Breaking NewsD5 specialIndiaNewsTop News

Bihar ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 16 ਲੋਕਾਂ ਦੀ ਮੌਤ

ਪਟਨਾ : ਬਿਹਾਰ ਦੇ ਪੱਛਮੀ ਚੰਪਾਰਨ ਜ਼ਿਲ੍ਹੇ ‘ਚ ਪਿਛਲੇ ਕੁਝ ਦਿਨਾਂ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਘੱਟ ਤੋਂ ਘੱਟ 16 ਲੋਕਾਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ 12 ਤੋਂ ਜ਼ਿਆਦਾ ਲੋਕਾਂ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਬਿਹਾਰ ਵਿਧਾਨ ਸਭਾ ‘ਚ ਵਿਰੋਧੀ ਪੱਖ ਦੇ ਨੇਤਾ ਤੇਜਸਵੀ ਯਾਦਵ ਨੇ ਇਸ ਘਟਨਾ ਨੂੰ ਲੈ ਕੇ ਨਿਤੀਸ਼ ਕੁਮਾਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਘਟਨਾ ਲੌਰੀਆ ਅਤੇ ਰਾਮਨਗਰ ਖੇਤਰ ਦੀ ਹੈ। ਸ਼ੁੱਕਰਵਾਰ ਨੂੰ ਜ਼ਹਿਰੀਲੀ ਸ਼ਰਾਬ ਪੀਣ ਨਾਲ 8 ਲੋਕਾਂ ਦ ਮੌਤ ਦੀ ਖ਼ਬਰ ਸੀ, ਜਿਨ੍ਹਾਂ ‘ਚੋਂ 6 ਦੀ ਪਛਾਣ ਕੀਤੀ ਗਈ ਹੈ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਕਈ ਜਗ੍ਹਾ ਛਾਪੇਮਾਰੀ ਕਰ ਕੇ 5 ਦੋਸ਼ੀਆਂ ਨੂੰ ਹਿਰਾਸਤ ‘ਚ ਵੀ ਲਿਆ ਹੈ।

🔴LIVE| ਮਦਨ ਲਾਲ ਜਲਾਲਪੁਰ ਦੇ ਘਰ ਪਹੁੰਚਿਆ ਸਿੱਧੂ,ਕੀਤਾ ਵੱਡਾ ਸਿਆਸੀ ਧਮਾਕਾ

ਜ਼ਿਲ੍ਹਾ ਅਧਿਕਾਰੀ ਕੁੰਦਨ ਕੁਮਾਰ ਨੇ ਦੱਸਿਆ ਕਿ ਸਾਨੂੰ ਜਾਂਚ ‘ਚ ਪਤਾ ਲੱਗਾ ਕਿ ਪਿੰਡ ‘ਚ ਇਕ ਵਿਅਕਤੀ ਸ਼ਰਾਬ ਬਣਾਉਂਦਾ ਹੈ। ਅਸੀਂ ਕੁਝ ਗ੍ਰਿਫ਼ਤਾਰੀਆਂ ਵੀ ਕੀਤੀਆਂ ਹਨ। ਅਸੀਂ ਉੱਥੇ ਮੈਡੀਕਲ ਟੀਮਾਂ ਲੱਗਾ ਦਿੱਤੀਆਂ ਹਨ। ਮਾਮਲੇ ‘ਚ ਜਾਂਚ ਜਾਰੀ ਹੈ। ਡਿਪਟੀ ਮੁੱਖ ਮੰਤਰੀ ਰੇਨੂੰ ਦੇਵੀ ਨੇ ਕਿਹਾ ਕਿ ਸੰਬੰਧਤ ਅਧਿਕਾਰੀ ਇਸ ‘ਤੇ ਕੰਮ ਕਰ ਰਹੇ ਹਨ। ਸਥਾਨਕ ਲੋਕ ਇਸ ਬਾਰੇ ਗੱਲ ਕਰਨ ਲਈ ਤਿਆਰ ਨਹੀਂ ਹਨ। ਅਸੀਂ ਇਸ ਸਥਿਤੀ ‘ਤੇ ਨਜ਼ਰ ਰੱਖ ਰਹੇ ਹਾਂ। ਉਨ੍ਹਾਂ ਕਿਹਾ ਕਿ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦੇ ਦਿੱਤੇ ਗਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button