Breaking NewsD5 specialNewsPunjab

BREAKING : ਪੰਜਾਬ ‘ਚ ਭਾਰੀ ਮੀਂਹ ਕਾਰਨ ਸੁੱਤੇ ਪਰਿਵਾਰ ‘ਤੇ ਡਿੱਗੀ ਛੱਤ

ਅੰਮ੍ਰਿਤਸਰ : ਇੱਕ ਪਾਸੇ ਜਿੱਥੇ ਬਾਰਿਸ਼ ਦੇ ਕਾਰਨ ਮੌਸਮ ਦੇ ਵਿੱਚ ਤਬਦੀਲੀ ਆਈ ਹੈ। ਉੱਥੇ ਹੀ ਅੰਮ੍ਰਿਤਸਰ ‘ਚ ਭਾਰੀ ਬਾਰਿਸ਼ ਕਾਰਨ ਵੱਡਾ ਹਾਦਸਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਅੰਮ੍ਰਿਤਸਰ ‘ਚ ਗਰੀਬ ਪਰਿਵਾਰ ਦੀ ਘਰ ਦੀ ਛੱਤ ਡਿੱਗਣ ਦੇ ਕਾਰਨ ਇੱਕੋਂ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋ ਗਈ।

ਪੰਜਾਬ ‘ਚ ਭਾਰੀ ਮੀਂਹ ਕਾਰਨ ਸੁੱਤੇ ਪਰਿਵਾਰ ‘ਤੇ ਡਿੱਗੀ ਛੱਤ | BREAKING

ਜਾਣਕਾਰੀ ਅਨੁਸਾਰ ਛੇ ਮਹੀਨੇ ਦੇ ਜੁੜਵਾ ਬੱਚਿਆਂ ਦੀ ਅਤੇ ਮਾਂ-ਪਿਓ ਦੀ ਮੌਤ ਹੋਈ ਹੈ ਅਤੇ ਇੱਕ ਬੱਚੀ ਗੰਭੀਰ ਰੂਪ ‘ਚ ਜ਼ਖਮੀ ਹੈ ਜਿਸਨੂੰ ਇਲਾਜ਼ ਲਈ ਹਸਪਤਾਲ ‘ਚ ਭਰਤੀ ਕਰਵਾਇਆ ਹੈ।ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਸਬਜੀ ਵੇਚਣ ਦਾ ਕੰਮ ਕਰਦਾ ਸੀ ਅਤੇ ਦੇਰ ਰਾਤ ਜਦੋਂ ਆਪਣੇ ਪਰਿਵਾਰ ਦੇ ਨਾਲ ਸੁੱਤਾ ਤਾਂ ਅਚਾਨਕ ਤੇਜ਼ ਮੀਂਹ ਆਉਣ ਦੇ ਕਾਰਨ ਘਰ ਦੀ ਛੱਤ ਡਿੱਗ ਗਈ।

ਬੈਂਸ ਨੇ ਕੇਜਰੀਵਾਲ ਤੇ ਕੈਪਟਨ ਨੂੰ ਲਲਕਾਰਿਆ, ਖੂਫੀਆ ਰਿਕਾਰਡਿੰਗ ਦਾ ਕੀਤਾ ਖ਼ੁਲਾਸਾ, ਸੁਣ ਕੇ ਰੌਂਗਟੇ ਖੜ੍ਹੇ ਹੋ ਜਾਣਗੇ

ਜਿਸ ਕਾਰਨ ਬੈੱਡ ‘ਤੇ ਸੁੱਤੇ ਘਰ ਦੇ ਚਾਰ ਜੀਆਂ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਲੋਕਾਂ ਨੇ ਪ੍ਰਸ਼ਾਸ਼ਨ ਨੂੰ ਇਸਦੀ ਜਾਣਕਾਰੀ ਦਿੱਤੀ। ਜਿਸ ਤੋਂ ਬਾਅਦ ਮਲਬੇ ਹੇਠ ਦੱਬੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ ਅਤੇ ਜ਼ਖਮੀ ਬੱਚੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button