Breaking NewsD5 specialNewsPunjabTop News

Breaking: ਮੁੱਖ ਮੰਤਰੀ ਚਰਨਜੀਤ ਚੰਨੀ ਆਪਣੀ ਸੁਰੱਖਿਆ ਵਿੱਚ ਭਾਰੀ ਤਾਇਨਾਤੀ ਤੋਂ ਨਾਰਾਜ਼, ਡੀਜੀਪੀ ਨੂੰ ਘਟਾਉਣ ਦੀਆਂ ਹਦਾਇਤਾਂ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਦੀ ਭਾਰੀ ਤਾਇਨਾਤੀ ‘ਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਇਸ ਸਬੰਧ ਵਿੱਚ ਮੁੱਖ ਮੰਤਰੀ ਨੇ ਪੰਜਾਬ ਦੇ ਡੀਜੀਪੀ ਨੂੰ ਪੱਤਰ ਲਿਖ ਕੇ ਕਿਹਾ ਕਿ 20 ਸਤੰਬਰ ਨੂੰ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ਸਮੇਂ ਉਨ੍ਹਾਂ ਨੇ ਡੀਜੀਪੀ ਨੂੰ ਆਪਣੀ ਸੁਰੱਖਿਆ ਘਟਾਉਣ ਦੇ ਨਿਰਦੇਸ਼ ਦਿੱਤੇ ਸਨ, ਪਰ ਇਸ ਦੇ ਬਾਵਜੂਦ ਉਨ੍ਹਾਂ ਦੀ ਸੁਰੱਖਿਆ ਵਿੱਚ ਕਮੀ ਨਹੀਂ ਕੀਤੀ ਗਈ।

ਕਿਸਾਨਾਂ ਲਈ ਖੁਸ਼ਖਬਰੀ, ਡਰੀ ਸਰਕਾਰ, ਹੱਲ ਕੱਢਣ ਨੂੰ ਤਿਆਰ,ਚੱਕਾ ਜਾਮ ਦਾ ਅਸਰ || D5 Channel Punjabi

ਇਸ ਤੋਂ ਬਾਅਦ ਉਨ੍ਹਾਂ ਨੇ 22 ਸਤੰਬਰ ਨੂੰ ਫਿਰ ਤੋਂ ਸੁਰੱਖਿਆ ਘਟਾਉਣ ਦੇ ਨਿਰਦੇਸ਼ ਦਿੱਤੇ, ਪਰ ਹੁਣ ਤੱਕ ਉਨ੍ਹਾਂ ਦੀ ਸੁਰੱਖਿਆ ਵਿੱਚ ਕਮੀ ਨਹੀਂ ਕੀਤੀ ਗਈ। ਅੱਜ ਮੁੱਖ ਮੰਤਰੀ ਚੰਨੀ ਨੇ ਡੀਜੀਪੀ ਨੂੰ ਚਿੱਠੀ ਲਿਖ ਕੇ ਉਨ੍ਹਾਂ ਨੂੰ ਆਪਣੀ ਸੁਰੱਖਿਆ ਵਿੱਚ ਭਾਰੀ ਤਾਇਨਾਤੀ ਘਟਾਉਣ ਦੇ ਨਿਰਦੇਸ਼ ਦਿੱਤੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button