Breaking NewsD5 specialNewsPunjabTop News

Breaking : Bhagwant Mann ਅੱਜ 10 : 30 ਵਜੇ ਗਵਰਨਰ ਨੂੰ ਮਿਲ, ਸਰਕਾਰ ਬਣਾਉਣ ਦਾ ਦਾਅਵਾ ਕਰਨਗੇ ਪੇਸ਼

ਪਟਿਆਲਾ : ਪੰਜਾਬ ‘ਚ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ ਹੋਈ ਹੈ ਤੇ ਅੱਜ  ਭਗਵੰਤ ਮਾਨ ਸਵੇਰੇ 10.30 ਵਜੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਮਿਲਣਗੇ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ। ਭਗਵੰਤ ਮਾਨ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜਕਲਾਂ ‘ਚ ਸਹੁੰ ਚੁੱਕਣਗੇ।

ਲਓ! ਪਹਿਲੀ ਮੀਟਿੰਗ ’ਚ ਭਗਵੰਤ ਮਾਨ ਨੇ ਲਏ ਵੱਡੇ ਫ਼ੈਸਲੇ! ਨਵੀਂ ਕੈਬਨਿਟ ਦਾ ਐਲਾਨ? D5 Channel Punjabi

ਦੱਸ ਦਈਏ ਕਿ ਪਾਰਟੀ ਵਰਕਰਾਂ ਤੋਂ ਲੈ ਕੇ ਨੇਤਾਵਾਂ ਤੱਕ ਜਸ਼ਨ ਵਿੱਚ ਡੁੱਬੇ ਹੋਏ ਹਨ। ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਨੂੰ ਮੌਕਾ ਦਿੱਤਾ ਹੈ। ਸੂਬੇ ਵਿੱਚ ਆਮ ਆਦਮੀ ਪਾਰਟੀ ਦਾ ਅਜਿਹੀ ਹਨ੍ਹੇਰੀ ਚੱਲੀ ਕਿ ਵੱਡੇ-ਵੱਡੇ ਸਿਆਸੀ ਆਗੂ ਢਹਿ-ਢੇਰੀ ਹੋ ਗਏ। ਹੁਣ ਪਾਰਟੀ ਨੇ ਸਰਕਾਰ ਬਣਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਭਗਵੰਤ ਮਾਨ ਸੂਬੇ ਦੇ ਮੁੱਖ ਮੰਤਰੀ ਬਣਨ ਜਾ ਰਹੇ ਹਨ। 16 ਮਾਰਚ ਯਾਨੀ ਬੁੱਧਵਾਰ ਨੂੰ ਭਗਵੰਤ ਮਾਨ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਸਬੰਧੀ ਸਾਰੀਆਂ ਤਿਆਰੀਆਂ ਲਗਭਗ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਤੋਂ ਪਹਿਲਾਂ ਬੀਤੀ ਸ਼ਾਮ ਮੋਹਾਲੀ ਵਿੱਚ ਹੋਈ ਵਿਧਾਇਕ ਦਲ ਦੀ ਮੀਟਿੰਗ ਵਿੱਚ ਭਗਵੰਤ ਮਾਨ ਨੂੰ ਆਗੂ ਚੁਣਿਆ ਗਿਆ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button