NewsBreaking NewsD5 specialPunjab

Big News || ਹੁਣੇ-ਹੁਣੇ ਆਈ ਰਾਹਤ ਦੀ ਖ਼ਬਰ, 72 ਸਾਲਾਂ ਔਰਤ ਅੱਗੇ ਹਾਰਿਆ ਕਰੋਨਾ

ਨਵਾਂਸ਼ਹਿਰ : ਕੋਰੋਨਾ ਵਾਇਰਸ ਦੁਨੀਆ ਭਰ ਸਮੇਤ ਪੂਰੇ ਪੰਜਾਬ ਵਿਚ ਪੈਰ ਪਸਾਰਦਾ ਜਾ ਰਿਹਾ ਹੈ। ਜਿਸ ਨਾਲ ਪੰਜਾਬ ‘ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ ਤਾਂ ਉੱਥੇ ਹੀ ਕਈ ਮਰੀਜ਼ਾਂ ਨੇ ਇਸਨੂੰ ਮਾਤ ਦੇ ਫ਼ਤਿਹ ਹਾਸਲ ਕੀਤੀ ਹੈ। ਨਵਾਂਸ਼ਹਿਰ ਦੇ ਆਈਸੋਲੇਸ਼ਨ ਵਾਰਡ ‘ਚੋਂ ਬੀਤੇ ਦਿਨ ਇੱਕ ਹੋਰ ਮਰੀਜ਼ ਦੇ ਬਾਹਰ ਆਉਣ ਨਾਲ ਜ਼ਿਲ੍ਹੇ ’ਚ ਕੋਰੋਨਾ ’ਤੇ ਫ਼ਤਿਹ ਹਾਸਲ ਕਰਨ ਵਾਲਿਆਂ ਦੀ ਗਿਣਤੀ 17 ’ਤੇ ਪੁੱਜ ਗਈ।

big news || ਹੁਣੇ-ਹੁਣੇ ਆਈ ਰਾਹਤ ਦੀ ਖ਼ਬਰ, 72 ਸਾਲਾਂ ਔਰਤ ਅੱਗੇ ਹਾਰਿਆ ਕਰੋਨਾ

ਮਾਤਾ ਪ੍ਰੀਤਮ ਕੌਰ (72) ਜਦੋਂ ਆਈਸੋਲੇਸ਼ਨ ਵਾਰਡ ’ਚੋਂ ਬਾਹਰ ਆਏ ਤਾਂ ਐਂਬੂਲੈਂਸ ਤੱਕ ਆਉਂਦਿਆਂ ਹੀ ਉਨ੍ਹਾਂ ਨੇ ਨਮ ਅੱਖਾਂ ਨਾਲ ਹਸਪਤਾਲ ਦੇ ਸਟਾਫ਼ ਲਈ ਅਸੀਸਾਂ ਦੀ ਝੜੀ ਲਗਾ ਦਿੱਤੀ। ਉਨ੍ਹਾਂ ਦਾ ਕਹਿਣਾ ਸੀ ਕਿ ਜੋ ਹੌਂਸਲਾ ਜ਼ਿੰਦਗੀ ਦੀ ਲੜਾਈ ਲੜਨ ਦਾ ਹਸਪਤਾਲ ਦੇ ਸਟਾਫ਼ ਤੋਂ ਮਿਲਿਆ, ਉਸ ਦਾ ਬਿਆਨ ਸ਼ਬਦਾਂ ਤੋਂ ਪਰੇ ਹੈ। ਬੀਬੀ ਪ੍ਰੀਤਮ ਕੌਰ ਜੋ ਪਠਲਾਵਾ ਦੇ ਸਰਪੰਚ ਹਰਪਾਲ ਸਿੰਘ ਦੇ ਮਾਤਾ ਹਨ, ਬੀਤੀ 26 ਮਾਰਚ ਨੂੰ ਆਪਣਾ ਕੋਰੋਨਾ ਦਾ ਟੈਸਟ ਪੌਜ਼ੀਟਿਵ ਆਉਣ ਬਾਅਦ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦੇ ਆਈਸੋਲੇਸ਼ਨ ਵਾਰਡ ’ਚ ਲਿਆਂਦੇ ਗਏ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button