BIG NEWS ਗਣਤੰਤਰ ਦਿਵਸ ਹਿੰਸਾ ਮਾਮਲਾ : ਦੀਪ ਸਿੱਧੂ ਨੂੰ ਨਹੀਂ ਮਿਲੀ ਜਮਾਨਤ, 8 ਅਪ੍ਰੈਲ ਨੂੰ ਹੋਵੇਗੀ ਅਗਲੀ ਸੁਣਵਾਈ
ਚੰਡੀਗੜ੍ਹ : ਗਣਤੰਤਰ ਦਿਵਸ ਹਿੰਸਾ ਮਾਮਲੇ ‘ਚ ਪੰਜਾਬੀ ਅਦਾਕਾਰ ਦੀਪ ਸਿੱਧੂ ਨੂੰ ਵੱਡਾ ਝਟਕਾ ਲੱਗਾ ਹੈ। ਦੀਪ ਸਿੱਧੂ ਨੂੰ ਅੱਜ ਜ਼ਮਾਨਤ ਨਹੀਂ ਮਿਲੀ ਹੈ। ਹੁਣ 8 ਅਪ੍ਰੈਲ ਨੂੰ ਅਗਲੀ ਸੁਣਵਾਈ ਹੋਵੇਗੀ। ਉਥੇ ਹੀ ਕੋਰਟ ਨੇ ਅਗਲੀ ਸੁਣਵਾਈ ‘ਚ ਸਰਕਾਰ ਤੋਂ ਜ਼ਮਾਨਤ ‘ਤੇ ਆਪਣਾ ਜਵਾਬ ਦਾਖਲ ਕਰਨ ਨੂੰ ਵੀ ਕਿਹਾ ਹੈ।
🔴LIVE|ਕੇਂਦਰ ਦੀ ਚਿੱਠੀ ਤੋਂ ਬਾਅਦ ਕਿਸਾਨਾਂ ਨੇ ਕਰਤਾ ਵੱਡਾ ਐਲਾਨ!ਹੁਣ ਬਾਰਡਰਾਂ ‘ਤੇ ਹੋਊ ਆਹ ਕੰਮ!ਮੋਦੀ ਸਰਕਾਰ ਹੈਰਾਨ!
ਦੱਸ ਦਈਏ ਕਿ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਟੀਮ ਨੇ ਦੀਪ ਸਿੱਧੂ ਨੂੰ 8 ਫਰਵਰੀ ਨੂੰ ਹਰਿਆਣਾ ਦੇ ਕਰਨਾਲ ਬਾਈਪਾਸ ਤੋਂ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਉਸ ਨੂੰ 7 ਦਿਨਾਂ ਦੀ ਪੁਲਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਸੀ। ਇਸ ਮਗਰੋਂ ਪੁੱਛ ਪੜਤਾਲ ‘ਚ ਦੀਪ ਸਿੱਧੂ ਨੇ ਦੱਸਿਆ ਕਿ ਉਸ ਦਾ ਕੋਈ ਵੀ ਬੁਰਾ ਇਰਾਦਾ ਨਹੀਂ ਸੀ ਅਤੇ ਬਾਕੀਆਂ ਵਾਂਗ ਉਹ ਵੀ ਉੱਥੇ ਚਲਾ ਗਿਆ ਸੀ।
ਹੁਣ ਟੁੱਟੂ ਕਿਸਾਨਾਂ ਦੇ ਸਬਰ ਦਾ ਬੰਨ੍ਹ ! ਆਗੂਆਂ ਨੇ ਲਾਤੀ ਨਵੀਂ ਸਕੀਮ ! ਬਾਰਡਰਾਂ ‘ਤੇ ਹੋਇਆ ਵੱਡਾ ਇਕੱਠ !
ਦਿੱਲੀ ਪੁਲਿਸ ਨੇ ਦੀਪ ਸਿੱਧੂ ਅਤੇ ਤਿੰਨ ਹੋਰਾਂ ਦੀ ਗ੍ਰਿਫ਼ਤਾਰੀ ਲਈ ਜਾਣਕਾਰੀ ਦੇਣ ਵਾਲੇ ਨੂੰ ਇੱਕ ਲੱਖ ਰੁਪਏ ਦਾ ਨਕਦੀ ਇਨਾਮ ਦੇਣ ਦਾ ਐਲਾਨ ਕੀਤਾ ਸੀ। ਦਿੱਲੀ ਪੁਲਿਸ ਵਲੋਂ ਦੀਪ ਸਿੱਧੂ ਨੂੰ 26 ਜਨਵਰੀ ਨੂੰ ਕਿਸਾਨ ਟਰੈਕਟਰ ਪਰੇਡ ਦੌਰਾਨ ਦਿੱਲੀ ਦੇ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ‘ਚ ਮੁੱਖ ਮੁਲਜ਼ਮ ਵਜੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.