Breaking NewsD5 specialNewsPunjabTop News

Bikram Majithia ਦੇ ਖਿਲਾਫ ਕੇਸ ਦਰਜ ਹੋਣ ‘ਤੇ ਬੋਲੇ Pargat Singh – ‘ਜੇਕਰ ਕੋਈ ਗਲਤੀ ਕਰਦਾ ਹੈ ਤਾਂ ਉਸਨੂੰ ਮਿਲਣੀ ਚਾਹੀਦੀ ਹੈ ਸਜ਼ਾ’

ਚੰਡੀਗੜ੍ਹ : ਪੰਜਾਬ ਦੀ ਸਿਆਸਤ ‘ਚ ਨਵਾਂ ਧਮਾਕਾ ਹੋਇਆ ਹੈ। ਦਰਅਸਲ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਡਰੱਗਸ ਮਾਮਲੇ ‘ਚ ਵੱਡੀ ਕਾਰਵਾਈ ਕੀਤੀ ਗਈ ਹੈ। ਮਜੀਠੀਆ ਦੇ ਖਿਲਾਫ਼ ਮੋਹਾਲੀ ‘ਚ ਬਿਊਰੋ ਆਫ ਇੰਵੈਸਟੀਗੇਸ਼ਨ(BOI) ਦੇ ਪੁਲਿਸ ਥਾਣੇ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਉਥੇ ਹੀ ਮਜੀਠੀਆ ‘ਤੇ ਕੇਸ ਦਰਜ ਹੋਣ ਤੋਂ ਬਾਅਦ ਕਾਂਗਰਸੀ ਨੇਤਾਵਾਂ ਦੇ ਰਿਐਕਸ਼ਨ ਵੀ ਸਾਹਮਣੇ ਆਉਣ ਲੱਗ ਗਏ ਹਨ। ਨਵਜੋਤ ਸਿੱਧੂ ਤੋਂ ਬਾਅਦ ਕੈਬਨਿਟ ਮੰਤਰੀ ਪਰਗਟ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਕਾਨੂੰਨ ਸਭ ਦੇ ਲਈ ਇੱਕ ਬਰਾਬਰ ਹਨ। ਜੇਕਰ ਕੋਈ ਗਲਤੀ ਕਰਦਾ ਹੈ ਤਾਂ ਉਸਨੂੰ ਉਸਦੀ ਸਜ਼ਾ ਮਿਲਣੀ ਚਾਹੀਦੀ ਹੈ।

Khabran Da Sira:ਬੇਅਦਬੀ ਮਾਮਲਿਆਂ ਬਾਰੇ ਬਣਿਆ ਕਾਨੂੰਨ ! ਕਪੂਰਥਲਾ ਬੇਅਦਬੀ ਮਾਮਲੇ ‘ਚ ਨਵਾਂ ਮੋੜ,ਫਿਰ ਅੰਦੋਲਨ ਸ਼ੁਰੂ!

ਜ਼ਿਕਰਯੋਗ ਹੈ ਕਿ STF ਦੀ ਰਿਪੋਰਟ ਨੂੰ ਲੈ ਕੇ ਕਾਂਗਰਸ ਅਤੇ ਅਕਾਲੀ ਦਲ ਦੇ ਨੇਤਾਵਾਂ ਦੇ ਵਿੱਚ ਹਮੇਸ਼ਾ ਬਹਿਸਬਾਜ਼ੀ ਹੁੰਦੀ ਰਹਿੰਦੀ ਹੈ। ਉਥੇ ਹੀ ਹੁਣ ਮਜੀਠੀਆ ‘ਤੇ ਮਾਮਲਾ ਦਰਜ ਹੋਣ ਤੋਂ ਬਾਅਦ ਉਨ੍ਹਾਂ ਦੀਆਂ ਮੁਸ਼ਕਿਲਾਂ ਵੱਧਦੀਆਂ ਦਿਖਾਈ ਦੇ ਰਹੀਆਂ ਹਨ।

 

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button