Breaking NewsD5 specialIndiaNewsPunjab

BJP ਸੰਸਦ ਮੈਂਬਰ ਹੰਸ ਰਾਜ ਹੰਸ ਦੇ ਘਰ ਦੇ ਬਾਹਰ ਕਿਸਾਨਾਂ ਦਾ ਧਰਨਾ

ਜਲੰਧਰ : ਨਵੇਂ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਗੁੱਸਾ ਸੱਤਵੇਂ ਅਸਮਾਨ ‘ਤੇ ਪਹੁੰਚ ਚੁੱਕਿਆ ਹੈ, ਜਿੱਥੇ ਇੱਕ ਪਾਸੇ ਕਿਸਾਨ ਦਿੱਲੀ ਦੇ ਬਾਰਡਰਾਂ ‘ਤੇ ਧਰਨਾ ਲਗਾ ਕੇ ਪਿਛਲੇ ਇੱਕ ਮਹੀਨੇ ਤੋਂ ਬੈਠੇ ਹਨ, ਉੱਥੇ ਹੀ ਦੂਜੇ ਪਾਸੇ ਕਿਸਾਨਾਂ ਵੱਲੋਂ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਉ ਵੀ ਜਾਰੀ ਹੈ। ਅਜਿਹਾ ਹੀ ਅੱਜ ਜਲੰਧਰ ‘ਚ ਦੇਖਣ ਨੂੰ ਮਿਲਿਆ। ਇੱਥੇ ਅੱਜ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਆਗੂਆਂ ਨੇ ਬੀਜੇਪੀ ਸੰਸਦ ਮੈਂਬਰ ਅਤੇ ਗਾਇਕ ਹੰਸ ਰਾਜ ਹੰਸ ਦੇ ਘਰ ਦਾ ਘਿਰਾਉ ਕੀਤਾ ਗਿਆ ਹੈ।

ਸਿੰਘੂ ਬਾਰਡਰ ‘ਤੇ ਲਾਏ ਖੂਫ਼ੀਆ ਯੰਤਰ, ਹੁਣ ਕੇਂਦਰ ਦੀਆਂ ਚਾਲਾਂ ਹੋਣਗੀਆਂ ਫੇਲ੍ਹ ! ਹਾਈਟੇਕ ਹੋਏ ਕਿਸਾਨ !

ਜ਼ਿਕਰਯੋਗ ਹੈ ਕਿ ਦਿੱਲੀ ‘ਚ ਧਰਨਾ ਲਗਾ ਕੇ ਬੈਠੀਆਂ ਕਿਸਾਨ ਜਥੇਬੰਦੀਆਂ ਨੇ ਮੀਟਿੰਗ ‘ਚ ਫੈਸਲਾ ਲਿਆ ਸੀ ਕਿ ਜੇਕਰ ਸਰਕਾਰ ਉਨ੍ਹਾਂ ਦੀ ਕੋਈ ਗੱਲ ਨਹੀਂ ਮੰਨਦੀ ਤਾਂ ਉਹ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਉ ਕਰਨਗੇ। ਇਸ ਤੋਂ ਪਹਿਲਾਂ 25 ਦਸੰਬਰ ਨੂੰ ਵੀ ਕਿਸਾਨਾਂ ਵੱਲੋਂ ਭਾਜਪਾ ਦੇ ਆਗੂਆਂ ਦਾ ਘਿਰਾਉ ਕੀਤਾ ਗਿਆ, ਹਾਲਾਂਕਿ ਇਸ ਮੌਕੇ ‘ਤੇ ਕਿਸਾਨ ਅਤੇ ਪੁਲਿਸ ਦੇ ਵਿੱਚ ਝੜਪ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button