Breaking NewsPunjabTop News

BREAKING ਕੋਟਕਪੂਰਾ ਗੋਲੀ ਕਾਂਡ ਦਾ 2400 ਪੰਨਿਆਂ ਦਾ ਸਪਲੀਮੈਂਟਰੀ ਚਲਾਨ ਪੇਸ਼; ਸਾਬਕਾ ਮੁੱਖ ਮੰਤਰੀ ਬਾਦਲ, ਸੁਖਬੀਰ ਤੇ ਸੁਮੇਧ ਸੈਣੀ ਦੋਸ਼ੀ

ਬਰਗਾੜੀ ਬੇਅਦਬੀ ਮਾਮਲੇ ਅਤੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਨਾਲ ਸਬੰਧਤ ਮਾਮਲੇ ਵਿੱਚ ਮੰਗਲਵਾਰ ਨੂੰ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਗਿਆ ਹੈ। ਗੋਲੀਬਾਰੀ ਦੀ ਜਾਂਚ ਕਰ ਰਹੀ ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਮੈਜਿਸਟਰੇਟ ਅਜੈਪਾਲ ਸਿੰਘ ਦੀ ਅਦਾਲਤ ਵਿੱਚ 2400 ਤੋਂ ਵੱਧ ਪੰਨਿਆਂ ਦਾ ਇੱਕ ਹੋਰ ਸਪਲੀਮੈਂਟਰੀ ਚਲਾਨ ਪੇਸ਼ ਕੀਤਾ।ਦੱਸਿਆ ਜਾ ਰਿਹਾ ਹੈ ਕਿ 2400 ਪੰਨਿਆਂ ਦੇ ਚਲਾਨ ਦੇ ਕਾਲਮ 4 ਵਿੱਚ ਸੁਖਬੀਰ ਸਿੰਘ ਬਾਦਲ, ਸੁਮੇਧ ਸਿੰਘ ਸੈਣੀ ਸਾਬਕਾ ਡੀਜੀਪੀ, ਪ੍ਰਕਾਸ਼ ਸਿੰਘ ਬਾਦਲ, ਪਰਮਰਾਜ ਸਿੰਘ ਉਮਰਨਾਗਲ ਸਾਬਕਾ ਸੀਪੀ ਲੁਧਿਆਣਾ, ਚਰਨਜੀਤ ਸ਼ਰਮਾ ਸਾਬਕਾ ਐਸਐਸਪੀ ਮੋਗਾ, ਅਮਰ ਸਿੰਘ ਚਾਹਲ ਸਾਬਕਾ ਡੀਆਈਜੀ ਫ਼ਿਰੋਜ਼ਪੁਰ ਰੇਂਜ, ਸੁਖਮੰਦਰ ਮਾਨ ਸਾਬਕਾ ਐਸਐਸਪੀ ਫਰੀਦਕੋਟ, ਗੁਰਦੀਪ ਸਿੰਘ ਸਾਬਕਾ ਐਸਐਚਓ ਸਿਟੀ ਕੋਟਕਪੂਰਾ ਨੂੰ ਨਾਮਜ਼ਦ ਕੀਤਾ ਗਿਆ ਹੈ। ਪੰਜਾਬ ਸਰਕਾਰ ਤੋਂ ਦੋਸ਼ੀਆਂ ਖਿਲਾਫ ਮੁਕੱਦਮਾ ਸ਼ੁਰੂ ਕਰਨ ਲਈ ਸੀ.ਆਰ.ਪੀ.ਸੀ. ਦੀ ਧਾਰਾ 197 ਅਧੀਨ ਮਨਜ਼ੂਰੀ ਮਿਲ ਗਈ ਹੈ। ਇਹ ਮੁੱਖ ਤੌਰ ‘ਤੇ ਤੱਥਾਂ, ਦਸਤਾਵੇਜ਼ਾਂ, ਮਨਜ਼ੂਰੀ ਆਦੇਸ਼ਾਂ ਅਤੇ CFSL ਰਿਪੋਰਟ ਦੇ 2374 ਪੰਨਿਆਂ ਵਾਲੀ 112 ਪੰਨਿਆਂ ਦੀ ਪੂਰਕ ਚਾਰਜਸ਼ੀਟ ਹੈ।

SIT ਨੇ 24 ਫਰਵਰੀ 2023 ਨੂੰ ਧਾਰਾ 173 ਤਹਿਤ 7000 ਪੰਨਿਆਂ ਦਾ ਪਹਿਲਾ ਚਲਾਨ ਪੇਸ਼ ਕੀਤਾ ਸੀ।12 ਅਕਤੂਬਰ 2015 ਨੂੰ ਫਰੀਦਕੋਟ ਦੇ ਬਰਗਾੜੀ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਵਾਪਰੀ ਸੀ। ਇਸ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਰੋਸ ਪ੍ਰਦਰਸ਼ਨ ਕੀਤਾ, ਜਿਨ੍ਹਾਂ ਨੂੰ ਪੁਲੀਸ ਨੇ ਕਾਬੂ ਕਰਨ ਦੀ ਕੋਸ਼ਿਸ਼ ਕੀਤੀ। ਇਸੇ ਦੌਰਾਨ 14 ਅਕਤੂਬਰ ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਤਾਕਤ ਦੀ ਵਰਤੋਂ ਕੀਤੀ ਸੀ। ਬਹਿਬਲ ਕਲਾਂ ਵਿੱਚ ਪੁਲਿਸ ਨੇ ਗੋਲੀਬਾਰੀ ਕੀਤੀ, ਜਿਸ ਵਿੱਚ 2 ਸਿੱਖ ਨੌਜਵਾਨ ਸ਼ਹੀਦ ਹੋ ਗਏ। ਕੋਟਕਪੂਰਾ ਵਿੱਚ ਵੀ ਗੋਲੀਬਾਰੀ ਹੋਈ, ਜਿਸ ਵਿੱਚ 100 ਦੇ ਕਰੀਬ ਪ੍ਰਦਰਸ਼ਨਕਾਰੀ ਜ਼ਖ਼ਮੀ ਹੋ ਗਏ। ਪੁਲਸ ਨੇ 7 ਅਗਸਤ 2018 ਨੂੰ ਅਣਪਛਾਤੇ ਵਿਅਕਤੀਆਂ ਖਿਲਾਫ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button