BJP ਦੀ ਸਿੱਖ ਲੀਡਰਸ਼ਿਪ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ‘ਤੇ ਕੀਤਾ ਜਾਵੇਗਾ ਤਲਬ ?, ਜੇਲ੍ਹ ‘ਚ ਬੰਦ ਭਾਈ ਰਾਜੋਆਣਾ ਨੇ ਜਥੈਦਾਰ ਨੂੰ ਚਿੱਠੀ ਲਿਖ ਕੇ ਕੀਤੀ ਮੰਗ

ਆਉਣ ਵਾਲੇ ਦਿਨਾਂ ‘ਚ ਪੰਜਾਬ ‘ਚ ਵੱਡੀ ਧਾਰਮਿਕ ਤੇ ਰਾਜਨੀਤਕ ਹਲਚਲ ਪੈਦਾ ਹੋਣ ਦੀ ਸੰਭਾਵਨਾ ਬਣ ਗਈ ਹੈ। ਪਟਿਆਲਾ ਦੀ ਕੇਂਦਰੀ ਜੇਲ੍ਹ ‘ਚ ਬੰਦ ਫ਼ਾਂਸੀ ਦੀ ਸਜ਼ਾ ਜਾਫ਼ਤਾ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਇੱਕ ਚਿੱਠੀ ਲਿਖ ਕੇ ਪੰਜਾਬ BJP ਦੀ ਸਿੱਖ ਲੀਡਰਸ਼ਿਪ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਤਲਬ ਕਰਨ ਦੀ ਮੰਗ ਕੀਤੀ ਹੈ।ਇਸ ਚਿੱਠੀ ਵਿਚ ਉਨ੍ਹਾਂ ਆਪਣੀ ਸਜ਼ਾ ਬਾਰੇ ਸੁਪਰੀਮ ਕੋਰਟ ਵੱਲੋਂ 6 ਮਹੀਨਿਆਂ ‘ਚ ਫੈਸਲਾ ਲਏ ਜਾਣ ਦੇ ਦਿੱਤੇ ਆਦੇਸ਼ਾਂ ਦੇ ਬਾਵਜੂਦ ਹਾਲੇ ਤੱਕ ਕੇਂਦਰ ਦੀ ਭਾਜਪਾ ਸਰਕਾਰ ਨੇ ਕੋਈ ਫੈਸਲਾ ਨਹੀਂ ਲਿਆ ਹੈ
ਅਜਿਹੇ ਵਿਚ ਪੰਜਾਬ ਭਾਜਪਾ ਦੀ ਸਿੱਖ ਲੀਡਰਸ਼ਿਪ ਨੂੰ ਤਲਬ ਕਰਕੇ ਪੁਛਿਆ ਜਾਵੇ। ਕੁੱਝ ਸਮਾਂ ਪਹਿਲਾਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਮੂਹ ਸਿੱਖ ਮੈਂਬਰਾਂ ਨੂੰ ਸਕੱਤਰੇਤ ਵਿਖੇ ਤਲਬ ਕਰਕੇ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੀ ਘਟਨਾਵਾਂ ਨੂੰ ਰੋਕਣ ਲਈ ਬਣਾਏ ਕਾਨੂੰਨ ਮਾਮਲੇ ਵਿਚ ਸਵਾਲ ਜਵਾਬ ਕਰਦਿਆਂ ਇਸ ਵਿਚ ਸੋਧ ਕਰਨ ਦੇ ਆਦੇਸ਼ ਦਿੱਤੇ ਸਨ। ਜਿਸਦੇ ਚੱਲਦੇ ਉਕਤ ਵਰਤਾਰੇ ਨੁੰ ਦੇਖਦਿਆਂ ਹੁਣ ਪੰਜਾਬ ਭਾਜਪਾ ਦੀ ਸਿੱਖ ਲੀਡਰਸ਼ਿਪ ਨੂੰ ਵੀ ਬਤੌਰ ਸਿੱਖ ਸੱਦਿਆ ਜਾ ਸਕਦਾ। ਜੇਕਰ ਅਜਿਹਾ ਹੁੰਦਾ ਹੈ ਤਾਂ ਇਸਦੇ ਵੱਡੇ ਸਿਆਸੀ ਮਾਹਣੇ ਨਿਕਲ ਸਕਦੇ ਹਨ, ਕਿਉਂਕਿ ਪੰਜਾਬ ਵਿਚ ਆਪਣੀ ਇਕੱਲਿਆ ਦੀ ਸਰਕਾਰ ਬਣਾਉਣ ਦੀ ‘ਸਿਆਸੀ ਇੱਛਾ’ ਰੱਖ ਰਹੀ ਭਾਜਪਾ ਨੂੰ ਵੱਡਾ ਝਟਕਾ ਲੱਗ ਸਕਦਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




