Breaking NewsD5 specialNewsPunjabTop News

BKU ਦੇ ਮੁਖੀ ਜੋਗਿੰਦਰ ਸਿੰਘ ਉਗਰਾਹਾ ਵੀ ਕੋਰੋਨਾ ਪੌਜ਼ੀਟਿਵ

ਬਠਿੰਡਾ: ਪੰਜਾਬ ‘ਚ ਕੋਰੋਨਾ ਵਾਇਰਸ ਦੇ ਕੇਸਾਂ ‘ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਕੋਰੋਨਾ ਦੇ ਵੱਧਦੇ ਮਾਮਲਿਆਂ ਚ ਹੁਣ ਭਾਰਤੀ ਕਿਸਾਨ ਯੂਨੀਅਨ ਉਗਰਾਹਾ ਦੇ ਮੁਖੀ ਜੋਗਿੰਦਰ ਸਿੰਘ ਉਗਰਾਹਾ ਵੀ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਦੇ ਲਈ ਬਠਿੰਡਾ ਦੇ ਨਿੱਜੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

BIG NEWS ਕਿਸਾਨ ਅੰਦੋਲਨ ਨਾਲ ਜੁੜੀ ਵੱਡੀ ਖ਼ਬਰ, ਰਾਕੇਸ਼ ਟਿਕੈਤ ‘ਤੇ ਹੋਇਆ ਵੱਡਾ ਹਮਲਾ !

ਜਾਣਕਾਰੀ ਮੁਤਾਬਕ ਉਹ ਦੋ ਦਿਨਾਂ ਤੋਂ ਹਸਪਤਾਲ ‘ਚ ਜ਼ੇਰੇ ਇਲਾਜ ਹਨ। ਡਾਕਟਰਾਂ ਮੁਤਾਬਕ 17 ਮਾਰਚ ਨੂੰ ਜੋਗਿੰਦਰ ਸਿੰਘ ਉਗਰਾਹਾ ਨੂੰ ਫੇਫੜਿਆਂ ‘ਚ ਇੰਫੇਕਸ਼ਨ ਦੀ ਸ਼ਿਕਾਇਤ ਦੇ ਚੈੱਕਅਪ ਲਈ ਹਸਪਤਾਲ ਲਿਆਂਦਾ ਗਿਆ ਸੀ। ਜਿਸ ਦੌਰਾਨ ਉਨ੍ਹਾਂ ਦਾ ਕੋਵਿਡ ਸੈਂਪਲ ਲਿਆ ਗਿਆ ਤੇ ਉਨ੍ਹਾਂ ਦੀ ਰਿਪੋਰਟ ਕੋਰੋਨਾ ਪੌਜ਼ੀਟਿਵ ਆਈ ਹੈ।

🔴LIVE|| ਲਓ ਜੀ ਹੋ ਗਿਆ ਵੱਡਾ ਐਲਾਨ ! ਹੁਣ ਹੋਊ ਆਰ-ਪਾਰ ਦੀ ਗੱਲ ! ਕਿਸਾਨ ਆਗੂਆਂ ਨੇ ਘੇਰ ਲਈ ਸਰਕਾਰ !

ਦੱਸ ਦਈਏ ਕਿ ਕਿਸਾਨੀ ਅੰਦੋਲਨ ‘ਚ ਭਾਰਤੀ ਕਿਸਾਨ ਯੂਨੀਅਨ ਉਗਰਾਹਾ ਨੇ ਦਿੱਲੀ ਦੇ ਟਿਕਰੀ ਬਾਰਡਰ ‘ਤੇ ਵੀ ਮੋਰਚਾ ਸੰਭਾਲਿਆ ਹੋਇਆ ਹੈ। ਜੋਗਿੰਦਰ ਸਿੰਘ ਉਗਰਾਹਾ ਨੇ ਕੋਵਿਡ ਕਾਰਨ ਸ਼ਨੀਵਾਰ ਨੂੰ ਗੁਰਦਾਸਪੁਰ ‘ਚ ਕਿਸਾਨ ਰੈਲੀ ਵਿੱਚ ਸ਼ਾਮਲ ਹੋਣ ਦੇ ਆਪਣੇ ਫੈਸਲੇ ਨੂੰ ਮੁਲਤਵੀ ਕਰ ਦਿੱਤਾ ਸੀ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button