Breaking : ਪਾਕਿਸਤਾਨ ਸਿੱਖ ਦੇ ਕਤਲ ਮਾਮਲੇ ‘ਚ ਵੱਡਾ ਖੁਲਾਸਾ
ਇਸ ਵੇਲੇ ਦੀ ਵੱਡੀ ਖ਼ਬਰ ਪਾਕਿਸਤਾਨ ਤੋਂ ਸਾਹਮਣੇ ਆ ਰਹੀ ਹੈ। ਜਿੱਥੇ ਪੇਸ਼ਾਵਰ ‘ਚ ਸਿੱਖ ਨੌਜਵਾਨ ਪਰਵਿੰਦਰ ਸਿੰਘ ਦੇ ਕਤਲ ਮਾਮਲੇ ‘ਚ ਵੱਡਾ ਖੁਲਾਸਾ ਹੋਇਆ ਹੈ। ਪਾਕਿਸਤਾਨ ਦੀ ਪੁਲਿਸ ਦੇ ਮੁਤਾਬਿਕ ਮ੍ਰਿਤਕ ਪਰਵਿੰਦਰ ਸਿੰਘ ਦਾ ਕਤਲ ਉਸਦੀ ਮੰਗੇਤਰ ਨੇ ਹੀ ਕੀਤਾ ਸੀ। ਹੁਣ ਤੱਕ ਦੀ ਜਾਣਕਾਰੀ ਦੇ ਮੁਤਾਬਿਕ ਮੰਗੇਤਰ ਪ੍ਰੇਮ ਕੁਮਾਰੀ ਨੇ ਸੁਪਾਰੀ ਦੇ ਕੇ ਪਰਵਿੰਦਰ ਸਿੰਘ ਦਾ ਕਤਲ ਕਰਵਾਇਆ ਸੀ।
BREAKING | ਪਾਕਿਸਤਾਨ Sikh ਦੇ ਕਤਲ ਮਾਮਲੇ ‘ਚ ਵੱਡਾ ਖ਼ੁਲਾਸਾ
ਪ੍ਰੇਮ ਕੁਮਾਰੀ ਨੇ ਮਰਦਾਨ ਵਿਖੇ ਬੁਲਾ ਕੇ ਕਾਤਲਾਂ ਨੂੰ 5 ਲੱਖ ਰੁਪਏ ਦੀ ਸੁਪਾਰੀ ਦੇ ਕੇ ਪਰਵਿੰਦਰ ਸਿੰਘ ਦਾ ਕਤਲ ਕਰਵਾਇਆ ਸੀ ਅਤੇ ਕਤਲ ਤੋਂ ਬਾਅਦ ਲਾਸ਼ ਨੂੰ ਪੇਸ਼ਾਵਰ ਵਿਖੇ ਸੁੱਟ ਦਿੱਤਾ ਗਿਆ ਸੀ। ਦੱਸ ਦਈਏ ਕਿ ਇੱਥੇ ਇਹ ਵੀ ਵੱਡਾ ਖੁਲਾਸਾ ਹੋਇਆ ਹੈ ਪਰਵਿੰਦਰ ਸਿੰਘ ਦੀ ਪ੍ਰੇਮਿਕਾ ਪ੍ਰੇਮ ਕੁਮਾਰੀ ਉਸਦੇ ਨਾਲ ਵਿਆਹ ਨਹੀਂ ਕਰਵਾਉਣਾ ਚਾਹੁੰਦੀ ਸੀ ਇਸ ਲਈ ਉਸ ਨੇ ਸੁਪਾਰੀ ਦੇ ਕੇ ਉਸਦਾ ਕਤਲ ਕਰਵਾ ਦਿੱਤਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.