ਵੱਡੀ ਖ਼ਬਰ : ਅੰਮ੍ਰਿਤਾਪਲ ਸਿੰਘ ਦਾ ਸਾਥੀ ਪਪਲਪ੍ਰੀਤ ਹੋਇਆ ਗ੍ਰਿਫ਼ਤਾਰ
ਚੰਡੀਗੜ੍ਹ : ਇਸ ਵੇਲੇ ਦੀ ਵੱਡੀ ਖ਼ਬਰ ‘ਵਾਰਿਸ ਪੰਜਾਬ ਦੇ’ ਮੁੱਖੀ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਨਾਲ ਫ਼ਰਾਰ ਸਾਥੀ ਪਪਲਪ੍ਰੀਤ ਸਿੰਘ ਗ੍ਰਿਫ਼ਤਾਰ ਹੋ ਚੁੱਕਿਆ ਹੈ। ਇਹ ਗ੍ਰਿਫ਼ਤਾਰੀ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਪੁਲਿਸ ‘ਤੇ ਕਾਊਟਰ ਇੰਟੈਲਿਜੈਂਸ ਦੀ ਟੀਮ ਨੇ ਜੁਆਇਟ ਆਪ੍ਰੇਸ਼ਨ ‘ਚ ਇਹ ਵੱਡੀ ਸਫ਼ਲਤਾਂ ਹਾਸਲ ਹੋਈ ਹੈ। ਸੂਤਰਾਂ ਮੁਤਾਬਕ ਇਹ ਗ੍ਰਿਫ਼ਤਾਰੀ ਹੋਸ਼ਿਆਰਪੁਰ ਦੇ ਨੇੜੇ ਤੋਂ ਹੋਈ ਹੈ। ਬੀਤੇ ਦਿਨਾਂ ‘ਚ ਅੰਮ੍ਰਿਤਪਾਲ ਅਤੇ ਪਪਲਪ੍ਰੀਤ ਦੀਆਂ ਕਈ ਤਸਵੀਰਾਂ ਅਤੇ ਵੀਡੀਓ ਵਾਇਰਲ ਹੋਈ ਸੀ। ਹਲਾਂਕਿ ਪੁਲਿਸ ਵੱਲੋਂ ਇਸ ਖ਼ਬਰ ਦੀ ਪੁਸ਼ਟੀ ਹੋਚੀ ਬਾਕੀ ਹੈ ਪਰ ਸੂਤਰਾਂ ਮੁਤਾਬਕ ਪੰਜਾਬ ਪੁਲਿਸ ‘ਤੇ ਕਾਊਟਰ ਇੰਟੈਲਿਜੈਂਸ ਦੀ ਟੀਮ ਨੇ ਪਪਲਪ੍ਰੀਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.