Breaking NewsPunjabTop News

Big Breaking: ਦਲਬੀਰ ਸਿੰਘ ਗੋਲਡੀ ਨੇ ਕਾਂਗਰਸ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ: ਇਸ ਵੇਲੇ ਦੀ ਵੱਡੀ ਖਬਰ ਪੰਜਾਬ ਕਾਂਗਰਸ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਤੁਹਾਨੂੰ ਦੱਸ ਦਈਏ ਕਿ ਪੰਜਾਬ ਕਾਂਗਰਸ ਅੰਦਰ ਚੱਲ ਰਹੇ ਕਾਟੋ ਕਲੇਸ਼ ਵਿਚਕਾਰ ਹੁਣ ਸੰਗਰੂਰ ਤੋਂ ਸੀਨੀਅਰ ਕਾਂਗਰਸੀ ਲੀਡਰ ਦਲਬੀਰ ਸਿੰਘ ਗੋਲਡੀ ਨੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਹੈ। ਦਲਬੀਰ ਸਿੰਘ ਗੋਲਡੀ ਪਿਛਲੇ ਕਾਫੀ ਸਮੇਂ ਤੋਂ ਕਾਂਗਰਸ ਤੋਂ ਨਾਰਾਜ਼ ਚੱਲ ਰਹੇ ਸੀ। ਉਹਨਾਂ ਵੱਲੋਂ ਲਗਾਤਾਰ ਸੋਸ਼ਲ ਮੀਡੀਆ ਉੱਤੇ ਕੁਝ ਪੋਸਟਾਂ ਵੀ ਸਾਂਝੀ ਕੀਤੀਆਂ ਗਈਆਂ ਸੀ ਜਿਸ ਵਿੱਚ ਉਹਨਾਂ ਵੱਲੋਂ ਕਾਂਗਰਸ ਤੋਂ ਨਾਰਾਜ਼ਗੀ ਜਾਹਿਰ ਕੀਤੀ ਗਈ ਸੀ।

ਜਿਵੇਂ ਚੰਨੀ ਮੁੜ ਕੇ ਭਦੌੜ ਨਹੀਂ ਆਇਆ, ਉਵੇਂ ਖਹਿਰਾ ਦੁਬਾਰਾ ਸੰਗਰੂਰ ਨਹੀਂ ਆਵੇਗਾ: ਮੀਤ ਹੇਅਰ

ਹਾਲਾਂਕਿ ਅੱਜ ਲੋਕ ਸਭਾ ਸੰਗਰੂਰ ਤੋਂ ਲੋਕ ਸਭਾ ਉਮੀਦਵਾਰ ਸੁਖਪਾਲ ਖਹਿਰਾ ਨੇ ਵੀ ਕਿਹਾ ਸੀ ਕਿ ਉਹਨਾਂ ਵੱਲੋਂ ਲਗਾਤਾਰ ਗੋਲਡੀ ਨੂੰ ਸੰਪਰਕ ਕੀਤਾ ਜਾ ਰਿਹਾ ਪਰ ਉਹਨਾਂ ਦਾ ਫੋਨ ਸਵਿਚ ਆਫ ਆ ਰਿਹਾ। ਉਹਨਾਂ ਨੇ ਬਕਾਇਦਾ ਇਹ ਵੀ ਕਿਹਾ ਸੀ ਕਿ ਜੇਕਰ ਗੋਲਡੀ ਕੋਈ ਵੀ ਵੱਡਾ ਸਿਆਸੀ ਕਦਮ ਚੁੱਕਦੇ ਨੇ ਤਾਂ ਉਹਨਾਂ ਨੂੰ ਸਿਆਸਤ ਵਿੱਚ ਵੱਡਾ ਨੁਕਸਾਨ ਹੋਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button