Breaking NewsD5 specialIndiaNewsPoliticsPunjab

BREAKING : ਦਿੱਲੀ ਪੁਲਿਸ ਨੇ ਹੁਣੇ ਹੁਣੇ ਕੀਤਾ ਵੱਡਾ ਐਲਾਨ

ਨਵੀਂ ਦਿੱਲੀ : ਦਿੱਲੀ ‘ਚ ਭੜਕੀ ਹਿੰਸਾ ਤੋਂ ਬਾਅਦ ਪੁਲਿਸ ਨੇ ਵੱਡਾ ਫ਼ੈਸਲਾ ਲਿਆ ਹੈ। ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਪ੍ਰਦਰਸ਼ਨਕਾਰੀਆਂ ਨੂੰ ਦੇਖਦਿਆਂ ਹੀ ਗੋਲੀ ਮਾਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਦੱਸ ਦਈਏ ਕਿ ਹਿੰਸਾ ਕਾਰਨ ਹੁਣ ਤੱਕ 13 ਲੋਕਾਂ ਦੀ ਮੌਤ ਹੋ ਗਈ ਹੈ। 56 ਪੁਲਿਸ ਕਰਮੀਆਂ ਸਮੇਤ 200 ਲੋਕ ਜ਼ਖ਼ਮੀ ਹੋ ਗਏ ਹਨ। ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਦਿੱਲੀ ‘ਚ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਉੱਤਰ-ਪੂਰਬੀ ਦਿੱਲੀ ‘ਚ ਹਿੰਸਕ ਘਟਨਾਵਾਂ ਨੂੰ ਦੇਖਦਿਆਂ ਕਈ ਇਲਾਕਿਆਂ ‘ਚ ਕਰਫਿਊ ਤੱਕ ਲਗਾ ਦਿੱਤਾ ਗਿਆ ਹੈ।

🔴 BREAKING 🔴 ਦਿੱਲੀ ਪੁਲਿਸ ਨੇ ਹੁਣੇ ਹੁਣੇ ਕੀਤਾ ਵੱਡਾ ਐਲਾਨ | DELHI BIG NEWS | Latest Delhi (Video)

ਇਸ ਤੋਂ ਇਲਾਵਾ ਯੂਪੀ ਬਾਰਡਰ ਨੂੰ ਵੀ ਸੀਲ ਕੀਤਾ ਗਿਆ ਹੈ। ਹਿੰਸਾ ਨੂੰ ਦੇਖਦਿਆਂ ਦਿੱਲੀ ਪੁਲਿਸ ‘ਚ ਵਿਸ਼ੇਸ਼ ਕਮਿਸ਼ਨਰ ਦੀ ਨਿਯੁਕਤੀ ਕੀਤੀ ਗਈ ਹੈ।ਆਈਪੀਐੱਸ ਸ਼੍ਰੀਵਾਸਤਵ ਲਾਅ ਐਂਡ ਆਰਡਰ ਕਮਿਸ਼ਨਰ ਨਿਯੁਕਤ ਗਏ ਹਨ। ਚਾਂਦਬਾਗ, ਜ਼ਫ਼ਰਾਬਾਦ, ਕਰਾਵਲ ਨਗਰ ਤੇ ਮੌਜਪੁਰ ‘ਚ ਕਰਫਿਊ ਲਗਾ ਦਿੱਤਾ ਗਿਆ ਹੈ। ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆਂ ਨੇ ਕਿਹਾ ਹੈ ਕਿ ਹਿੰਸਾ ਪ੍ਰਭਾਵਿਤ ਇਲਾਕਿਆਂ ‘ਚ ਕੱਲ੍ਹ ਵੀ ਸਕੂਲ ਬੰਦ ਰਹਿਣਗੇ ਅਤੇ ਸਾਰੀਆਂ ਸਕੂਲੀ ਪ੍ਰੀਖਿਆਵਾਂ ਨੂੰ ਵੀ ਮੁਲਤਵੀ ਕਰ ਦਿੱਤਾ ਗਿਆ ਹੈ।

https://www.youtube.com/watch?v=C-ftiWkHzmo

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button