BREAKING : ਦਿੱਲੀ ਸਰਕਾਰ ਵੱਲੋਂ ਸਕੂਲ ਅਤੇ ਸਰਕਾਰੀ ਦਫ਼ਤਰ ਇੱਕ ਹਫ਼ਤੇ ਲਈ ਬੰਦ ਕਰਨ ਦਾ ਐਲਾਨ
ਨਵੀਂ ਦਿੱਲੀ : ਦਿੱਲੀ ‘ਚ ਵਧਦੇ ਪ੍ਰਦੂਸ਼ਣ ਅਤੇ ਸੁਪਰੀਮ ਕੋਰਟ ਦੀ ਝਾੜਝੰਬ ਤੋਂ ਬਾਅਦ ਕੇਜਰੀਵਾਲ ਸਰਕਾਰ ਨੇ ਐਮਰਜੈਂਸੀ ਮੀਟਿੰਗ ਸੱਦੀ, ਜਿਸ ’ਚ ਕਈ ਵੱਡੇ ਫੈਸਲੇ ਲਏ। ਪ੍ਰਦੂਸ਼ਣ ਦੇ ਚਲਦਿਆਂ ਮੁੱਖ ਮੰਤਰੀ ਕੇਜਰੀਵਾਲ ਨੇ ਸਕੂਲਾਂ ਨੂੰ ਇੱਕ ਹਫ਼ਤੇ ਲਈ ਬੰਦ ਕਰਨ ਦਾ ਐਲਾਨ ਕੀਤਾ, ਇਸਦੇ ਨਾਲ ਹੀ ਸਾਰੇ ਸਰਕਾਰੀ ਕਰਮਚਾਰੀਆਂ ਨੂੰ 100 ਫ਼ੀਸਦੀ ਘਰੋਂ ਕੰਮ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ।
Breaking News : Police ਨੇ ਚੁੱਕੇ ‘AAP’ ਦੇ ਵੱਡੇ ਆਗੂ, ਬੱਸਾਂ ਭਰ-ਭਰ ਭੇਜੇ ਥਾਣੇ || D5 Channel Punjabi
ਇਸ ਮੁੱਦੇ ‘ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਪੂਰਨ ਲੌਕਡਾਊਨ ਦੀ ਰੂਪ ਰੇਖਾ ‘ਤੇ ਵਿਚਾਰ ਕਰ ਰਹੇ ਹਾਂ। ਪ੍ਰਾਈਵੇਟ ਵਾਹਨਾਂ ਨੂੰ ਬੰਦ ਕਰਨ ਬਾਰੇ ਵੀ ਸੋਚ ਰਹੇ ਹਾਂ। ਸਾਰੇ ਨਿਰਮਾਣ ਕਾਰਜ ਰੋਕ ਦਿੱਤੇ ਗਏ ਹਨ। ਦੀਵਾਲੀ ਤੋਂ ਬਾਅਦ ਖਰਾਬ ਹੋਈ ਦਿੱਲੀ ਦੀ ਹਵਾ ਅਜੇ ਵੀ ਗੰਭੀਰ ਸ਼੍ਰੇਣੀ ‘ਚ ਬਣੀ ਹੋਈ ਹੈ। ਦਿੱਲੀ ਦੀ ਹਾਲਤ ਕਿੰਨੀ ਮਾੜੀ ਹੈ, ਤੁਸੀਂ ਇਸ ਤੋਂ ਸਮਝ ਸਕਦੇ ਹੋ ਕਿ ਦੁਨੀਆ ਦੇ 10 ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ‘ਚ ਦਿੱਲੀ ਸਭ ਤੋਂ ਅੱਗੇ ਹੈ। ਭਾਰਤ ਦੇ ਮੁੰਬਈ ਅਤੇ ਕੋਲਕਾਤਾ ਵੀ ਇਸ ਸੂਚੀ ਵਿੱਚ ਸ਼ਾਮਲ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.