Breaking NewsD5 specialNewsPoliticsPunjab

BIG_BREAKING_ਫਿਰ ਕਸੂਤਾ ਫਸਿਆ ਰਾਮ ਰਹੀਮ! ਡੇਰਾ ਪ੍ਰੇਮੀਆਂ ਲਈ ਵੀ ਛਾਪੇਮਾਰੀ ਹੋਈ ਤੇਜ਼ !ਅਦਾਲਤ ਦਾ ਆਇਆ ਵੱਡਾ ਫਰਮਾਨ!

ਪਟਿਆਲਾ : ਇਸ ਵੇਲੇ ਦੀ ਵੱਡੀ ਖ਼ਬਰ ਡੇਰਾ ਮੁਖੀ ਰਾਮ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਰਾਮ ਰਹੀਮ ਇੱਕ ਉਹ ਨਾਂ ਜਿਸਦਾ ਵਿਵਾਦਾਂ ਦੇ ਨਾਲ ਰਿਸ਼ਤਾ ਘੱਟਣ ਦੀ ਬਜਾਏ ਵੱਧਦਾ ਹੀ ਜਾ ਰਿਹਾ ਹੈ। ਰਾਮ ਰਹੀਮ ਦੀਆਂ ਮੁਸ਼ਕਿਲਾਂ ਹੁਣ ਹੋਰ ਵੱਧਦੀਆ ਦਿਖਾਈ ਦੇ ਰਹੀਆਂ ਹਨ। ਹੁਣ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ (ਸਿਟ) ਮੁੜ ਸਰਗਰਮ ਹੋ ਗਈ ਹੈ। ਸਿੱਟ ਨੇ ਹੁਣ ਮਾਮਲੇ ਵਿੱਚ ਨਾਮਜ਼ਦ ਡੇਰਾ ਪ੍ਰੇਮੀਆਂ ਖਿਲਾਫ ਸ਼ਿਕੰਜਾ ਕੱਸਿਆ ਹੈ।

‘ਆਪ’ ਦੇ ਨਵੇਂ ਪ੍ਰਧਾਨ ਨੇ ਮਾਰੀ ਮੋਦੀ ਨੂੰ ਦਹਾੜ !ਅਕਾਲੀ ਤੇ ਕਾਂਗਰਸੀਆਂ ਨੂੰ ਲਿਆਤੀਆਂ ਤੌਂਣੀਆਂ !

ਸੋਮਵਾਰ ਨੂੰ ਅਦਾਲਤ ਵੱਲੋਂ ਡੇਰਾ ਸਿਰਸਾ ਦੀ ਕੌਮੀ ਕਾਰਜਕਾਰੀ ਕਮੇਟੀ ਦੇ ਤਿੰਨ ਮੈਂਬਰਾਂ ਹਰੀਸ਼ ਧੁਰੀ, ਪ੍ਰਦੀਪ ਕਲੇਰ ਤੇ ਸੰਦੀਪ ਬੱਤਰਾ ਦੀ ਗ੍ਰਿਫ਼ਤਾਰੀ ਲਈ ਮੁੜ ਵਾਰੰਟ ਜਾਰੀ ਕੀਤਾ ਹੈ। ਇਸ ਮਗਰੋਂ ਪੁਲਿਸ ਵੱਲੋਂ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਵਿੱਚ ਛਾਪੇ ਮਾਰੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿੱਚੋਂ ਪਹਿਲੀ ਜੂਨ 2015 ਨੂੰ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਹੋ ਗਏ ਸਨ। ਇਸ ਮਗਰੋਂ ਇਨ੍ਹਾਂ ਸਰੂਪਾਂ ਦੀ ਬੇਅਦਬੀ ਕੀਤੀ ਗਈ ਸੀ। ਜਾਂਚ ਵਿੱਚ ਮਾਮਲੇ ਦੀ ਸੂਈ ਡੇਰਾ ਸਿਰਸਾ ਵੱਲ ਗਈ ਸੀ।

🔴LIVE ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦਾ ਵੱਡਾ ਐਲਾਨ !ਪੰਜਾਬ ਕੈਬਨਿਟ ‘ਚ ਹੋਊ ਸਿੱਧੂ ਦੀ ਵਾਪਸੀ ?

ਇਸ ਕੇਸ ਵਿੱਚ ਡੇਰਾ ਸਿਰਸਾ ਦੇ ਕਈ ਪੈਰੋਕਾਰਾਂ ਤੋਂ ਇਲਾਵਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਸੋਮਵਾਰ ਨੂੰ ਫਰੀਦਕੋਟ ਦੇ ਇਲਾਕਾ ਮੈਜਿਸਟ੍ਰੇਟ ਸੁਰੇਸ਼ ਕੁਮਾਰ ਦੀ ਅਦਾਲਤ ਨੇ ਡੇਰਾ ਸਿਰਸਾ ਦੀ ਕੌਮੀ ਕਾਰਜਕਾਰੀ ਕਮੇਟੀ ਦੇ ਤਿੰਨ ਮੈਂਬਰਾਂ ਹਰੀਸ਼ ਧੁਰੀ, ਪ੍ਰਦੀਪ ਕਲੇਰ ਤੇ ਸੰਦੀਪ ਬੱਤਰਾ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਦਿਆਂ ਜਾਂਚ ਟੀਮ ਨੂੰ ਆਦੇਸ਼ ਦਿੱਤਾ ਹੈ ਕਿ ਇਨ੍ਹਾਂ ਨੂੰ 20 ਨਵੰਬਰ ਤੱਕ ਗ੍ਰਿਫ਼ਤਾਰ ਕਰ ਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button