Big Breaking-SIT ਨੇ ਡੇਰਾ ਪ੍ਰੇਮੀ ਅਦਾਲਤ ‘ਚ ਕੀਤੇ ਪੇਸ਼, ਅਦਾਲਤ ਨੇ ਸੁਣਿਆ ਆਹ ਫੈਸਲਾ
ਫਰੀਦਕੋਟ : ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਚੋਰੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮਾਮਲੇ ‘ਚ DIG ਰਣਬੀਰ ਸਿੰਘ ਖਟੜਾ ਦੀ ਅਗਵਾਈ ਵਾਲੀ ਐਸ.ਆਈ.ਟੀ ਵੱਲੋਂ 5 ਡੇਰਾ ਪ੍ਰੇਮੀਆਂ ਨੂੰ ਅੱਜ ਦੋ ਦਿਨਾਂ ਦੇ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਫਿਰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਥੇ ਮਾਣਯੋਗ ਅਦਾਲਤ ਵੱਲੋਂ 5 ਡੇਰਾ ਪ੍ਰੇਮੀਆਂ ਨੂੰ 14 ਦਿਨਾਂ ਜੁਡੀਸ਼ੀਅਲ ਰਿਮਾਂਡ ਤੇ ਭੇਜ ਦਿੱਤਾ ਹੈ ਪਰ ਪੁਲਿਸ ਨੂੰ ਉਸ ਸਮੇਂ ਹੱਥਾਂ ਪੈਰਾਂ ਦੀ ਪੈ ਗਈ।
SHO Baljinder Khanna | ਖੰਨਾ ਥਾਣੇ ‘ਚ ਅੰਮ੍ਰਿਤਧਾਰੀ ਨੂੰ ਨੰਗਾ ਕਰਨ ਵਾਲੇ SHO ਨੂੰ ਟੰਗਿਆ | ਵੱਡੀ ਕਾਰਵਾਈ
ਜਦੋ ਸ਼੍ਰੋਮਣੀ ਅਕਾਲੀ ਦਲ ਮਾਨ ਦੇ ਕੁਝ ਵਰਕਰਾਂ ਨੇ ਮਾਨਯੋਗ ਅਦਾਲਤ ਦੇ ਬਾਹਰ ਸੜਕ ਤੇ ਡੇਰਾ ਪ੍ਰੇਮੀਆਂ ਨੂੰ ਲਿਜਾਣ ਵਾਲੀ ਪੁਲਿਸ ਦੀ ਗੱਡੀ ਦੇ ਲੰਘਨ ਸਮੇਂ ਨਾਅਰੇਬਾਜ਼ੀ ਸ਼ੁਰੂ ਕਰ ਦਿਤੀ। ਇਨ੍ਹਾਂ ਡੇਰਾ ਪ੍ਰੇਮੀਆਂ ਨੂੰ ਹੁਣ 20 ਜੁਲਾਈ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮੌਕੇ ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਮੈਂਬਰ ਹਰਚਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਖੁਦ ਨੂੰ ਸਮਝ ਨਹੀਂ ਆ ਰਹੀ ਕੀ ਹੋ ਕੀ ਰਿਹਾ। ਉਨ੍ਹਾਂ ਕਿਹਾ ਜਦੋਂ ਪਹਿਲਾਂ ਹੀ ਸੀ.ਬੀ.ਆਈ ਜਾਂਚ ਕਰ ਚੁਕੀ ਹੈ ਤਾਂ ਹੁਣ ਜਾਂਚ ਦੀ ਕੀ ਲੋੜ ਪੈ ਗਈ। ਹਾਲਾਂਕਿ ਸੀਬੀਆਈ ਵਲੋਂ ਅਜਿਹਾ ਕੋਈ ਪੱਤਰ ਜਾਰੀ ਨਹੀਂ ਹੋਇਆ। ਜਿਸ ਵਿਚ ਉਨ੍ਹਾਂ ਲਿਖਿਆ ਹੋਵੇ ਕੀ ਅਸੀਂ ਜਾਂਚ ਕਿਸੇ ਹੋਰ ਏਜੰਸੀ ਨੂੰ ਦੇ ਰਹੇ ਹਾਂ।
ਨਿਊਜ਼ੀਲੈਂਡ | ਅੰਮ੍ਰਿਤਧਾਰੀ ਗੋਰਾ | ਹੈਰਾਨ ਰਹਿ ਜਾਓਗੇ ਆਹ ਸੁਣਕੇ Louis Singh Khalsa
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੁਝ ਵਰਕਰਾਂ ਨੇ ਅਦਾਲਤ ਤੋਂ ਬਾਹਰ ਡੇਰਾ ਪ੍ਰੇਮੀਆਂ ਨੂੰ ਲਿਜਾਣ ਵਾਲੀ ਗੱਡੀ ਆਉਂਦੇ ਹੀ ਨਾਅਰੇਬਾਜ਼ੀ ਕਰਨ ਉਪਰੰਤ ਦੱਸਿਆ ਕਿ ਸਾਡੀ ਮੰਗ ਹੈ ਕੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਡੇਰਾ ਪ੍ਰੇਮੀਆਂ ਨੂੰ ਸਖਤ ਸਜ਼ਾ ਦਿੱਤੀ ਜਾਵੇ ਅਤੇ ਅਸਲ ਦੋਸ਼ੀਆਂ ਨੂੰ ਸਾਹਮਣੇ ਲਿਆਂਦਾ ਜਾਵੇ। ਜੋ ਪੁਲਿਸ ਅਧਿਕਾਰੀ ਸ਼ਾਮਲ ਸਨ ਉਨ੍ਹਾਂ ਖਿਲਾਫ ਵੀ ਕਾਰਵਾਈ ਕੀਤੀ ਜਾਵੇ। ਇਸ ਇਸ ਮੌਕੇ ਡੇਰਾ ਪ੍ਰੇਮੀਆਂ ਦੇ ਵਕੀਲ ਵਿਨੋਦ ਮੌਂਗਾ ਨੇ ਦੱਸਿਆ ਕੀ ਅੱਜ ਸਿੱਟ ਵੱਲੋਂ ਰਿਮਾਂਡ ਦੀ ਮੰਗ ਨਾ ਕਰਨ ਕਰਕੇ ਅਦਾਲਤ ਵੱਲੋਂ ਉਨ੍ਹਾਂ ਨੂੰ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ਤੇ ਭੇਜ ਦਿੱਤਾ ਗਿਆ ਹੈ। ਨਾਲ ਹੀ ਉਨ੍ਹਾਂ ਇਹ ਵੀ ਦੱਸਿਆ ਕਿ ਇਹ ਵੀ ਪਤਾ ਲੱਗਿਆ ਕਿ ਆਉਣ ਵਾਲੇ ਸਮੇਂ ‘ਚ ਐਸਆਈਟੀ ਵਲੋਂ 3 ਹੋਰ ਲੋਕਾਂ ਨੂੰ ਵੀ ਨਾਮਜ਼ਦ ਕੀਤਾ ਜਾ ਸਕਦਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.