BJP ‘ਚ ਸ਼ਾਮਲ ਹੋਣ ਤੋਂ ਬਾਅਦ ਜਾਖੜ ਦਾ ਵੱਡਾ ਬਿਆਨ
ਨਵੀਂ ਦਿੱਲੀ/ਪਟਿਆਲਾ : ਕਾਂਗਰਸ ਨੂੰ ਅਲਵਿਦਾ ਕਹਿ ਬੀਜੇਪੀ ‘ਚ ਸ਼ਾਮਲ ਹੁੰਦਿਆਂ ਹੀ ਸੁਨੀਲ ਜਾਖੜ ਨੇ ਪੰਜਾਬ ਬਾਰੇ ਵੱਡੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਮੇਰੀ ਇੱਛਾ ਹੈ ਕਿ ਪੰਜਾਬ ਨੂੰ ਵਿਸ਼ੇਸ਼ ਰਾਜ ਦਾ ਦਰਜਾ ਮਿਲੇ, ਪਰ ਲੱਗਦਾ ਹੈ ਕਿ ਮੋਦੀ ਜੀ ਨੇ ਵਿਸ਼ੇਸ਼ ਰਾਜ ਦਾ ਦਰਜਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਜਦੋਂ ਰਾਸ਼ਟਰਵਾਦ ਦੀ ਗੱਲ ਹੁੰਦੀ ਹੈ ਤਾਂ ਇਹ ਭਾਵਨਾ ਪੰਜਾਬ ਤੋਂ ਸ਼ੁਰੂ ਹੁੰਦੀ ਹੈ।
1988 Road Rage Case : Navjot Sidhu ਨੂੰ ਹੋਈ ਜੇਲ੍ਹ ਦੀ ਸਜ਼ਾ, ਜਾਊ ਮਜੀਠੀਆ ਦੇ ਕੋਲ | D5 Channel Punjabi
ਉਨ੍ਹਾਂ ਬੀਜੇਪੀ ਵਿੱਚ ਸ਼ਾਮਲ ਹੋਣ ਦਾ ਕਾਰਨ ਦੱਸਦੇ ਹੋਏ ਕਿਹਾ ਕਿ ਜੇ ਪਾਰਟੀ ਮਜ਼ਬੂਤ ਹੋਵੇਗੀ ਤਾਂ ਪੰਜਾਬ ਨੂੰ ਮਜ਼ਬੂਤ ਕੀਤਾ ਜਾ ਸਕੇਗਾ। ਸੁਨੀਲ ਜਾਖੜ ਨੇ ਬੀਜੇਪੀ ਲੀਡਰਾਂ ਨੂੰ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਕਰਵਾਉਣ ਲਈ ਤੁਹਾਡਾ ਧੰਨਵਾਦ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਛੱਡਣਾ ਆਸਾਨ ਨਹੀਂ। ਅਸੀਂ 50 ਸਾਲ ਕਾਂਗਰਸ ‘ਚ ਸੀ। 1972 ਤੋਂ ਚੰਗੇ-ਮਾੜੇ ਸਮੇਂ ‘ਚ ਕਾਂਗਰਸ ਨਾਲ ਰਹੇ। ਉਨ੍ਹਾਂ ਕਿਹਾ ਕਿ ਅਸੀਂ ਕਦੇ ਤੋੜਨ ਦਾ ਕੰਮ ਨਹੀਂ ਕੀਤਾ, ਅਸੀਂ ਜੋੜਨ ਦਾ ਕੰਮ ਕੀਤਾ ਹੈ।
1988 Road Rage Case : ਜੇਲ੍ਹ ਜਾਣ ਤੋਂ ਪਹਿਲਾਂ Navjot Sidhu ਦਾ ਵੱਡਾ ਬਿਆਨ | D5 Channel Punjabi
ਉਨ੍ਹਾਂ ਕਿਹਾ ਕਿ ਜੇਕਰ ਅੱਜ ਸੁਨੀਲ ਜਾਖੜ ਨੇ ਕਾਂਗਰਸ ਨੂੰ ਛੱਡਿਆ ਹੈ ਤਾਂ ਉਹ ਸਿਰਫ ਇੱਕ ਪਰਿਵਾਰ ਕਾਰਨ ਛੱਡਣੀ ਪਈ ਹੈ। ਉਨ੍ਹਾਂ ਕਿਹਾ ਕਿ ਅੱਜ ਇੱਕ ਪਰਿਵਾਰ ਨੂੰ ਛੱਡਣਾ ਪਿਆ ਕਿਉਂਕਿ ਪੰਜਾਬ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਇੱਥੇ ਗੱਲ ਸਿਰਫ਼ ਇੱਕ ਬੰਦੇ ਦੀ ਨਹੀਂ। ਜਦੋਂ ਸਿਧਾਂਤ ਟੁੱਟਦਾ ਹੈ ਤਾਂ ਸੋਚਣਾ ਪੈਂਦਾ ਹੈ। ਤੁਸੀਂ ਸੁਨੀਲ ਦੀ ਆਵਾਜ਼ ਨੂੰ ਨਹੀਂ ਰੋਕ ਸਕਦੇ, ਦੇਸ਼ ਲਈ ਸੁਨੀਲ ਦੀ ਆਵਾਜ਼ ਬੁਲੰਦ ਹੁੰਦੀ ਰਹੇਗੀ।
BJP ‘ਚ ਸ਼ਾਮਲ ਹੋਣ ਸਾਰ Sunil Jakhar ਦਾ ਧਮਾਕਾ! ਆਇਆ ਪਹਿਲਾਂ ਵੱਡਾ ਬਿਆਨ | Sunil Jakhar Joins BJP
ਦਰਅਸਲ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਸੁਨੀਲ ਜਾਖੜ ਕਾਂਗਰਸ ਤੋਂ ਨਾਰਾਜ਼ ਚੱਲ ਰਹੇ ਸਨ। ਉਨ੍ਹਾਂ ਕਈ ਵਾਰ ਇਸ ਗੱਲ ਦਾ ਸੰਕੇਤ ਵੀ ਦਿੱਤਾ ਸੀ ਪਰ ਆਖਰਕਾਰ 14 ਮਈ ਨੂੰ ਜਾਖੜ ਨੇ ਪਾਰਟੀ ਨੂੰ ਖਰੀਆਂ-ਖਰੀਆਂ ਸੁਣਾਉਂਦਿਆਂ ਕਾਂਗਰਸ ਨੂੰ ਅਲਵਿਦਾ ਕਹਿ ਦਿੱਤਾ। ਇਸ ਦੌਰਾਨ ਜਾਖੜ ਨੇ ਕਾਂਗਰਸ ਦੇ ਸੀਨੀਅਰ ਲੀਡਰਾਂ ਉੱਪਰ ਕਈ ਸਵਾਲ ਉਠਾਏ ਸੀ। ਰਾਜਸਥਾਨ ਦੇ ਉਦੈਪੁਰ ‘ਚ ਕਾਂਗਰਸ ਦੇ ਚਿੰਤਨ ਸ਼ਿਵਿਰ ਦੇ ਵਿਚਕਾਰ ਸੁਨੀਲ ਜਾਖੜ ਨੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.