Breaking NewsD5 specialNewsPoliticsPunjab

BIG BREAKING-ਹੁਣੇ-ਹੁਣੇ ਮੁੱਖ ਮੰਤਰੀ ਕੈਪਟਨ ਦਾ ਆਇਆ ਅਜਿਹਾ ਬਿਆਨ? ਸੁਣ ਭੜਕ ਗਏ ਕਿਸਾਨ?

ਅੰਮ੍ਰਿਤਸਰ : ਵੱਡੀ ਖ਼ਬਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਮੁੱਖ ਮੰਤਰੀ ਦੇ ਜਾਰੀ ਪ੍ਰੈੱਸ ਬਿਆਨ ਨੇ ਵਿਰੋਧੀਆਂ ਨੂੰ ਮੁੱਖ ਮੰਤਰੀ ਕੈਪਟਨ ਦੇ ਖਿਲਾਫ ਬੋਲਣ ਦਾ ਮੌਕਾ ਦੇ ਦਿੱਤਾ ਹੈ। ਜਿਸ ਤੋਂ ਬਾਅਦ ਹੁਣ ਸੂਬੇ ਦੀ ਸਿਆਸਤ ਵੀ ਤੇਜ਼ ਹੁੰਦੀ ਦਿਖਾਈ ਦੇ ਰਹੀ ਹੈ। ਦਰਅਸਲ ਮੁੱਖ ਮੰਤਰੀ ਦਾ ਕਹਿਣਾ ਹੈ ਕਿ ਅਸੀਂ ਕਾਰਪੋਰੇਟਾਂ ਦੇ ਖਿਲਾਫ ਨਹੀਂ ਹਾਂ ਪਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਿਧੀ ਬਣਾਉਣ ਦੀ ਲੋੜ ਹੈ।

ਕਿਸਾਨਾਂ ਨੂੰ ਲੱਗਿਆ ਕੇਂਦਰ ਤੋਂ ਵੀ ਵੱਡਾ ਝਟਕਾ !

ਜਿਸ ਤੋਂ ਬਾਅਦ ਸਿਆਸਤ ਭਖਣੀ ਸ਼ੁਰੂ ਹੋ ਗਈ ਹੈ। ਜਿਸ ‘ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਤੀਕਿਰਿਆ ਦਿੱਤੀ ਹੈ। ਸੁਖਬੀਰ ਬਾਦਲ ਨੇ ਕਿਹਾ ਕੀ ਮੁੱਖ ਮੰਤਰੀ ਕੈਪਟਨ ਕਿਸੇ ਨਾਲ ਨਹੀਂ ਹਨ। ਮੁੱਖ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਦਿੱਲੀ ‘ਚ ਜਾ ਕੇ ਕਿਸਾਨਾਂ ਨਾਲ ਧਰਨਾ ਦੇਣ ਨਾ ਕੀ ਆਪਣੇ ਫਾਰਮ ਹਾਊਸ ‘ਚ ਅਰਾਮ ਫਰਮਾਉਣ।

🔴Live | ਕੇਜਰੀਵਾਲ ਦੇ ਪ੍ਰਧਾਨ ਦਾ ਚੰਡੀਗੜ੍ਹ ਤੋਂ ਕਿਸਾਨਾਂ ਦੇ ਹੱਕ ‘ਚ ਵੱਡਾ ਐਲਾਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਦੇ ਬਿਆਨ ਤੋਂ ਬਾਅਦ ਸੂਬੇ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਵੀ ਮੁੱਖ ਮੰਤਰੀ ਦਾ ਵਿਰੋਧ ਕੀਤਾ ਜਾ ਰਿਹਾ ਹੈ। ਹਾਲਾਂਕਿ ਮੁੱਖ ਮੰਤਰੀ ਦਾ ਬਿਆਨ ਅਜਿਹੇ ਸਮੇਂ ‘ਚ ਆਉਣਾ ਕਿਤੇ ਨਾ ਕਿਤੇ ਕਿਸਾਨਾਂ ਦੇ ਮਨਾਂ ‘ਚ ਤਲਖੀ ਪੈਦਾ ਕਰ ਸਕਦਾ ਹੈ ਕਿਉਕਿ ਇਸ ਵੇਲੇ ਕਿਸਾਨ ਜਥੇਬੰਦੀਆਂ ਦਾ ਅੰਦੋਲਨ ਸਿਖਰਾ ‘ਤੇ ਚੱਲ ਰਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button