BIG BREAKING ਸੁਮੇਧ ਸੈਣੀ ਮਾਮਲੇ ‘ਚ ਨਵਾਂ ਮੋੜ, ਸੈਣੀ ਨੂੰ ਅਦਾਲਤ ਨੇ ਦਿੱਤੀ ਰਾਹਤ
ਪਟਿਆਲਾ : ਇਸ ਵੇਲੇ ਦੀ ਵੱਡੀ ਖ਼ਬਰ ਬਲਵੰਤ ਸਿੰਘ ਮੁਲਤਾਨੀ ਮਾਮਲੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਸਾਬਕਾ ਡੀਜੀਪੀ ਸੁਮੇਧ ਸੈਣੀ ਨੇ ਅਗਾਊਂ ਜ਼ਮਾਨਤ ਲਈ ਮੋਹਾਲੀ ਦੀ ਮਾਣਯੋਗ ਅਦਾਲਤ ‘ਚ ਅਰਜ਼ੀ ਦਾਇਰ ਕੀਤੀ ਹੈ। ਸੈਣੀ ਨੂੰ ਅਗਲੇ ਦੋ ਦਿਨਾਂ ਲਈ ਆਰਜ਼ੀ ਰਾਹਤ ਮਿਲ ਗਈ ਹੈ ਤੇ ਅਦਾਲਤ ਨੇ ਉਨ੍ਹਾਂ ਦੀ ਕੱਚੀ ਜ਼ਮਾਨਤ ਵਿੱਚ ਦੋ ਦਿਨ ਦਾ ਵਾਧਾ ਕਰ ਦਿੱਤਾ ਹੈ। ਸੁਮੇਧ ਸੈਣੀ ਨੇ ਗ੍ਰਿਫ਼ਤਾਰੀ ਤੋਂ ਬਚਣ ਲਈ ਆਪਣੇ ਵਕੀਲ ਰਾਹੀਂ ਮੁਹਾਲੀ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਧਾਰਾ 302 ਵਿੱਚ ਅਗਾਊਂ ਜ਼ਮਾਨਤ ਲਗਾਈ ਸੀ।
ਪੰਜਾਬ ਦੇ ਏਸ ਦਬੰਗ ਅਫਸਰ ਦੇ ਹੋ ਰਹੇ ਨੇ ਮੁੱਖ ਮੰਤਰੀ ਤੱਕ ਚਰਚੇ !
ਜਿਸ ‘ਤੇ 27 ਅਗਸਤ ਨੂੰ ਸੁਣਵਾਈ ਹੋਵੇਗੀ। ਇਸ ਦੀ ਜਾਣਕਾਰੀ ਸੁਮੇਧ ਸੈਣੀ ਦੇ ਵਕੀਲ ਏ.ਪੀ.ਐੱਸ ਦਿਓਲ ਨੇ ਸਾਂਝੀ ਕੀਤੀ ਹੈ। ਦੱਸ ਦਈਏ ਕਿ ਬਲਵੰਤ ਸਿੰਘ ਮੁਲਤਾਨੀ 29 ਸਾਲ ਪਹਿਲਾਂ ਅਗਵਾ ਤੋਂ ਬਾਅਦ ਭੇਤਭਰੇ ਹਾਲਤਾਂ ਵਿੱਚ ਲਾਪਤਾ ਹੋ ਗਏ ਸਨ। ਇਸੇ ਮਾਮਲੇ ‘ਚ ਪਹਿਲਾ ਹੀ ਸਾਬਕਾ ਡੀਜੀਪੀ ਸੁਮੇਧ ਸੈਣੀ ਦੇ ਖਿਲਾਫ ਮਾਣਯੋਗ ਅਦਾਲਤ ਨੇ 302 ਦੀ ਧਾਰਾ ਲਗਾਉਣ ਦੇ ਹੁਕਮ ਦੇ ਦਿੱਤੇ ਸੀ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 27 ਅਗਸਤ ਨੂੰ ਹੋਵੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.