Breaking NewsD5 specialIndiaNewsPunjab

Breaking : ਸਿੰਘੂ ਬਾਰਡਰ ‘ਤੇ ਹੋਏ ਹੰਗਾਮੇ ਨੂੰ ਲੈ ਕੇ ਕਿਸਾਨਾਂ ‘ਤੇ FIR ਦਰਜ

ਨਵੀਂ ਦਿੱਲੀ : ਕਿਸਾਨ ਅੰਦੋਲਨ ਦੌਰਾਨ ਸ਼ੁੱਕਰਵਾਰ ਨੂੰ ਸਿੰਘੂ ਬਾਰਡਰ ‘ਤੇ ਹੋਏ ਹੰਗਾਮੇ ਨੂੰ ਲੈ ਕੇ ਅਲੀਪੁਰ ਥਾਣੇ ‘ਚ ਦੰਗਾ ਕਰਨ ਅਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਸਮੇਤ ਕਈ ਧਾਰਾਵਾਂ ‘ਚ ਐਫਆਈਆਰ ਦਰਜ ਕੀਤੀ ਗਈ। ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਦੇਰ ਰਾਤ ਕਿਸਾਨ ਜਥੇਬੰਦੀਆਂ ਨੂੰ ਇੱਕ ਦਸੰਬਰ ਨੂੰ 3 ਵਜੇ ਵਿਗਿਆਨ ਭਵਨ, ਨਵੀਂ ਦਿੱਲੀ ‘ਚ ਗੱਲਬਾਤ ਲਈ ਸੱਦਾ ਦਿੱਤਾ ਹੈ।

ਮੱਧ ਪ੍ਰਦੇਸ਼ ਦੇ ਕਿਸਾਨਾਂ ਨੇ ਕਰਤਾ ਵੱਡਾ ਐਲਾਨ,ਦਿੱਲੀ ਨੂੰ ਚਾਰੇ ਪਾਸੇ ਤੋ ਪਾਇਆ ਘੇਰਾ

ਕਿਸਾਨਾਂ ਦੇ ਨਾਲ ਮੰਤਰੀਆਂ ਦੀ ਉੱਚ ਪੱਧਰੀ ਕਮੇਟੀ ਗੱਲਬਾਤ ਕਰੇਗੀ। ਇਸ ਬੈਠਕ ‘ਚ ਉਨ੍ਹਾਂ ਸਾਰੀਆਂ ਜਥੇਬੰਦੀਆਂ ਨੂੰ ਸੱਦਾ ਦਿੱਤਾ ਗਿਆ ਹੈ, ਜਿਨ੍ਹਾਂ ਨੂੰ ਪਿਛਲੀ ਬੈਠਕ ‘ਚ ਬੁਲਾਇਆ ਗਿਆ ਸੀ। ਠੰਡ ਅਤੇ ਕੋਵਿਡ – 19 ਨੂੰ ਦੇਖਦੇ ਹੋਏ ਇਹ ਗੱਲਬਾਤ ਜਲਦੀ ਰੱਖੀ ਗਈ ਹੈ ਤਾਂ ਕਿ ਕਿਸਾਨ ਜਥੇਬੰਦੀਆਂ ਦੇ ਮੈਬਰਾਂ ਨੂੰ ਪ੍ਰੇਸ਼ਾਨੀ ਨਾ ਹੋਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button