Breaking : ਖ਼ਤਮ ਹੋਈ Rahul Gandhi ਅਤੇ CM ਚਰਨਜੀਤ ਸਿੰਘ ਚੰਨੀ ਦੀ ਬੈਠਕ
ਪਟਿਆਲਾ/ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦਿੱਲੀ ਪੁੱਜੇ ਹਨ ਅਤੇ ਉਨ੍ਹਾਂ ਨੇ ਰਾਹੁਲ ਗਾਂਧੀ ਦੇ ਨਾਲ ਮੁਲਾਕਾਤ ਕੀਤੀ। ਉਥੇ ਹੀ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੁਲਾਕਾਤ ਰਾਹੁਲ ਗਾਂਧੀ ਦੇ ਨਾਲ ਖ਼ਤਮ ਹੋ ਗਈ ਹੈ। ਇਹ ਬੈਠਕ ਤਕਰੀਬਨ ਢਾਈ ਘੰਟੇ ਤੱਕ ਚੱਲੀ। ਸੂਤਰਾਂ ਮੁਤਾਬਕ ਕੈਪਟਨ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਅਤੇ ਨਵੀਂ ਪਾਰਟੀ ਬਣਾਉਣ ਤੋਂ ਪਹਿਲਾਂ ਕਾਂਗਰਸ ਨੇ ਪੰਜਾਬ ਨੂੰ ਲੈ ਕੇ ਅਗਲੀ ਰਣਨੀਤੀ ‘ਤੇ ਚਰਚਾ ਕੀਤੀ।
ਸਿੰਘੂ ਬਾਰਡਰ ‘ਤੇ ਹੋਣਾ ਸੀ ਆਹ ਕੰਮ, ਵੱਡੀ ਸਾਜ਼ਿਸ਼ ਬੇਨਕਾਬ, ਕਿਸਾਨ ਮੋਰਚੇ ਨੇ ਕੀਤੇ ਖੁਲਾਸੇ D5 Channel Punjabi
ਸੂਤਰਾਂ ਮੁਤਾਬਕ ਕੈਪਟਨ ਦੇ ਨਵੀਂ ਪਾਰਟੀ ਬਣਾਉਣ ਤੋਂ ਬਾਅਦ ਪੰਜਾਬ ਕਾਂਗਰਸ ਅਤੇ ਪੰਜਾਬ ਸਰਕਾਰ ‘ਤੇ ਕੀ ਅਸਰ ਪਵੇਗਾ ਇਨ੍ਹਾਂ ਤਮਾਮ ਪਹਿਲੂਆਂ ‘ਤੇ ਰਾਹੁਲ ਗਾਂਧੀ ਨਾਲ ਚਰਚਾ ਕੀਤੀ ਗਈ। ਪੰਜਾਬ ਦੀ ਅੰਦਰੂਨੀ ਕਾਂਗਰਸ ਸਿਆਸਤ ਅਤੇ ਪੰਜਾਬ ਸਰਕਾਰ ਦੇ ਵੱਖਰੇ ਪਹਿਲੂਆਂ ‘ਤੇ ਵੀ ਚਰਚਾ ਕੀਤੀ। ਇਸ ਸਿਲਸਿਲੇ ‘ਚ ਬੀਤੇ ਦਿਨੀਂ ਰਾਹੁਲ ਗਾਂਧੀ ਨੇ ਮੰਤਰੀ ਅਹੁਦੇ ਤੋਂ ਹਟਾਏ ਗਏ ਨਾਰਾਜ਼ ਵਿਧਾਇਕਾਂ ਨਾਲ ਵੀ ਮੁਲਾਕਾਤ ਕੀਤੀ ਸੀ ਤਾਂ ਕਿ ਉਨ੍ਹਾਂ ਦੀ ਨਾਰਾਜ਼ਗੀ ਨੂੰ ਦੂਰ ਕੀਤਾ ਜਾ ਸਕੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.