Breaking NewsD5 specialNewsPress ReleasePunjab

Breaking: ਬਰਗਾੜੀ ਬੇਅਦਬੀ ਮਾਮਲੇ ‘ਚ ਗੁਰਮੀਤ ਰਾਮ ਰਹੀਮ ਜਾਂ ਕਿਸੇ ਹੋਰ ਵਿਅਕਤੀ ਨੂੰ ਕਲੀਨ ਚਿੱਟ ਨਹੀਂ

ਚੰਡੀਗੜ੍ਹ: ਪੰਜਾਬ ਪੁਲਿਸ ਦੇ ਇੱਕ ਬੁਲਾਰੇ ਨੇ ਬੁੱਧਵਾਰ ਨੂੰ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਲੀਨ ਚਿੱਟ ਦੇਣ ਦੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ।ਇਹ ਬਿਆਨ ਇਕਬਾਲ ਪ੍ਰੀਤ ਸਿੰਘ ਸਹੋਤਾ, ਜਿਸ ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਦਾ ਵਾਧੂ ਚਾਰਜ ਦਿੱਤਾ ਗਿਆ ਹੈ, ਦੇ ਹਵਾਲੇ ਨਾਲ ਆਇਆ ਹੈ ਕਿ ਉਸ ਨੇ 2015 ਵਿੱਚ ਬਰਗਾੜੀ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਐਸਆਈਟੀ ਦੀ ਅਗਵਾਈ ਕਰਦਿਆਂ ਗੁਰਮੀਤ ਰਾਮ ਰਹੀਮ ਨੂੰ ਕਲੀਨ ਚਿੱਟ ਦਿੱਤੀ ਸੀ।

Ik Meri vi Suno : CM Channi ਨੇ ਮਨਾਇਆ Sidhu , DGP ਤੇ AG ਜਾਵੇਗਾ ਬਦਲਿਆ? Sidhu ਦੀ ਬੱਲੇ-ਬੱਲੇ ||

ਜ਼ਿਕਰਯੋਗ ਹੈ ਕਿ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ 12 ਅਕਤੂਬਰ, 2015 ਨੂੰ ਪਿੰਡ ਬਰਗਾੜੀ ਵਿੱਚ ਖਿਲਰੇ ਹੋਏ ਪਾਏ ਗਏ ਸਨ ਅਤੇ ਐਫਆਈਆਰ ਨੰਬਰ 128 ਮਿਤੀ 12.10.2015 ਨੂੰ ਥਾਣਾ ਬਾਜਾਖਾਨਾ ਵਿਖੇ ਆਈਪੀਸੀ ਦੀ ਧਾਰਾ 295, 120-ਬੀ ਤਹਿਤ ਦਰਜ ਕੀਤਾ ਗਿਆ ਸੀ।ਪਿੰਡ ਬਰਗਾੜੀ ਵਿੱਚ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੀ ਜਾਂਚ ਲਈ ਤਤਕਾਲੀ ਨਿਰਦੇਸ਼ਕ ਬਿਉਰੋ ਆਫ਼ ਇਨਵੈਸਟੀਗੇਸ਼ਨ (ਭੌੀ) ਇਕਬਾਲ ਪ੍ਰੀਤ ਸਿੰਘ ਸਹੋਤਾ ਦੀ ਪ੍ਰਧਾਨਗੀ ਹੇਠ ਇੱਕ ਐਸਆਈਟੀ ਦਾ ਗਠਨ ਕੀਤਾ ਗਿਆ ਸੀ।

Punjab Congress Crisis : Delhi ਤੋਂ ਹੁਣੇ ਆਈ ਵੱਡੀ ਖ਼ਬਰ, High Command ਨੇ Sidhu ਤੋਂ ਵੱਟਿਆ ਪਾਸਾ ||

ਬੁਲਾਰੇ ਨੇ ਸਪੱਸ਼ਟ ਕੀਤਾ ਕਿ ਐਸਆਈਟੀ ਨੇ ਸਿਰਫ 20 ਦਿਨ (14 ਅਕਤੂਬਰ 2015 ਤੋਂ 2 ਨਵੰਬਰ 2015) ਤੱਕ ਕੰਮ ਕੀਤਾ ਸੀ, ਜਿਸ ਤੋਂ ਬਾਅਦ ਕੇਸ ਕੇਂਦਰੀ ਜਾਂਚ ਬਿਅੂਰੋ (ਸੀਬੀਆਈ) ਨੂੰ ਸੌਂਪ ਦਿੱਤਾ ਗਿਆ ਸੀ।ਬੁਲਾਰੇ ਨੇ ਕਿਹਾ, “ਸਾਰੀ ਜਾਂਚ ਸੀਬੀਆਈ ਨੇ ਕੀਤੀ ਸੀ ਨਾ ਕਿ ਇਕਬਾਲ ਪ੍ਰੀਤ ਸਿੰਘ ਸਹੋਤਾ ਦੀ ਅਗਵਾਈ ਵਾਲੀ ਐਸਆਈਟੀ ਦੁਆਰਾ।” ਉਨ੍ਹਾਂ ਕਿਹਾ ਕਿ ਗੁਰਮੀਤ ਰਾਮ ਰਹੀਮ ਜਾਂ ਕਿਸੇ ਹੋਰ ਵਿਅਕਤੀ ਨੂੰ ਕੋਈ ਕਲੀਨ ਚਿੱਟ ਨਹੀਂ ਦਿੱਤੀ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button