Breaking NewsD5 specialIndiaNewsPoliticsPunjab

Big News : ਪੰਜਾਬ ‘ਚ ਮੁਫ਼ਤ ਬਿਜਲੀ ਦਾ ਐਲਾਨ

ਜਲੰਧਰ : ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ‘ਚ ਮਹਿੰਗੀਆਂ ਬਿਜਲੀ ਦੀਆਂ ਦਰਾਂ ਖਿਲਾਫ਼ ਸੰਘਰਸ ਛੇੜ ਦਿੱਤਾ ਹੈ। ਉਨ੍ਹਾਂ ਇਸ ਦੀ ਸ਼ੁਰੂਆਤ ਜਲੰਧਰ ਸ਼ਹਿਰ ਤੋਂ ਕਰਦਿਆਂ ਇੱਥੇ ਵੱਖ-ਵੱਖ ਇਲਾਕਿਆਂ ‘ਚ ਦੋ ਦਰਜਨ ਦੇ ਕਰੀਬ ਕੁਨੈਕਸ਼ਨ ਜੋੜੇ ਜੋ ਪਾਵਰਕਾਮ ਨੇ ਬਿੱਲ ਭੁਗਤਾਨ ਨਾ ਹੋਣ ਕਾਰਨ ਕੱਟ ਦਿੱਤੇ ਸਨ।

|| Big News || ਪੰਜਾਬ ‘ਚ ਮੁਫ਼ਤ ਬਿਜਲੀ ਦਾ ਐਲਾਨ | Free Electricity in Punjab

ਉਨ੍ਹਾਂ ਨੂੰ ਦੁਬਾਰਾ ਜੋੜਿਆ ਗਿਆ। ਜਲੰਧਰ ਤੋਂ ਬਾਅਦ ਫਗਵਾੜਾ ‘ਚ ਵੀ ਇਸ ਮੁਹਿੰਮ ਨੂੰ ਸ਼ੁਰੂ ਕੀਤਾ ਜਾਵੇਗਾ। ਸਿਮਰਜੀਤ ਬੈਂਸ ਨੇ ਨਿੱਜੀ ਚੈੱਨਲ ਦੇ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜੇਕਰ ਬਿਜਲੀ ਕੁਨੈਕਸ਼ਨ ਜੋੜੇ ਜਾਣ ਤੋਂ ਬਾਅਦ ਵੀ ਵਿਭਾਗ ਇਨ੍ਹਾਂ ਲੋਕਾਂ ਦੇ ਖਿਲਾਫ ਕਾਰਵਾਈ ਕਰਦਾ ਹੈ ਤਾਂ ਉਨ੍ਹਾਂ ਦੀ ਜ਼ਿੰਮੇਵਾਰੀ ਲੋਕ ਇੰਸਾਫ ਪਾਰਟੀ ਉਠਾਵੇਗੀ ਅਤੇ ਸਾਰੇ ਖਰਚੇ ਦਾ ਭੁਗਤਾਨ ਵੀ ਪਾਰਟੀ ਹੀ ਕਰੇਗੀ।

ਲੋਕ ਸਭਾ ‘ਚ Bhagwant Mann ਨੇ ਪੱਟੀਆਂ ਧੂੜਾਂ, ਹਿੱਕ ਠੋਕ ਕੇ ਕਹਿੰਦਾ- ਸੱਚ ਕੌੜਾ ਹੁੰਦਾ, ਕੰਨ੍ਹ ਖੋਲ੍ਹ ਕੇ ਸੁਣੋ

ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਸਾਰੇ ਜਿਲ੍ਹਿਆਂ ‘ਚ ਲੋਕ ਇੰਸਾਫ ਪਾਰਟੀ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਲੋਕਾਂ ਦੇ ਬਿਜਲੀ ਕਨੈਕਸ਼ਨ ਜੋੜੇਗੀ, ਜਿਨ੍ਹਾਂ ਲੋਕਾਂ ਦੇ ਬਿੱਲ ਨਾ ਭਰਨ ਦੀ ਵਜ੍ਹਾ ਨਾਲ ਕਨੈਕਸ਼ਨ ਕੱਟੇ ਗਏ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਸੱਤਾ ‘ਚ ਆਉਂਦੀ ਹੈ ਤਾਂ ਲੋਕਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾਵੇਗੀ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ ਲੋਕਾਂ ਦਾ ਬਕਾਇਆ ਮੁਆਫ਼ ਕੀਤਾ ਜਾਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button