Breaking NewsD5 specialInternationalNews

Breaking | ਗੁਰਦੁਆਰੇ ‘ਤੇ ਹਮਲਾ

ਕਾਬੁਲ : ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਸਥਿਤ ਗੁਰਦੁਆਰਾ ਸਾਹਿਬ ‘ਤੇ ਅੱਤਵਾਦੀ ਹਮਲਾ ਹੋਣ ਦੀ ਖ਼ਬਰ ਹੈ। ਜਿੱਥੇ ਗੁਰਦੁਆਰੇ ‘ਚ ਵੜਕੇ ਬੁੱਧਵਾਰ ਨੂੰ ਇੱਕ ਬੰਦੂਕਧਾਰੀ ਨੇ ਹਮਲਾ ਕੀਤਾ ਜਿਸ ਵਿੱਚ ਘੱਟ ਤੋਂ ਘੱਟ 11 ਲੋਕਾਂ ਦੀ ਮੌਤ ਹੋ ਗਈ। ਇੱਕ ਸਿੱਖ ਸਾਂਸਦ ਨੇ ਇਹ ਜਾਣਕਾਰੀ ਦਿੱਤੀ। ਜਿਸ ਸਮੇਂ ਇਹ ਹਮਲਾ ਹੋਇਆ ਉਸ ਸਮੇਂ ਗੁਰਦੁਆਰੇ ਵਿਚ ਲਗਭਗ 150 ਸ਼ਰਧਾਲੂ ਮੌਜੂਦ ਸਨ।

Breaking | ਗੁਰਦੁਆਰੇ ‘ਤੇ ਹਮਲਾ | Gurdwara

16 ਲੋਕਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਹਮਲੇ ਦੀ ਜਿੰਮੇਵਾਰੀ ਇਸਲਾਮਿਕ ਸਟੇਟ (ਆਈ. ਐੱਸ.) ਨੇ ਲਈ ਹੈ। ਦੱਸ ਦੇਈਏ ਕਿ ਅਫਗਾਨਿਸਤਾਨ ਵਿੱਚ ਲਗਭਗ 300 ਸਿੱਖ ਪਰਿਵਾਰ ਰਹਿੰਦੇ ਹਨ। ਕਾਬੁਲ ਅਤੇ ਜਲਾਲਾਬਾਦ ਵਿਚ ਸਿੱਖਾਂ ਦੀ ਗਿਣਤੀ ਵਧੇਰੇ ਹੈ। ਇਨ੍ਹਾਂ ਦੋਹਾਂ ਸ਼ਹਿਰਾਂ ਵਿਚ ਗੁਰਦੁਆਰੇ ਵੀ ਹਨ। ਨਿਗਰਾਨੀ ਸੰਸਥਾ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ।

ਕਰਫ਼ਿਊ ‘ਤੇ ਪੰਜਾਬ ਦੇ ਡੀਜੀਪੀ ਦਾ ਵੱਡਾ ਬਿਆਨ | DGP Dinkar Gupta on Curfew Punjab

ਜ਼ਿਕਰਯੋਗ ਹੈ ਕਿ ਇਸ ਮਹੀਨੇ ਦੀ ਸ਼ੁਰੂਆਤ ਵਿੱਚ ਇਸਲਾਮਿਕ ਸਟੇਟ ਨਾਲ ਸਬੰਧਤ ਹਮਲਾਵਰਾਂ ਨੇ ਘੱਟ ਗਿਣਤੀ ਸ਼ੀਆ ਮੁਸਲਮਾਨਾਂ ਦੇ ਇੱਕ ਧਾਰਮਿਕ ਸਮਾਗਮ ‘ਤੇ ਹਮਲਾ ਕੀਤਾ ਸੀ। ਜਿਸ ਵਿੱਚ 32 ਲੋਕਾਂ ਦੀ ਮੌਤ ਹੋ ਗਈ ਸੀ । ਸਿੱਖਾਂ ਨੂੰ ਰੂੜ੍ਹੀਵਾਦੀ ਮੁਸਲਮਾਨਾਂ ਦੇ ਵਿਤਕਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button