Breaking : BJP ‘ਚ ਸ਼ਾਮਿਲ ਹੋਣ ਤੋਂ ਬਾਅਦ ਮਨਜਿੰਦਰ ਸਿਰਸਾ ਅਤੇ ਰਾਣਾ ਸੋਢੀ ਨੂੰ ਕੇਂਦਰ ਸਰਕਾਰ ਨੇ ਦਿੱਤੀ ‘Z ਸੁਰੱਖਿਆ’
ਨਵੀਂ ਦਿੱਲੀ/ਪਟਿਆਲਾ : ਬੀਜੇਪੀ ‘ਚ ਸ਼ਾਮਿਲ ਹੋਣ ਤੋਂ ਬਾਅਦ ਮਨਜਿੰਦਰ ਸਿਰਸਾ ਅਤੇ ਰਾਣਾ ਗੁਰਮੀਤ ਸੋਢੀ ਨੂੰ ਕੇਂਦਰ ਸਰਕਾਰ ਨੇ ‘Z ਸੁਰੱਖਿਆ’ ਦਿੱਤੀ ਹੈ। ਮਨਜਿੰਦਰ ਸਿਰਸਾ ਦੇ ਕੋਲ ‘Y ਸੁਰੱਖਿਆ’ ਸੀ, ਹੁਣ ਸੁਰੱਖਿਆ ਵੱਡੀ ਦਿਤੀ ਗਈ ਹੈ। ਦੱਸ ਦਈਏ ਕਿ ਬੀਜੇਪੀ ‘ਚ ਸ਼ਾਮਿਲ ਹੋਣ ਤੋਂ ਬਾਅਦ ਲੋਕਾਂ ਦੇ ਵਿਰੋਧ ਦਾ ਸਾਮਣਾ ਕਰਨਾ ਪੈ ਰਿਹਾ ਹੈ। ਜਾਣਕਾਰੀ ਮੁਤਾਬਕ 21 ਦਸੰਬਰ ਨੂੰ ਭਾਜਪਾ ‘ਚ ਸ਼ਾਮਲ ਹੋਏ ਸੋਢੀ ਨੂੰ ਦਿੱਲੀ ਅਤੇ ਪੰਜਾਬ ਦੋਵਾਂ ‘ਚ ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀ.ਆਰ.ਪੀ.ਐੱਫ.) ਵੱਲੋਂ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ।
Sanyukt Samaj Morcha: APP ਦਾ ਕਿਸਾਨਾਂ ਨਾਲ ਗਠਜੋੜ? ਜਥੇਬੰਦੀਆਂ ਨਾਲ ਹੋਈ ਮੀਟਿੰਗ | D5 Channel Punjabi
ਗੁਰੂਹਰਿ ਸਰਾਏ ਤੋਂ ਪਿਛਲੀਆਂ ਵਿਧਾਨ ਸਭਾ ਚੋਣਾਂ ਜਿੱਤਣ ਵਾਲੇ ਚਾਰ ਵਾਰ ਵਿਧਾਇਕ ਰਹੇ ਸੋਢੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਕਰੀਬੀ ਦੱਸੇ ਜਾਂਦੇ ਹਨ। ਉਹ ਪਹਿਲਾਂ ਹੀ ਸੋਸ਼ਲ ਮੀਡੀਆ ‘ਤੇ ਕਾਂਗਰਸ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਚੁੱਕੇ ਸਨ। ਸੂਤਰਾਂ ਦੇ ਹਾਵਾਲੇ ਤੋਂ ਕਿਹਾ ਜਾ ਰਿਹਾ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ ਦੀ ਸਿਫਾਰਿਸ਼ ‘ਤੇ ਸੋਢੀ ਨੂੰ ‘ਜ਼ੈੱਡ’ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ ਅਤੇ ਜਦੋਂ ਵੀ ਉਹ ਪੰਜਾਬ ਅਤੇ ਦਿੱਲੀ ਦੀ ਯਾਤਰਾ ਕਰਨਗੇ ਤਾਂ ਉਨ੍ਹਾਂ ਕੋਲ ਸੀ.ਆਰ.ਪੀ.ਐੱਫ. ਕਮਾਂਡੋਜ਼ ਦਾ ਹਥਿਆਰਬੰਦ ਕਵਰ ਹੋਵੇਗਾ। ਸੂਤਰਾਂ ਨੇ ਦੱਸਿਆ ਕਿ ਇਸ ਘੇਰੇ ਵਿੱਚ ਸੋਢੀ ਦੇ ਨਾਲ 6 – 8 ਕਮਾਂਡੋਜ਼ ਦੀ ਟੁਕੜੀ ਵੀ ਸ਼ਾਮਲ ਹੋਵੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.