Breaking NewsD5 specialNewsPoliticsPunjab

BJP ਨਾਲੋਂ ਟੁੱਟੇਗਾ ਅਕਾਲੀ ਦਲ! ਸੁਖਬੀਰ ਬਾਦਲ ਨੇ ਕਰਤਾ ਐਲਾਨ | 75-25 ਵਾਲੀ ਗੱਲ ਭੁੱਲਜੋ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਕਿਸਾਨਾਂ ਅਤੇ ਸਮਾਜ ਦੇ ਅਣਗੌਲੇ ਵਰਗ ਦੀ ਭਲਾਈ ਵਾਸਤੇ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਬਰ ਤਿਆਰ ਹੈ। ਚੰਡੀਗੜ੍ਹ ‘ਚ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਘੋਟਾਲਿਆਂ ਤੋਂ ਬਚਣ ਲਈ ਡਰਾਮੇ ਕਰ ਰਹੀ ਹੈ। ਸੁਖਬੀਰ ਬਾਦਲ ਨੇ ਇਹ ਵੀ ਕਿਹਾ ਕਿ ਅਕਾਲੀ ਦਲ ਲਈ ਮੰਤਰੀ ਦਾ ਕੋਈ ਅਹੁਦਾ, ਸਰਕਾਰ ਜਾਂ ਗਠਜੋੜ ਕਿਸਾਨਾਂ ਦੀ ਭਲਾਈ ਤੋਂ ਪਰੇ ਦੀਆਂ ਗੱਲਾਂ ਹਨ।

ਵੱਡੀ ਖ਼ਬਰ-Simarjit Bains ‘ਤੇ ਹੋਇਆ ਇੱਕ ਹੋਰ ਮਾਮਲਾ ਦਰਜ਼, ਹੁਣ ਹੋਵੇਗੀ ਗ੍ਰਿਫਤਾਰੀ?

ਇਕ ਪਾਸੇ ਕੈਪਟਨ ਸਰਕਾਰ ਨੂੰ ਲੰਮੇ ਹੱਥੀਂ ਲੈਣਾ ਤੇ ਦੂਜੇ ਪਾਸੇ ਭਾਜਪਾ ਨੂੰ ਵੀ ਚੇਤਾਵਨੀ ਦੇਣਾ ਅਕਾਲੀ ਦਲ ਤੇ ਭਾਜਪਾ ਦੇ ਸਿਆਸੀ ਰਿਸ਼ਤੇ ‘ਤੇ ਸਵਾਲ ਖੜ੍ਹੇ ਕਰ ਰਿਹਾ ਹੈ। ਸੁਖਬੀਰ ਬਾਦਲ ਇਕ ਪਾਸੇ ਤਾਂ ਘੱਟੋ ਘੱਟ ਸਮਰਥਨ ਮੁੱਲ ਖ਼ਤਮ ‘ਤੇ ਕੇਂਦਰ ਸਰਕਾਰ ਦਾ ਪੱਖ ਰੱਖਦੇ ਹਨ ਕਿ MSP ਖ਼ਤਮ ਨਹੀਂ ਕੀਤੀ ਜਾ ਰਹੀ ਤੇ ਦੂਜੇ ਪਾਸੇ ਆਰਡੀਨੈਂਸਾਂ ਦੀ ਹਮਾਇਤ ਵੀ ਨਹੀਂ ਕਰਦੇ। ਕੁਲ ਮਿਲਾ ਕੇ ਸਿਆਸੀ ਪਾਰਟੀਆਂ ਦੀ ਤੂੰ ਤੂੰ ਮੈਂ ਮੈਂ ਦਾ ਖਾਮਿਆਜ਼ਾ ਕਿਸਾਨਾਂ ਨੂੰ ਭੁਗਤਣਾ ਪੈ ਰਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button