟਿਊਸ਼ਨ ਫ਼ੀਸ ਵਸੂਲਣ ਦੀ ਦਿੱਤੀ ਛੋਟ ਹੈ। ਲਾਕਡਾਊਨ ਦੌਰਾਨ ਸਕੂਲ ਚਲਾਉਣ ‘ਤੇ ਆਇਆ ਜਾਇਜ਼ ਖਰਚਾ ਵੀ ਵਸੂਲਣ ਦੀ ਆਗਿਆ ਹੈ।

ਕੈਪਟਨ ਦਾ ਮਿਹਣੇ ਮਾਰਨ ਵਾਲੇ ਬਾਜਵਾ ਤੇ ਦੂਲੋ ਨੂੰ ਠੋਕਵਾਂ ਜਵਾਬ, ਗੁੱਸੇ ‘ਚ ਦੋਵਾਂ ਨੂੰ ਦਿੱਤੀ ਵਾਰਨਿੰਗ

ਇਸ ਸਾਲ ਫ਼ੀਸਾਂ ਨਾ ਵਧਾਉਣ ਦੇ ਹੁਕਮ ਵੀ ਜਾਰੀ ਹੋਏ ਹਨ। ਮਾਪੇ ਫ਼ੀਸ ਨਾ ਦੇਣ ਦੀ ਹਾਲਤ ਵਿਚ ਉਹ ਆਪਣੀ ਵਿੱਤੀ ਹਾਲਤ ਸਬੰਧੀ ਠੋਸ ਸਬੂਤਾਂ ਦੇ ਨਾਲ ਸਕੂਲ ਨੂੰ ਬੇਨਤੀ ਕਰ ਸਕਦੇ ਹਨ। ਜੇਕਰ ਕੋਈ ਹੱਲ ਨਾ ਨਿਕਲਿਆ ਤਾਂ ਰੈਗੂਲੇਟਰੀ ਅਥਾਰਿਟੀ ਨਾਲ ਸੰਪਰਕ ਕੀਤਾ ਜਾ ਸਕੇਗਾ। ਜਿਹੜੇ ਸਕੂਲਾਂ ਦੀ ਵਿੱਤੀ ਹਾਲਤ ਪਤਲੀ ਹੈ ਤੇ ਉਨ੍ਹਾਂ ਕੋਲ ਰਿਜ਼ਰਵ ਫ਼ੰਡ ਨਹੀਂ ਹਨ, ਉਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਕੋਲ ਪਹੁੰਚ ਕਰ ਸਕਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button