Breaking NewsD5 specialNewsPunjabTop News

Breaking : 400 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਕੱਲ੍ਹ 10 ਵਜੇ ਸ਼ੁਰੂ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ 

ਪਟਿਆਲਾ : ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸ਼ੈਸ਼ਨ ਭਲਕੇ ਯਾਨੀ 3 ਸਤੰਬਰ 2021 ਨੂੰ ਬੁਲਾਇਆ ਗਿਆ ਹੈ। ਇਸ ਸਪੈਸ਼ਲ ਸ਼ੈਸ਼ਨ ’ਚ ਸ਼ਾਮਿਲ ਹੋਣ ਲਈ ਕਾਂਗਰਸ ਪਾਰਟੀ ਦੇ ਵਿਧਾਨ ਸਭਾ ਮੈਂਬਰਾਂ ਨੂੰ ਕੱਲ੍ਹ ਸਵੇਰੇ 10 ਵਜੇ ਵਿਧਾਨ ਸਭਾ ਵਿੱਚ ਹਾਜ਼ਰ ਹੋਣ ਦੀ ਹਿਦਾਇਤ ਵਿਪ੍ਹ ਜਾਰੀ ਕਰ ਦਿੱਤੀ ਗਈ ਹੈ। ਇਹ ਵਿਪ੍ਹ ਚੀਫ ਵਿਪ੍ਹ ਹਰਦਿਆਲ ਸਿੰਘ ਕੰਬੋਜ ਵਲੋਂ ਜਾਰੀ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਕੈਬਨਿਟ ਦੀ ਬੀਤੇ ਦਿਨੀਂ ਹੋਈ ਮੀਟਿੰਗ ’ਚ ਇਹ ਫ਼ੈਸਲਾ ਲਿਆ ਗਿਆ ਸੀ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਇਤਿਹਾਸਕ 400 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ’ਚ ਪੰਜਾਬ ਵਿਧਾਨ ਸਭਾ ਦਾ ਇਕ ਦਿਨ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ।

ਵਿਦਿਆਰਥੀਆਂ ਨੇ ਘੇਰਿਆ ਵਾਈਸ ਚਾਂਸਲਰ, ਮਸਾਂ ਨਿਕਲੇ ਵੀਸੀ ਸਾਹਬ ! D5 Channel Punjabi

ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਨੇ ਭਾਰਤੀ ਸੰਵਿਧਾਨ ਦੇ ਆਰਟੀਕਲ 174 (1) ਦੇ ਤਹਿਤ ਵਿਧਾਨ ਸਭਾ ਦਾ 15ਵਾਂ ਸੈਸ਼ਨ ਸੱਦਣ ਲਈ ਰਾਜਪਾਲ ਨੂੰ ਸਿਫ਼ਾਰਿਸ਼ ਕਰਨ ਦੀ ਪ੍ਰਵਾਨਗੀ ਦਿੱਤੀ। ਸਰਕਾਰੀ ਬੁਲਾਰੇ ਮੁਤਾਬਕ ਸੈਸ਼ਨ 10 ਵਜੇ ਸਵੇਰੇ ਸ਼ੋਕ ਮਤਿਆਂ ਨਾਲ ਸ਼ੁਰੂ ਹੋਵੇਗਾ। ਇਸ ਤੋਂ ਇਲਾਵਾ ਸਵੇਰੇ 11 ਵਜੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਭਾਰਤ ਦੇ ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ, ਪੰਜਾਬ ਦੇ ਰਾਜਪਾਲ ਵੀ. ਪੀ. ਬਦਨੌਰ ਅਤੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਵਿਸ਼ੇਸ਼ ਸੈਸ਼ਨ ਲਈ ਮਹਿਮਾਨ ਵਜੋਂ ਸੱਦਾ ਪੱਤਰ ਦੇਣਗੇ। ਦੱਸ ਦੇਈਏ ਕਿ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀ ਬੀਤੇ ਦਿਨੀਂ 5 ਤੋਂ 7 ਦਿਨ ਦਾ ਵਿਧਾਨ ਸਭਾ ਸੈਸ਼ਨ ਬੁਲਾਉਣ ਦੀ ਮੰਗ ਕੀਤੀ ਸੀ। ਉਨ੍ਹਾਂ ਨੇ ਕਿਹਾ ਕਿ ਇੱਕ ਦਿਨ ਦੇ ਇਜਲਾਸ ‘ਚ ਸਾਰੇ ਮੁੱਦੇ ਵਿਚਾਰੇ ਨਹੀਂ ਜਾਣੇ, ਜਿਸ ਕਾਰਨ ਸੈਸ਼ਨ ਨੂੰ ਵਧਾਇਆ ਜਾਵੇ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button