PunjabTop News

BKU ਉਗਰਾਹਾਂ ਵੱਲੋਂ ਵੱਡਾ ਐਲਾਨ, 18 ਫ਼ਰਵਰੀ ਨੂੰ ਬਠਿੰਡਾ DC ਦਫ਼ਤਰ ਅੱਗੇ ਲਾਉਣਗੇ ਧਰਨਾ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ 18 ਫ਼ਰਵਰੀ ਨੂੰ ਬਠਿੰਡਾ ਵਿਖੇ ਡਿਪਟੀ ਕਮਿਸ਼ਨਰ (ਡੀਸੀ) ਦਫ਼ਤਰ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਹੈ। ਇਹ ਧਰਨਾ ਜੇਲ੍ਹ ਵਿੱਚ ਬੰਦ ਕਿਸਾਨ ਆਗੂਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੀਤਾ ਜਾਵੇਗਾ। ਇਹ ਫੈਸਲਾ ਬਰਨਾਲਾ ਵਿੱਚ ਹੋਈ ਰਾਜ ਪੱਧਰੀ ਮੀਟਿੰਗ ਤੋਂ ਬਾਅਦ ਲਿਆ ਗਿਆ।

ਯੂਨੀਅਨ ਦੇ ਪ੍ਰਧਾਨ ਜੋਗਿੰਦਰ ਸਿੰਘ ਨੇ ਦੱਸਿਆ ਕਿ 6 ਅਤੇ 12 ਫ਼ਰਵਰੀ ਦੇ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਕਿਹਾ ਕਿ ਬਲਦੇਵ ਸਿੰਘ ਅਤੇ ਸ਼ਗਨਦੀਪ ਸਿੰਘ ਸਮੇਤ ਹੋਰ ਕਿਸਾਨ ਆਗੂਆਂ ਦੀ ਰਿਹਾਈ ਲਈ 14 ਫ਼ਰਵਰੀ ਤੱਕ ਦਾ ਸਮਾਂ ਦਿੱਤਾ ਗਿਆ ਸੀ, ਪਰ ਹਾਲੇ ਤੱਕ ਕੋਈ ਕਾਰਵਾਈ ਨਹੀਂ ਹੋਈ।

ਉਨ੍ਹਾਂ ਕਿਹਾ ਕਿ ਪਹਿਲਾਂ ਘੇਰਾਵ ਦਾ ਪ੍ਰੋਗਰਾਮ ਸੀ, ਪਰ ਹੁਣ 18 ਫ਼ਰਵਰੀ ਨੂੰ ਧਰਨਾ ਦਿੱਤਾ ਜਾਵੇਗਾ। ਜੇ ਸਰਕਾਰ ਨੇ ਰਿਹਾਈ ਨਾ ਕੀਤੀ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਵੱਖ-ਵੱਖ ਜ਼ਿਲ੍ਹਿਆਂ ਤੋਂ ਆਗੂਆਂ ਅਤੇ ਵਰਕਰਾਂ ਦੀ ਡਿਊਟੀ ਲਗਾ ਦਿੱਤੀ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button