Breaking NewsD5 specialNewsPoliticsPunjab

Breaking-ਢੀਂਡਸਾ ਜੋੜੀ ‘ਤੇ ਵੱਡਾ ਐਕਸ਼ਨ, ਸੁਖਬੀਰ ਨੇ ਕੀਤਾ ਐਲਾਨ

ਸੰਗਰੂਰ : ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਗਰੂਰ ‘ਚ ਕਾਂਗਰਸ ਸਰਕਾਰ ਖਿਲਾਫ ਰੋਸ ਰੈਲੀ ਕੀਤੀ ਗਈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਸੂਬਾ ਸਰਕਾਰ ਖਿਲਾਫ ਹੱਲਾ ਬੋਲਿਆ ਗਿਆ।ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਹਮੇਸ਼ਾ ਤੋਂ ਸਿੱਖਾਂ ਦੀ ਦੁਸ਼ਮਣ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਰੈਲੀ ਨੂੰ ਸੰਬੋਧਨ ਕਰਦਿਆਂ ਕਾਂਗਰਸ ਸਰਕਾਰ ਅਤੇ ਢੀਂਡਸਾ ਪਰਿਵਾਰ ਨੂੰ ਲੰਮੇ ਹੱਥੀਂ ਲਿਆ।

Breaking-ਢੀਂਡਸਾ ਜੋੜੀ ‘ਤੇ ਵੱਡਾ ਐਕਸ਼ਨ, ਸੁਖਬੀਰ ਨੇ ਕੀਤਾ ਐਲਾਨ

ਉੱਥੇ ਹੀ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਢੀਂਸਡਾ ਪਿਓ ਪੁੱਤ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਹੈ ਪਹਿਲਾ ਸਿਰਫ ਸਸਪੈਂਡ ਕੀਤਾ ਗਿਆ ਸੀ ਤੇ ਕਿਹਾ ਗਿਆ ਸੀ ਕਿ ਉਨ੍ਹਾਂ ਨੂੰ ਆਪਣੀ ਗੱਲ ਰੱਖਣ ਦਾ ਮੌਕਾ ਦਵਾਂਗੇ ਅਤੇ ਉਨ੍ਹਾਂ ਨੂੰ ਨੋਟਿਸ ਭੇਜਿਆ ਗਿਆ ਹੈ। ਪਰ ਸਮੇਂ ਸਮੇਂ ਪਰਮਿੰਦਰ ਸਿੰਘ ਢੀਂਡਸਾ ਅਤੇ ਸੁਖਦੇਵ ਸਿੰਘ ਢੀਂਡਸਾ ਦੇ ਵੱਲੋਂ ਕਿਹਾ ਗਿਆ ਹੈ ਕਿ ਸਾਨੂੰ ਕਿਸੇ ਵੀ ਤਰੀਕੇ ਦਾ ਨੋਟਿਸ ਨਹੀਂ ਮਿਲਿਆ। ਪਰ ਉਨ੍ਹਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਨੋਟਿਸ ਮਿਲੇਗਾ ਤਾਂ ਅਸੀਂ ਜਵਾਬ ਦੇਵਾਂਗੇ। ਨਾਂ ਉਨ੍ਹਾਂ ਨੂੰ ਨੋਟਿਸ ਮਿਲਿਆ ਅਤੇ ਸਸਪੈਂਡ ਵੀ ਕਰ ਦਿੱਤਾ ਗਿਆ ਹੈ ਹਾਲੇ ਤੱਕ ਵੀ ਨੋਟਿਸ ਨਹੀਂ ਮਿਲਿਆ ਤੇ ਹੁਣ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button