Breaking NewsD5 specialEntertainmentNewsPunjabTop News

Breaking : ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸਿਆਸੀ ਪਾਰਟੀਆਂ ਨੂੰ ਅਪੀਲ

ਚੰਡੀਗੜ੍ਹ : ਸੰਗਰੂਰ ਜ਼ਿਮਨੀ ਚੋਣ ਨੂੰ ਲੈਕੇ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਚੋਣ ਮੈਦਾਨ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦਾ ਵੀ ਜ਼ਿਕਰ ਹੋ ਰਿਹਾ ਹੈ। ਕਾਂਗਰਸ ਨੇ ਤਾਂ ਬਕਾਇਦਾ ਕੈਂਪੇਨ ਸੌਂਗ ਜਾਰੀ ਕੀਤਾ। ਇਸ ਗੀਤ ‘ਚ ਵੀ ਮੂਸੇਵਾਲਾ ਕਤਲਕਾਂਡ ਦਾ ਜ਼ਿਕਰ ਕੀਤਾ। ਵੀਡੀਓ ਵਿੱਚ ਮੂਸੇਵਾਲਾ ਦੀਆਂ ਤਸਵੀਰਾਂ ਵੀ ਦਿਖਾਈਆਂ ਗਈਆਂ ਹਨ। ਇਸਦੇ ਵਿਚਾਲੇ ਹੁਣ ਮੂਸੇਵਾਲਾ ਦੇ ਪਰਿਵਾਰ ਨੇ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਸਿਆਸੀ ਕੰਮਾਂ ਲਈ ਮੂਸੇਵਾਲਾ ਦਾ ਨਾਮ ਨਾ ਵਰਤਿਆ ਜਾਵੇ।

Dharamsot News : ਆਪਣੇ ਹਲਕੇ ਦੀ ਜੇਲ੍ਹ ’ਚ ਹੀ ਬੰਦ ਹੋਇਆ ਸਾਬਕਾ ਮੰਤਰੀ | D5 Channel Punjabi

ਮੂਸੇਵਾਲਾ ਦੇ ਪਰਿਵਾਰ ਨੇ ਸੋਸ਼ਲ ਮੀਡੀਆ ਤੇ ਪਾਈ ਪੋਸਟ ਵਿੱਚ ਲਿਖਿਆ ਕਿ ‘ਕੋਈ ਵੀ ਰਾਜਨੀਤਕ ਪਾਰਟੀ ਜਾਂ ਕੋਈ ਹੋਰ ਵਿਅਕਤੀ ਵਿਸ਼ੇਸ਼ ਆਪਣੇ ਰਾਜਨੀਤਕ ਜਾਂ ਕਿਸੇ ਵੀ ਪ੍ਰਕਾਰ ਦੇ ਕੰਮ ਲਈ ਸ਼ੁਭਦੀਪ ਸਿੰਘ (ਸਿੱਧੂ ਮੂਸੇਵਾਲਾ) ਦਾ ਨਾਮ ਕਿਰਪਾ ਕਰਕੇ ਨਾ ਵਰਤਿਆ ਜਾਵੇ।’ ਜਿੱਥੇ ਮੂਸੇਵਾਲਾ ਦੇ ਪਰਿਵਾਰ ਨੇ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਹੈ, ਉੱਥੇ ਹੀ ਕਾਂਗਰਸ ਦੇ ਕੈਂਪੇਨ ਸੌਂਗ ਨੂੰ ਲੈ ਕੇ ਬਵਾਲ ਹੋ ਗਿਆ, ਜਿਸਤੇ ਆਮ ਆਦਮੀ ਪਾਰਟੀ ਨੇ ਸਵਾਲ ਚੁੱਕੇ ਹਨ। ਆਪ ਨੇ ਕਾਂਗਰਸ ‘ਤੇ ਵਰਦਿਆਂ ਕਿਹਾ ਕਿ ਕਾਂਗਰਸ ਮੂਸੇਵਾਲਾ ਦੀ ਮੌਤ ਤੇ ਰਾਜਨੀਤੀ ਕਰ ਰਹੀ ਹੈ। ਮੌਤ ਤੋਂ ਫਾਇਦਾ ਲੈਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button